14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ

ਬਠਿੰਡਾ, 13 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ): ਆਪਣੀਆਂ ਮੰਗਾਂ ਨੂੰ ਲੈ ਕੇ ਐਨ. ਐਚ.

Ad Position 21
No active advertisement
ਐਨ.ਐਚ.ਐਮ ਕਾਮੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ। 14-08-2026
ਬਠਿੰਡਾ, 13 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ): ਆਪਣੀਆਂ ਮੰਗਾਂ ਨੂੰ ਲੈ ਕੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਬਠਿੰਡਾ ਦੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਨ.ਐਚ.ਐਮ. ਜਥੇਬੰਦੀ ਦੇ ਆਗੂ ਅਵਨੀਸ਼ ਕੁਮਾਰ ਅਤੇ ਰਣਜੀਤ ਸ਼ਰਮਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਸਿਮਰਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਐਨ.ਐਚ.ਐਮ. ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ‘ਹਰਾ ਪੈਨ’ ਚਲਾਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟਦੀ ਨਜ਼ਰ ਆ ਰਹੀ ਹੈ। ਰਣਜੀਤ ਕੌਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਐਨ.ਐਚ.ਐਮ. ਮੁਲਾਜ਼ਮ 15 ਅਗਸਤ ਨੂੰ ਫ਼ਿਰੋਜ਼ਪੁਰ ਵਿਖੇ ਮੁੱਖ ਮੰਤਰੀ ਦਾ ਵਿਰੋਧ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਬਲਜਿੰਦਰ ਸਿੰਘ, ਕੇਸ਼ਵ ਗੁਰ, ਹਰਦੀਪ ਚੰਦ, ਰਾਕੇਸ਼ ਕੁਮਾਰ, ਸੁਨੀਲ ਸਿੰਗਲਾ, ਸੁਖਮੰਦਰ ਸਿੰਘ, ਸੁਖਵਿੰਦਰ ਕੌਰ, ਕਰਮਜੀਤ ਕੌਰ, ਰਮਨਦੀਪ ਕੌਰ, ਜਸਵੀਰ ਕੌਰ, ਅਨੀਤਾ, ਕੁਲਵਿੰਦਰ ਸਿੰਘ, ਸੰਦੀਪ ਸ਼ਰਮਾ, ਮੋਹਨਦੀਪ ਸਿੰਘ ਅਤੇ ਜਸਮੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਉਣ ’ਚ ਜ਼ਿਲ੍ਹਾ ਪ੍ਰਧਾਨ ਕਿੰਦਰਪਾਲ ਕੌਰ ਵਿਰਕ ਨੇ ਕੀਤੀ ਸਖ਼ੀਆਂ ਨਾਲ ਮੀਟਿੰਗ ਅਗਲੀ ਖ਼ਬਰ ਪਾਰਕ ਕ੍ਰਿਸ਼ਨਾ ਹਸਪਤਾਲ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ
Ad Position 24