14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਹਲਕਾ ਭੁੱਚੋ ਦੇ ਅਕਾਲੀ ਆਗੂਆਂ ਵਲੋਂ ਸਖ਼ਤ ਨਿਖੇਧੀ

ਭੁੱਚੋ ਮੰਡੀ, 13 ਅਗਸਤ (ਪਰਵਿੰਦਰ ਸਿੰਘ ਜੌੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਂਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਨਜ਼ਦੀਕ ਕਿਰਚ ਨਾਲ ਹੋਏ ਹਮਲੇ ਦੀ ਹਲਕਾ ਭੁੱਚੋ ਦੇ ਅਕਾਲੀ ਆਗੂਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ, ਗੰਭੀਰ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਹਮਲੇ ਪਿਛਲੀਆਂ ਤਾਕਤਾਂ ਦੀ ਸਾਜ਼ਿਸ਼ ਅਤੇ ਮਨਸੂਬਿਆਂ ਨੂੰ ਬੇਨਕਾਬ ਕੀਤਾ ਜਾਵੇ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ, ਹਲਕਾ ਭੁੱਚੋ ਤੋਂ ਉਮੀਦਵਾਰ ਡਾ. ਦਲਜੀਤ ਸਿੰਘ ਗੁਰੂ ਅਤੇ ਜ਼ਿਲ੍ਹਾ ਬਠਿੰਡਾ ਦੇ ਮੀਡੀਆ ਇੰਚਾਰਜ ਡਾ. ਓਮ ਪ੍ਰਕਾਸ਼ ਸ਼ਰਮਾ। 14-08-2026
ਭੁੱਚੋ ਮੰਡੀ, 13 ਅਗਸਤ (ਪਰਵਿੰਦਰ ਸਿੰਘ ਜੌੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਂਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਨਜ਼ਦੀਕ ਕਿਰਚ ਨਾਲ ਹੋਏ ਹਮਲੇ ਦੀ ਹਲਕਾ ਭੁੱਚੋ ਦੇ ਅਕਾਲੀ ਆਗੂਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ, ਗੰਭੀਰ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਹਮਲੇ ਪਿਛਲੀਆਂ ਤਾਕਤਾਂ ਦੀ ਸਾਜ਼ਿਸ਼ ਅਤੇ ਮਨਸੂਬਿਆਂ ਨੂੰ ਬੇਨਕਾਬ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ, ਸੀ. ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਢਿੱਲੋਂ, ਹਲਕਾ ਭੁੱਚੋ ਤੋਂ ਅਕਾਲੀ ਦੇ ਉਮੀਦਵਾਰ ਡਾ. ਦਲਜੀਤ ਸਿੰਘ ਗੁਰੂ, ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ, ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਮੈਂਬਰ ਅਤੇ ਸਰਪੰਚ ਭਾਈ ਗੁਰਜਿੰਦਰ ਸਿੰਘ ਸਿੱਧੂ, ਜ਼ਿਲ੍ਹਾ ਮੀਡੀਆ ਇੰਚਾਰਜ ਡਾ. ਓਮ ਪ੍ਰਕਾਸ਼ ਸ਼ਰਮਾ, ਭੁੱਚੋ ਸ਼ਹਿਰੀ ਪ੍ਰਧਾਨ ਸ਼ਿਵਨੰਦਨ ਗਰਗ, ਸੀਨੀਅਰ ਆਗੂ ਮਾਨ ਸਿੰਘ ਗੁਰੂ, ਕੌਂਸਲਰ ਨਰਦੀਪ ਗਰਗ, ਨਗਰ ਕੌਂਸਲ ਭੁੱਚੋ ਦੀ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ, ਅਸ਼ੋਕ ਕੁਮਾਰ ਬਾਂਸਲ ਭੱਠੇ ਵਾਲੇ, ਸਾਧੂ ਸਿੰਘ ਸ਼ਰਮਾ, ਕਰਮਜੀਤ ਸਿੰਘ ਬਿੱਟੂ ਭਾਈਕਾ, ਪਰਮਜੀਤ ਸਿੰਘ ਪੰਮਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਹੈ ਕਿ ਇਹ ਹਮਲਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਹੀਂ, ਸਗੋਂ ਸਮੂਹ ਸਿੱਖ ਪੰਥ ਦੀਆਂ ਭਾਵਨਾਵਾਂ ‘ਤੇ ਹੋਇਆ ਹਮਲਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਨਿਹੰਗ ਬਾਣੇ ਵਿਚ ਮੌਜੂਦ ਹਮਲਾਵਰ ਨੂੰ ਸਥਾਨਕ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ, ਪ੍ਰੰਤੂ ਇਸ ਘਟਨਾਕ੍ਰਮ ਦੀ ਡੂੰਘਾਈ ਨਾਲ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਾਂਰਾਸ਼ਟਰ ਅਤੇ ਕੇਂਦਰ ਸਰਕਾਰ ਨੂੰ ਇਸ ਹਮਲਾਵਰ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਕੇ ਹਮਲੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦੀਆਂ ਸਾਜ਼ਿਸ਼ਾਂ ਅਤੇ ਮਨਸੂਬਿਆਂ ਨੂੰ ਬੇਪਰਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਦੂਜੀ ਵਾਰ ਹਮਲਾ ਹੋਣਾ ਸੁਰੱਖਿਆ ਪ੍ਰਬੰਧਾਂ ‘ਤੇ ਵੀ ਗੰਭੀਰ ਸੁਆਲ ਖੜ੍ਹੇ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਵਲੋਂ ਨਹਿਰ ’ਚ ਛਾਲ ਮਾਰਨ ਦੇ ਖ਼ਦਸ਼ੇ ਤਹਿਤ ਪ੍ਰਸ਼ਾਸਨ ਨੇ ਚਲਾਇਆ ਖੋਜ ਅਭਿਆਨ, ਨਹੀਂ ਮਿਲਿਆ ਸੁਰਾਗ ਅਗਲੀ ਖ਼ਬਰ ਦਿਉਣ ’ਚ ਜ਼ਿਲ੍ਹਾ ਪ੍ਰਧਾਨ ਕਿੰਦਰਪਾਲ ਕੌਰ ਵਿਰਕ ਨੇ ਕੀਤੀ ਸਖ਼ੀਆਂ ਨਾਲ ਮੀਟਿੰਗ
Ad Position 24