ਮਲੂਕਾ ਵਲੋਂ ਨਾਂਦੇੜ ਸਾਹਿਬ ਦੀ ਘਟਨਾ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਅਪੀਲ
ਭਗਤਾ ਭਾਈਕਾ, 13 ਅਗਸਤ (ਸੁਖਪਾਲ ਸਿੰਘ ਸੋਨੀ)-ਅੱਜ ਸ਼੍ਰੀ ਨਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੌਮੀ ਸੀਨੀਅਰ ਮੀਤ ਪ੍ਰਧਾਨ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਨਿੰਦਾ ਕੀਤੀ ਗਈ ਹੈ। ਮਲੂਕਾ ਵਲੋਂ ਨਦੇੜ ਸਾਹਿਬ ਦੀ ਘਟਨਾ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਗਈ ਹੈ।
ਸ
ਸੁਖਬੀਰ ਬਾਦਲ ’ਤੇ ਹਮਲੇ ਦੀ ਨਿੰਦਾ
14-08-2026
ਭਗਤਾ ਭਾਈਕਾ, 13 ਅਗਸਤ (ਸੁਖਪਾਲ ਸਿੰਘ ਸੋਨੀ)-ਅੱਜ ਸ਼੍ਰੀ ਨਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੌਮੀ ਸੀਨੀਅਰ ਮੀਤ ਪ੍ਰਧਾਨ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਨਿੰਦਾ ਕੀਤੀ ਗਈ ਹੈ। ਮਲੂਕਾ ਵਲੋਂ ਨਦੇੜ ਸਾਹਿਬ ਦੀ ਘਟਨਾ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਮਲੂਕਾ ਨੇ ਕਿਹਾ ਕਿ ਗੁਰੂ ਘਰ ’ਚ ਕਿਸੇ ’ਤੇ ਜਾਨ ਲੇਵਾ ਹਮਲਾ ਮੰਦਭਾਗਾ ਹੈ। ਗੁਰੂ ਘਰਾਂ ’ਚ ਅਸੀਂ ਸ਼ਰਬਤ ਦੇ ਭਲੇ ਦੀ ਅਰਦਾਸ ਕਰਦੇ ਹਾਂ ਕੋਈ ਵੀ ਗੁਰੂ ਦਾ ਸਿੱਖ ਗੁਰੂ ਘਰ ’ਚ ਅਜਿਹੀ ਕਾਰਵਾਈ ਕਰਨ ਦੀ ਸੋਚ ਵੀ ਨਹੀਂ ਸਕਦਾ। ਸੁਖਬੀਰ ਸਿੰਘ ਬਾਦਲ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਗੁਰੂ ਘਰਾਂ ਅਤੇ ਸਿੱਖਾਂ ਨੂੰ ਬਦਨਾਮ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਸਿੱਖੀ ਦੇ ਭੇਸ ਵਿਚ ਅਜਿਹੀਆਂ ਕਾਲੀਆ ਭੇਡਾਂ ਦੀ ਪਛਾਣ ਕਰਨ ਦੀ ਲੋੜ ਹੈ। ਮਲੂਕਾ ਨੇ ਸੂਬਾ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੇਵਾ ਦੌਰਾਨ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਅਜੇ ਤੱਕ ਭਗਵੰਤ ਮਾਨ ਦੀ ਸਰਕਾਰ ਨੇ ਕੋਈ ਜਾਂਚ ਨਹੀਂ ਕੀਤੀ, ਅੱਜ ਦਾ ਹਮਲਾ ਸਰਕਾਰ ਵਲੋਂ ਉਸ ਘਟਨਾ ਦੀ ਡੁੰਗਾਈ ਨਾਲ ਜਾਂਚ ਨਾ ਕਰਨ ਦਾ ਨਤੀਜਾ ਹੀ ਹੈ। ਮਲੂਕਾ ਨੇ ਕਿਹਾ ਕਿ ਸੂਬਾ ਸਰਕਾਰ ਤੋਂ ਨਿਰਪੱਖ ਜਾਂਚ ਦੀ ਉਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ। ਨੰਦੇੜ ਸਾਹਿਬ ਵਿਖੇ ਭਾਜਪਾ ਦੀ ਸਰਕਾਰ ਹੈ ਅਤੇ ਉਹ ਬਿਹਾਰ ਦੀ ਸਰਕਾਰ ਅਤੇ ਦੇਸ਼ ਦੇ ਗ੍ਰਹਿ ਮੰਤਰੀ ਘਟਨਾ ਦੀ ਗੰਭੀਰਤਾ ਨੂੰ ਵੇਖਦਿਆਂ ਕੇਂਦਰੀ ਏਜੰਸੀ ਤੋਂ ਡੂੰਘਾਈ ਨਾਲ ਜਾਂਚ ਕਰਵਾਈ ਕਰਵਾਉਣ ਦੀ ਅਪੀਲ ਕੀਤੀ। ਸੁਖਬੀਰ ਸਿੰਘ ਬਾਦਲ ਪੰਜਾਬ ਦੀ ਅਤੇ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਦੇ ਪ੍ਰਧਾਨ ਹਨ। ਉਨ੍ਹਾਂ ਵਿਰੁੱਧ ਚੱਲ ਰਹੀਆਂ ਸਾਜਿਸ਼ਾਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਮਲੂਕਾ ਨੇ ਕਿਹਾ ਉਹ ਵਾਹਿਗੁਰੂ ਦੇ ਚਰਨਾਂ ’ਚ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਅਤੇ ਜਲਦ ਤੰਦਰੁਸਤ ਹੋ ਕੇ ਪੰਜਾਬ ਦੀ ਸੇਵਾ ’ਚ ਹਾਜ਼ਿਰ ਹੋਣ ਦੀ ਅਰਦਾਸ ਕਰਦਾ ਹਾਂ।