13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਦਿਵਿਆਂਗ ਮੋਰਚਾ ਪੰਜਾਬ ਦੇ ਆਗੂ ਚੋਣ ਸਮੇਂ ਮੀਟਿੰਗ ਕਰਦੇ ਹੋਏ। ਸੰਯੁਕਤ ਦਿਵਿਆਂਗ ਮੋਰਚਾ ਦੀ ਜ਼ਿਲ੍ਹਾ ਇਕਾਈ ਦੀ ਚੋਣ, ਬਲਜਿੰਦਰ ਸਿੰਘ ਬਣੇ ਜ਼ਿਲ੍ਹਾ ਪ੍ਰਧਾਨ

ਬਠਿੰਡਾ, 13 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸੰਯੁਕਤ ਦਿਵਿਆਂਗ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਬਠਿੰਡਾ ਦੀ ਚੋਣ ਕਰਨ ਲਈ ਸਥਾਨਕ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਜਥੇਬੰਦੀ ਦੀ ਇਕੱਤਰਤਾ ਸੱਦੀ ਗਈ, ਜਿਸ ਵਿਚ ਮੋਰਚੇ ਦੇ ਸੂਬਾ ਪ੍ਰਧਾਨ ਬਾਬਾ ਹਜ਼ੂਰ ਦਾਸ, ਸੂਬਾ ਸਕੱਤਰ ਰਣਧੀਰ ਸਿੰਘ ਜਗਾ ਅਤੇ ਕਾਨੂੰਨੀ ਸਲਾਹਕਾਰ ਹਰਜਿੰਦਰ ਸਿੰਘ ਭੰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਸੂਬਾ ਆਗੂਆਂ ਦੀ ਅਗਵਾਈ ਹੇਠ ਨਵੀਂ ਜ਼ਿਲ੍ਹਾ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਬਲਜਿੰਦਰ ਸਿੰਘ ਬਠਿੰਡਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ, ਜਦਕਿ ਜਗਰੂਪ ਸਿੰਘ ਚੱਠਾ ਨੂੰ ਉੱਪ-ਪ੍ਰਧਾਨ, ਮੇਜਰ ਸਿੰਘ ਨੂੰ ਸ਼ਹਿਰੀ ਪ੍ਰਧਾਨ ਅਤੇ ਕਿਰਨਜੀਤ ਕੌਰ ਤੇ ਸੁੱਖੀ ਕੌਰ ਨੂੰ ਮੀਡੀਆ ਇੰਚਾਰਜ ਬਣਾਇਆ ਗਿਆ।

Ad Position 21
No active advertisement
ਅਜੀਤ ਡੈਸਕ 14-08-2026
ਬਠਿੰਡਾ, 13 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸੰਯੁਕਤ ਦਿਵਿਆਂਗ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਬਠਿੰਡਾ ਦੀ ਚੋਣ ਕਰਨ ਲਈ ਸਥਾਨਕ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਜਥੇਬੰਦੀ ਦੀ ਇਕੱਤਰਤਾ ਸੱਦੀ ਗਈ, ਜਿਸ ਵਿਚ ਮੋਰਚੇ ਦੇ ਸੂਬਾ ਪ੍ਰਧਾਨ ਬਾਬਾ ਹਜ਼ੂਰ ਦਾਸ, ਸੂਬਾ ਸਕੱਤਰ ਰਣਧੀਰ ਸਿੰਘ ਜਗਾ ਅਤੇ ਕਾਨੂੰਨੀ ਸਲਾਹਕਾਰ ਹਰਜਿੰਦਰ ਸਿੰਘ ਭੰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਇਸ ਦੌਰਾਨ ਸੂਬਾ ਆਗੂਆਂ ਦੀ ਅਗਵਾਈ ਹੇਠ ਨਵੀਂ ਜ਼ਿਲ੍ਹਾ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਬਲਜਿੰਦਰ ਸਿੰਘ ਬਠਿੰਡਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ, ਜਦਕਿ ਜਗਰੂਪ ਸਿੰਘ ਚੱਠਾ ਨੂੰ ਉੱਪ-ਪ੍ਰਧਾਨ, ਮੇਜਰ ਸਿੰਘ ਨੂੰ ਸ਼ਹਿਰੀ ਪ੍ਰਧਾਨ ਅਤੇ ਕਿਰਨਜੀਤ ਕੌਰ ਤੇ ਸੁੱਖੀ ਕੌਰ ਨੂੰ ਮੀਡੀਆ ਇੰਚਾਰਜ ਬਣਾਇਆ ਗਿਆ। ਨਵੇਂ ਚੁਣੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੇ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਦਿਵਿਆਂਗ ਵਰਗ ਦੇ ਹੱਕਾਂ ਲਈ ਮੋਹਰੀ ਹੋ ਕੇ ਲੜਾਈ ਲੜਣਗੇ। ਇਸ ਮੌਕੇ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਦਿਵਿਆਂਗ ਵਰਗ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀ ਕੋਈ ਵੀ ਜਾਇਜ਼ ਮੰਗ ਪੂਰੀ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਸਮੁੱਚੇ ਦਿਵਿਆਂਗ ਵਰਗ ’ਚ ਸਰਕਾਰ ਪ੍ਰਤੀ ਭਾਰੀ ਰੋਸ ਹੈ ਤੇ ਆਉਣ ਵਾਲੇ ਦਿਨਾਂ ਅੰਦਰ ਆਪਣੇ ਹੱਕਾਂ ਦੀ ਪੂਰਤੀ ਲਈ ਸੰਘਰਸ਼ ਤੇਜ ਕੀਤਾ ਜਾਵੇਗਾ। ਇਸ ਮੌਕੇ ਹੈਂਡੀਕੈਪਡ ਹੈਲਪ ਵੈੱਲਫ਼ੇਅਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਮੇ ਕਲਾਂ, ਅਮਨਦੀਪ ਸਿੰਘ ਦਸੌਧੀਆ, ਗੁਰਜੰਟ ਸਿੰਘ ਭੁਪਾਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਪ੍ਰਿਅੰਕ ਕਾਨੂੰਗੋ ਨੇ ਭੁੱਚੋ ਮੰਡੀ ਦੇ ਝੁੱਗੀ-ਝੌਂਪੜੀ ਖੇਤਰ ਦਾ ਕੀਤਾ ਦੌਰਾ ਅਗਲੀ ਖ਼ਬਰ ਮੌੜ ਮੰਡੀ ਵਿਖੇ ਸ੍ਰੀ ਸ਼ਿਵ ਪੁਰਾਣ ਕਥਾ ਤੋਂ ਪਹਿਲਾਂ ਕੱਢੀ ਗਈ ਸ਼ੋਭਾ ਯਾਤਰਾ ਨੂੰ ਝੰਡੀ ਦਿੰਦੇ ਹੋਏ ਸਾਬਕਾ ਕੈਬਨਿਟ ਮੰਤਰੀ...
Ad Position 24