ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਪ੍ਰਿਅੰਕ ਕਾਨੂੰਗੋ ਨੇ ਭੁੱਚੋ ਮੰਡੀ ਦੇ ਝੁੱਗੀ-ਝੌਂਪੜੀ ਖੇਤਰ ਦਾ ਕੀਤਾ ਦੌਰਾ
ਭੁੱਚੋ ਮੰਡੀ, 13 ਅਗਸਤ (ਬਿੱਕਰ ਸਿੰਘ ਸਿੱਧੂ)- ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ) ਦੇ ਮੈਂਬਰ ਪ੍ਰਿਯੰਕ ਕਾਨੂੰਗੋ ਨੇ ਬੁੱਧਵਾਰ ਨੂੰ ਭੁੱਚੋ ਮੰਡੀ ਦੇ ਝੁੱਗੀ-ਝੌਂਪੜੀ ਖੇਤਰ ਦਾ ਦੌਰਾ ਕਰਕੇ ਉੱਥੇ ਰਹਿਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਝੁੱਗੀ- ਝੌਂਪੜੀ ਖੇਤਰ ਵਿਚ ਰਹਿਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਾਫ਼ ਪੀਣ ਵਾਲੇ ਪਾਣੀ, ਬਿਜਲੀ, ਸੀਵਰੇਜ ਅਤੇ ਹੋਰ ਜ਼ਰੂਰੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਭੁੱਚੋ ਮੰਡੀ, 13 ਅਗਸਤ (ਬਿੱਕਰ ਸਿੰਘ ਸਿੱਧੂ)- ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ) ਦੇ ਮੈਂਬਰ ਪ੍ਰਿਯੰਕ ਕਾਨੂੰਗੋ ਨੇ ਬੁੱਧਵਾਰ ਨੂੰ ਭੁੱਚੋ ਮੰਡੀ ਦੇ ਝੁੱਗੀ-ਝੌਂਪੜੀ ਖੇਤਰ ਦਾ ਦੌਰਾ ਕਰਕੇ ਉੱਥੇ ਰਹਿਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਝੁੱਗੀ- ਝੌਂਪੜੀ ਖੇਤਰ ਵਿਚ ਰਹਿਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਾਫ਼ ਪੀਣ ਵਾਲੇ ਪਾਣੀ, ਬਿਜਲੀ, ਸੀਵਰੇਜ ਅਤੇ ਹੋਰ ਜ਼ਰੂਰੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਇਹ ਵੀ ਜਾਣਿਆ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਸਕੀਮਾਂ ਤਹਿਤ ਮਿਲਣ ਵਾਲੀਆਂ ਸਹੂਲਤਾਂ ਅਤੇ ਲਾਭ ਇਨ੍ਹਾਂ ਪਰਿਵਾਰਾਂ ਤੱਕ ਪਹੁੰਚ ਰਹੇ ਹਨ ਜਾਂ ਨਹੀ। ਕਾਨੂੰਗੋ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਜ਼ਮੀਨੀ ਪੱਧਰ ‘ਤੇ ਸਹੂਲਤਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਦੇ ਇਸ ਦੌਰੇ ਨੂੰ ਝੁੱਗੀ ਖੇਤਰ ਵਿਚ ਰਹਿਣ ਵਾਲੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਅਧਿਕਾਰਾਂ ਨਾਲ ਜੁੜੇ ਮੁੱਦਿਆਂ ਨੂੰ ਸਮਝਣ ਦੀ ਦਿਸ਼ਾ ਵਿਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਡੇਰਾ ਰੂਮੀ ਵਾਲਾ, ਭੁੱਚੋ ਕਲਾਂ ਵਿਖੇ ਪਹੁੰਚ ਕੇ ਮੱਥਾ ਟੇਕਿਆ। ਇਸ ਮੌਕੇ ਭਾਜਪਾ ਆਗੂ ਬਲਦੇਵ ਸਿੰਘ ਅਕਲੀਆ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।