13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

240 ਨਸ਼ੀਲੇ ਕੈਪਸੂਲਾਂ ਤਿੰਨ ਕਾਬੂ

ਬਠਿੰਡਾ, 13 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 240 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਪਾਰਟੀ ਵਲੋਂ ਪੁੱਡਾ ਮਾਰਕੀਟ ਬਠਿੰਡਾ ਪਾਸੋਂ ਗਗਨਦੀਪ ਸਿੰਘ ਪਰਸਰਾਮ ਨਗਰ ਨੂੰ 150 ਨਸ਼ੀਲੇ ਕੈਪਸੂਲ (ਪ੍ਰੈਗਾਬਲਿਨ) ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 14-08-2026
ਬਠਿੰਡਾ, 13 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 240 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਪਾਰਟੀ ਵਲੋਂ ਪੁੱਡਾ ਮਾਰਕੀਟ ਬਠਿੰਡਾ ਪਾਸੋਂ ਗਗਨਦੀਪ ਸਿੰਘ ਪਰਸਰਾਮ ਨਗਰ ਨੂੰ 150 ਨਸ਼ੀਲੇ ਕੈਪਸੂਲ (ਪ੍ਰੈਗਾਬਲਿਨ) ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ‘ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸ਼ਿਵਰਾਜ ਸਿੰਘ ਅਨੁਸਾਰ ਥਾਣਾ ਕੈਨਾਲ ਪੁਲਿਸ ਪਾਰਟੀ ਨੇ ਮਹਿਣਾ ਬਸਤੀ ਬਠਿੰਡਾ ਪਾਸੋਂ ਸਵਰਨ ਸਿੰਘ ਤੇ ਰਾਜਵਿੰਦਰ ਸਿੰਘ ਵਾਸੀ ਮਹਿਣਾ ਬਸਤੀ ਨੂੰ 90 ਕੈਪਸੂਲਾਂ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਮ੍ਰਿਤਕ ਦੀ ਪਤਨੀ ਅਤੇ ਪ੍ਰੇਮੀ ’ਤੇ ਮੁਕੱਦਮਾ ਦਰਜ ਅਗਲੀ ਖ਼ਬਰ ਔਰਤ ਦੀਆਂ ਫੋਟੋ-ਰੀਲਾਂ ਤੋਂ ਬਣਾਇਆ ਜਾਅਲੀ ਇੰਸਟਾਗ੍ਰਾਮ ਅਕਾਊਂਟ, ਕੇਸ ਦਰਜ
Ad Position 24