17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅਰਦਾਸ ਦੌਰਾਨ ਮੌਜੂਦ ਵਿਦਿਆਰਥਣਾਂ ਤੇ ਅਧਿਆਪਕ। ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਤਲਵੰਡੀ ਸਾਬੋ, 16 ਅਗਸਤ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਦੀ ਚੜ੍ਹਦੀ ਕਲਾ, ਸਫਲਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 17-08-2026
ਤਲਵੰਡੀ ਸਾਬੋ, 16 ਅਗਸਤ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਦੀ ਚੜ੍ਹਦੀ ਕਲਾ, ਸਫਲਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਧਾਰਮਿਕ ਸਮਾਗਮ ਦੌਰਾਨ ਗੁਰਮਤਿ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਰਧਾ ਨਾਲ ਸ਼ਬਦ ਕੀਰਤਨ ਅਤੇ ਧਾਰਮਿਕ ਗੀਤ ਗਾਇਨ ਕੀਤੇ। ਵਿਦਿਆਰਥਣਾਂ ਵਲੋਂ ਗੁਰਬਾਣੀ ਦੇ ਸ਼ਬਦਾਂ ਰਾਹੀਂ ਮਨੁੱਖਤਾ, ਸੇਵਾ, ਸਦਾਚਾਰ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ। ਕਾਲਜ ਪ੍ਰਿੰਸੀਪਲ ਨੇ ਨਵੇਂ ਵਿੱਦਿਅਕ ਸੈਸ਼ਨ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥਣਾਂ ਨੂੰ ਆਪਣੀਆਂ ਸੱਭਿਆਚਾਰਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਮਿਹਨਤ, ਅਨੁਸ਼ਾਸਨ, ਸੇਵਾ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਸਮਾਪਤੀ ਵਿਚ ਸਭ ਨੇ ਨਵੇਂ ਵਿੱਦਿਅਕ ਸੈਸ਼ਨ ਦੀ ਸਫਲਤਾ, ਵਿਦਿਆਰਥਣਾਂ ਦੇ ਉੱਜਵਲ ਭਵਿੱਖ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਟਰਾਂਸਫ਼ਾਰਮਰਾਂ ’ਚੋਂ ਤੇਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਚੋਰੀ ਦੇ 80 ਲੀਟਰ ਤੇਲ ਸਮੇਤ ਇੱਕ ਕਾਬੂ , ਤਿੰਨ ਫ਼ਰਾਰ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Ad Position 24