15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮਾਮਲਾ ‘ ਵੰਦੇ ਮਾਤਰਮ ’ ਰਾਸ਼ਟਰੀ ਗੀਤ ਦੇ ਅਪਮਾਨ ਦਾ - ਭਾਜਪਾ ਵਰਕਰਾਂ ਵਲੋਂ ਕਾਂਗਰਸ ਦਫ਼ਤਰ ਨੂੰ ਜਿੰਦਰਾ ਲਗਾ ਕੇ ਰੋਸ ਪ੍ਰਦਰਸ਼ਨ

ਬਠਿੰਡਾ, 16 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਜ਼ਾਦੀ ਦਿਵਸ ਮੌਕੇ ‘ਵੰਦੇ ਮਾਤਰਮ’ ਰਾਸ਼ਟਰੀ ਗੀਤ ਦੇ ਅਪਮਾਨ ਦੇ ਵਿਰੋਧ ਵਿਚ ਅੱਜ ਬਠਿੰਡਾ ਵਿਖੇ ਭਾਜਪਾ ਦੇ ਯੁਵਾ ਵਰਕਰਾਂ ਵਲੋਂ ਸਥਾਨਕ ਮੱਛੀ ਮਾਰਕੀਟ ਸਥਿਤ ਕਾਂਗਰਸ ਦਫ਼ਤਰ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਦੋਸ਼ ਲਾਇਆ ਕਿ ਆਜਾਦੀ ਦਿਵਸ ਮੌਕੇ ਜਦੋਂ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਚੱਲ ਰਿਹਾ ਸੀ ਤਾਂ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵਲੋਂ ‘ਵੰਦੇ ਮਾਤਰਮ’ ਗੀਤ ਦਾ ਅਪਮਾਨ ਕੀਤਾ ਗਿਆ, ਜਿਸ ਨਾਲ ਸਮੁੱਚੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

Ad Position 21
No active advertisement
ਬਠਿੰਡਾ ਵਿਚ ਕਾਂਗਰਸ ਦੇ ਦਫ਼ਤਰ ਅੱਗੇ ਰੋਸ ਪ੍ਰਗਟ ਕਰਦੇ ਭਾਜਪਾ ਆਗੂ ਤੇ ਵਰਕਰ। ਤਸਵੀਰ: ਲਵਲੀ 17-08-2026
ਬਠਿੰਡਾ, 16 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਜ਼ਾਦੀ ਦਿਵਸ ਮੌਕੇ ‘ਵੰਦੇ ਮਾਤਰਮ’ ਰਾਸ਼ਟਰੀ ਗੀਤ ਦੇ ਅਪਮਾਨ ਦੇ ਵਿਰੋਧ ਵਿਚ ਅੱਜ ਬਠਿੰਡਾ ਵਿਖੇ ਭਾਜਪਾ ਦੇ ਯੁਵਾ ਵਰਕਰਾਂ ਵਲੋਂ ਸਥਾਨਕ ਮੱਛੀ ਮਾਰਕੀਟ ਸਥਿਤ ਕਾਂਗਰਸ ਦਫ਼ਤਰ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਦੋਸ਼ ਲਾਇਆ ਕਿ ਆਜਾਦੀ ਦਿਵਸ ਮੌਕੇ ਜਦੋਂ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਚੱਲ ਰਿਹਾ ਸੀ ਤਾਂ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵਲੋਂ ‘ਵੰਦੇ ਮਾਤਰਮ’ ਗੀਤ ਦਾ ਅਪਮਾਨ ਕੀਤਾ ਗਿਆ, ਜਿਸ ਨਾਲ ਸਮੁੱਚੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ‘ਵੰਦੇ ਮਾਤਰਮ’ ਆਜ਼ਾਦੀ ਦੇ ਸੰਘਰਸ਼ ਨਾਲ ਜੁੜਿਆ ਹੋਇਆ ਗੀਤ ਹੈ ਅਤੇ ਇਸ ਦਾ ਸਤਿਕਾਰ ਕਰਨਾ ਹਰੇਕ ਭਾਰਤੀ ਦੀ ਜ਼ਿੰਮੇਵਾਰੀ ਹੈ। ਸਿੰਗਲਾ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪਾਰਟੀ ਦੇ ਯੁਵਾ ਵਰਕਰਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਭਾਵਨਾਵਾਂ ਨਾਲ ਜੁੜੇ ਅਜਿਹੇ ਮਾਮਲਿਆਂ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ, ਸਗੋਂ ਦੇਸ਼ ਦੇ ਸਨਮਾਨ ਨਾਲ ਜੋੜ ਕੇ ਦੇਖਿਆ ਜਾਣਾ ਚਾਹੀਦਾ ਹੈ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮੰਗ ਕੀਤੀ ਕਿ ਸੋਨੀਆ ਗਾਂਧੀ ਇਸ ਮਾਮਲੇ ‘ਤੇ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ 80ਵੇਂ ਆਜ਼ਾਦੀ ਦਿਵਸ ਮੌਕੇ ਗੌਰਵ ਡਾਇਗਨੋਸਟਿਕ ਸੈਂਟਰ ਵਿਖੇ ਡਾ. ਰਵੀ ਕਾਂਤ ਗੁਪਤਾ ਵਲੋਂ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਸਾਉਣ ਦੀ ਫੁਹਾਰ ਤੇ ਤੀਆਂ ਦੀ ਬਹਾਰ, ਮਨੋਰੰਜਨ ਕਲੱਬ ’ਚ ਗੂੰਜਿਆ ਪੰਜਾਬੀ ਸੱਭਿਆਚਾਰ’
Ad Position 24