80ਵੇਂ ਆਜ਼ਾਦੀ ਦਿਵਸ ਮੌਕੇ ਗੌਰਵ ਡਾਇਗਨੋਸਟਿਕ ਸੈਂਟਰ ਵਿਖੇ ਡਾ. ਰਵੀ ਕਾਂਤ ਗੁਪਤਾ ਵਲੋਂ ਲਹਿਰਾਇਆ ਕੌਮੀ ਝੰਡਾ
ਰਾਮਪੁਰਾ ਫੂਲ, 16 ਅਗਸਤ (ਹੇਮੰਤ ਕੁਮਾਰ ਸ਼ਰਮਾ): 80ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਗੌਰਵ ਡਾਇਗਨੋਸਟਿਕ ਸੈਂਟਰ, ਰਾਮਪੁਰਾ ਫੂਲ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਭਰੇ ਮਾਹੌਲ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਡਾ.
ਰ
ਰਾਮਪੁਰਾ ਫੂਲ ਵਿਖੇ ਤਿਰੰਗਾ ਝੰਡਾ ਲਹਿਰਾਏ ਜਾਣ ਦੀ ਤਸਵੀਰ। ਤਸਵੀਰ : ਹੇਮੰਤ ਸ਼ਰਮਾ
17-08-2026
ਰਾਮਪੁਰਾ ਫੂਲ, 16 ਅਗਸਤ (ਹੇਮੰਤ ਕੁਮਾਰ ਸ਼ਰਮਾ): 80ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਗੌਰਵ ਡਾਇਗਨੋਸਟਿਕ ਸੈਂਟਰ, ਰਾਮਪੁਰਾ ਫੂਲ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਭਰੇ ਮਾਹੌਲ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਡਾ. ਰਵੀ ਕਾਂਤ ਗੁਪਤਾ ਐਸ.ਐਮ.ਓ. ਤਲਵੰਡੀ ਸਾਬੋ ਅਤੇ ਸਕੱਤਰ, ਆਈ.ਐੱਮ.ਏ. ਬਠਿੰਡਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਮਾਗਮ ਦੀ ਪ੍ਰਧਾਨਗੀ ਕੀਤੀ। ਸਮਾਗਮ ਦੌਰਾਨ ਡਾ. ਰਵੀ ਕਾਂਤ ਗੁਪਤਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਉਪਰੰਤ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਵਿਚ ਹਾਜ਼ਰ ਸਮੂਹ ਸਟਾਫ਼ ਅਤੇ ਹੋਰ ਪਤਵੰਤਿਆਂ ਵਲੋਂ ਵੀ ਕੌਮੀ ਝੰਡੇ ਨੂੰ ਸਨਮਾਨ ਭੇਂਟ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਰਵੀ ਕਾਂਤ ਗੁਪਤਾ ਨੇ ਕਿਹਾ ਕਿ ਆਜ਼ਾਦੀ ਸਾਨੂੰ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਈਏ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਿਰਫ਼ ਤਿਰੰਗਾ ਲਹਿਰਾਉਣ ਦਾ ਦਿਨ ਨਹੀਂ, ਸਗੋਂ ਉਨ੍ਹਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਦਾ ਮੌਕਾ ਵੀ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਅਤੇ ਸਮਾਜ ਵਿਚ ਭਾਈਚਾਰਕ ਸਾਂਝ, ਸਦਭਾਵਨਾ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਗ ੌਰਵ ਡਾਇਗਨੋਸਟਿਕ ਸੈਂਟਰ ਦੇ ਮਾਲਕ ਡਾ. ਗੌਰਵ ਗਰਗ ਅਤੇ ਡਾ. ਸਾਕਸ਼ੀ ਨੇ ਦੇਸ਼ ਦੀ ਆਜ਼ਾਦੀ ਅਤੇ ਕੌਮੀ ਏਕਤਾ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ। ਸਮਾਗਮ ਦੇ ਅੰਤ ਵਿਚ ਸਮੂਹ ਹਾਜ਼ਰੀਨ ਨੇ ਦੇਸ਼ ਦੀ ਖ਼ੁਸ਼ਹਾਲੀ, ਤਰੱਕੀ ਅਤੇ ਏਕਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।