15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਖ਼ੂਨੀ ਹਮਲੇ ਦੀਆਂ ਘਟਨਾਵਾਂ ਸਮਾਜ ਵਿਚ ਡਰ ਅਤੇ ਬੇਚੈਨੀ ਦਾ ਮਾਹੌਲ ਪੈਦਾ ਕਰਦੀਆਂ-ਗਰੇਵਾਲ

ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)- ਸ੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਹੋਏ ਹਮਲੇ ਨੂੰ ਲੈ ਕੇ ਸੂਬੇ ਅੰਦਰ ਸਮਰਥਕਾਂ ‘ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਅਕਾਲੀ ਦਲ ਦੇ ਆਗੂਆਂ ਵਰਕਰਾਂ ਵਲੋਂ ਧਾਰਮਿਕ ਸਥਾਨ ਉਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 17-08-2026
ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)- ਸ੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਹੋਏ ਹਮਲੇ ਨੂੰ ਲੈ ਕੇ ਸੂਬੇ ਅੰਦਰ ਸਮਰਥਕਾਂ ‘ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਅਕਾਲੀ ਦਲ ਦੇ ਆਗੂਆਂ ਵਰਕਰਾਂ ਵਲੋਂ ਧਾਰਮਿਕ ਸਥਾਨ ਉਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ਉਪਰ ਹੋਰੇ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗਗਨਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਸੰਗਤ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਯੂਥ ਆਗੂ ਗਰੇਵਾਲ ਕਿਹਾ ਕਿ ਸਿੱਖ ਭੇਸ ਦਾ ਸਹਾਰਾ ਲੈ ਕੇ ਕਿਸੇ ਵਿਅਕਤੀ ਵਲੋਂ ਹਿੰਸਕ ਕਾਰਵਾਈ ਨੂੰ ਅੰਜਾਮ ਦੇਣਾ ਸਮੁੱਚੀ ਸਿੱਖ ਕੌਮ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੰਭੀਰ ਘਟਨਾ ਹੈ। ਧਾਰਮਿਕ ਸਥਾਨਾਂ ਉਪਰ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਸਮਾਜ ਵਿਚ ਡਰ ਅਤੇ ਬੇਚੈਨੀ ਦਾ ਮਾਹੌਲ ਪੈਦਾ ਕਰਦੀਆਂ ਹਨ। ਅਕਾਲੀ ਆਗੂ ਨੇ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ, ਹਮਲੇ ਪਿੱਛੇ ਅਸਲ ਕਾਰਨਾਂ ਅਤੇ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚਣ, ਜੇਕਰ ਕੋਈ ਹੋਰ ਵਿਅਕਤੀ ਜਾਂ ਤੱਤ ਇਸ ਵਿਚ ਸ਼ਾਮਿਲ ਹਨ ਤਾਂ ਉਨ੍ਹਾਂ ਨੂੰ ਵੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ, ਧਾਰਮਿਕ ਅਸਥਾਨਾਂ ਦੀ ਸੁਰੱਖਿਆ ਹੋਰ ਮਜ਼ਬੂਤ ਕਰਨ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਕੋਟਗੁਰੂ ਸਕੂਲ ’ਚ ਕੌਮੀ ਝੰਡਾ ਲਹਿਰਾਇਆ ਅਗਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24