18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਇਤਿਹਾਸ ਲਾਇਬ੍ਰੇਰੀ ਕੀਤੀ ਸੰਗਤਾਂ ਨੂੰ ਅਰਪਣ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬਣ ਕੇ ਤਿਆਰ ਹੋਈ ‘ਗੁਰੂ ਕੀ ਕਾਸ਼ੀ ਸਿੱਖ ਇਤਿਹਾਸ ਲਾਇਬ੍ਰੇਰੀ’ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਮੌਜੂਦਗੀ ਚ ਰਸਮੀ ਤੌਰ ਤੇ ਸੰਗਤ ਨੂੰ ਅਰਪਣ ਕੀਤਾ। ਲਾਇਬ੍ਰੇਰੀ ਸੰਗਤ ਨੂੰ ਅਰਪਣ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਨੂੰ ਚੁਫੇਰਿਓਂ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਤਾਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਗੌਰਵਸ਼ਾਲੀ ਇਤਿਹਾਸ ਤੋਂ ਜਾਣੂੰ ਕਰਵਾਇਆ ਜਾਵੇ।

Ad Position 21
No active advertisement
ਲਾਇਬ੍ਰੇਰੀ ’ਚ ਉਪਲਬਧ ਪੁਸਤਕਾਂ ਦੇਖਦੇ ਪ੍ਰਧਾਨ ਧਾਮੀ ਤੇ ਜਥੇ: ਬਾਬਾ ਟੇਕ ਸਿੰਘ। ਤਸਵੀਰ: ਰਣਜੀਤ ਰਾਜੂ 18-08-2026
ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬਣ ਕੇ ਤਿਆਰ ਹੋਈ ‘ਗੁਰੂ ਕੀ ਕਾਸ਼ੀ ਸਿੱਖ ਇਤਿਹਾਸ ਲਾਇਬ੍ਰੇਰੀ’ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਮੌਜੂਦਗੀ ਚ ਰਸਮੀ ਤੌਰ ਤੇ ਸੰਗਤ ਨੂੰ ਅਰਪਣ ਕੀਤਾ। ਲਾਇਬ੍ਰੇਰੀ ਸੰਗਤ ਨੂੰ ਅਰਪਣ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਨੂੰ ਚੁਫੇਰਿਓਂ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਤਾਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਗੌਰਵਸ਼ਾਲੀ ਇਤਿਹਾਸ ਤੋਂ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸੇ ਲਈ ਸਿੱਖ ਇਤਿਹਾਸ ਨਾਲ ਸਬੰਧਿਤ ਇਹ ਲਾਇਬ੍ਰੇਰੀ ਆਰੰਭ ਕੀਤੀ ਗਈ ਹੈ ਤਾਂਕਿ ਇਲਾਕੇ ਦੀ ਸੰਗਤ, ਖ਼ਾਸ ਕਰਕੇ ਬੱਚੇ ਤੇ ਨੌਜਵਾਨ ਇਸ ਲਾਇਬ੍ਰੇਰੀ ‘ਚ ਪਹੁੰਚ ਕੇ ਆਪਣੇ ਧਰਮ ਅਤੇ ਇਤਿਹਾਸ ਨਾਲ ਸਬੰਧਿਤ ਪੁਸਤਕਾਂ ਪੜ੍ਹ ਸਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਅੱਜ ਸੋਸ਼ਲ ਮੀਡੀਏ ਦਾ ਯੁੱਗ ਹੈ ਪ੍ਰੰਤੂ ਅੱਜ ਦੇ ਸਮੇਂ ਇਹ ਵੀ ਜ਼ਰੂਰੀ ਹੋ ਗਿਐ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਪੁਸਤਕਾਂ ਨਾਲ ਜੋੜਿਆ ਜਾਵੇ ਕਿਉਂਕਿ ਸੋਸ਼ਲ ਮੀਡੀਆ ਤੇ ਕਈ ਵਾਰ ਸਿੱਖ ਧਰਮ ਨਾਲ ਸਬੰਧਿਤ ਕੱਚਘਰੜ ਤੱਥ ਪੇਸ਼ ਕਰਕੇ ਗੁੰਮਰਾਹ ਕੀਤਾ ਜਾਂਦਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਇਸ ਲਾਇਬ੍ਰੇਰੀ ‘ਚ ਸਿੱਖ ਇਤਿਹਾਸ ਨਾਲ ਸਬੰਧਿਤ ਮਹਾਨ ਵਿਦਵਾਨਾਂ ਦੀਆਂ ਪੁਸਤਕਾਂ ਵੀ ਸੰਗਤਾਂ ਦੇ ਪੜ੍ਹਨ­ ਲਈ ਉਪਲਬਧ ਹੋਣਗੀਆਂ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਸ ਲਾਇਬ੍ਰੇਰੀ ‘ਚ ਜ਼ਰੂਰ ਲੈ ਕੇ ਆਉਣ ਤਾਂਕਿ ਉਹ ਧਾਰਮਿਕ ਸਾਹਿਤ ਨਾਲ ਜੁੜ ਸਕਣ। ਲਾਇਬ੍ਰੇਰੀ ਸੰਗਤਾਂ ਨੂੰ ਅਰਪਣ ਕਰਨ ਮੌਕੇ ਪ੍ਰਧਾਨ ਅਤੇ ਸਿੰਘ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਮੇਜਰ ਸਿੰਘ ਢਿੱਲੋਂ, ਗੁਰਚਰਨ ਸਿੰਘ ਗਰੇਵਾਲ, ਬਾਬਾ ਬੂਟਾ ਸਿੰਘ ਤੇ ਅਮਰਜੀਤ ਸਿੰਘ ਚਾਵਲਾ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਅਵਤਾਰ ਸਿੰਘ ਬਣਵਾਲਾ ਮੈਂਬਰ ਧਰਮ ਪ੍ਰਚਾਰ, ਗੁਰਿੰਦਰ ਸਿੰਘ ਮਥਰੇਵਾਲ ਸਕੱਤਰ ਧਰਮ ਪ੍ਰਚਾਰ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਰਕਰ ਮਿਲਣੀ ਪ੍ਰੋਗਰਾਮ ਦੌਰਾਨ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਪਾਰਟੀ ਦੀਆਂ ਪ੍ਰਾਪਤੀਆਂ ਗਿਣਾਈਆਂ ਹਲਕਾ ਬਠਿੰਡਾ... ਅਗਲੀ ਖ਼ਬਰ ਪੰਜਾਬ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਦੋ ਰੋਜ਼ਾ ਕਲਮ ਛੋੜ ਹੜਤਾਲ, ਦਫ਼ਤਰੀ ਕੰਮਕਾਰ ਠੱਪ
Ad Position 24