18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹਲਕਾ ਵਰਕਰ ਮਿਲਣੀ ਪ੍ਰੋਗਰਾਮ ਦੌਰਾਨ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਪਾਰਟੀ ਦੀਆਂ ਪ੍ਰਾਪਤੀਆਂ ਗਿਣਾਈਆਂ ਹਲਕਾ ਬਠਿੰਡਾ ਦਿਹਾਤੀ ਦੇ ਲੋਕ ਬਹੁਤ ਮਿਹਨਤੀ, ਪਰ ਉਨ੍ਹਾਂ ਨਾਲ ਬੇਇਨਸਾਫ਼ੀ ਹੁੰਦੀ ਰਹੀ- ਮੀਤ ਹੇਅਰ

ਸੰਗਤ ਮੰਡੀ, 17 ਅਗਸਤ (ਸੁਖਤੇਜ ਧਾਲੀਵਾਲ/ਅੰਮ੍ਰਿਤਪਾਲ ਸ਼ਰਮਾ)- ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਸੰਗਤ ਮੰਡੀ ਵਿਖੇ ਹਲਕਾ ਵਰਕਰ ਮਿਲਣੀ ਪ੍ਰੋਗਰਾਮ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਜੱਸੀ ਬਾਗ਼ਵਾਲੀ ਰੋਡ ‘ਤੇ ਨਿੱਜੀ ਪੈਲੇਸ ਵਿਚ ਰੱਖੇ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਹਲਕਾ ਬਠਿੰਡਾ ਦਿਹਾਤੀ ਦੇ ਲੋਕ ਬਹੁਤ ਮਿਹਨਤੀ ਹਨ ਪਰ ਪਹਿਲਾਂ ਉਨ੍ਹਾਂ ਨਾਲ ਲਗਾਤਾਰ ਬੇਇਨਸਾਫ਼ੀ ਹੁੰਦੀ ਰਹੀ ਹੈ ਪ੍ਰੰਤੂ ਹੁਣ ਪਾਰਟੀ ਨੇ ਉਨ੍ਹਾਂ ਨੂੰ ਗੋਪਾਲ ਸਿੰਘ ਕੋਟਫੱਤਾ ਵਰਗਾ ਮਿਹਨਤੀ ਆਗੂ ਦਿੱਤਾ ਹੈ, ਜੋ ਸਾਬਕਾ ਅਫ਼ਸਰ ਰਹੇ ਹੋਣ ਕਾਰਨ ਜਾਣਦੇ ਹਨ ਕਿ ਲੋਕਾਂ ਦੇ ਕੰਮ ਕਿਸ ਤਰ੍ਹਾਂ ਕਰਾਉਣੇ ਹਨ।

Ad Position 21
No active advertisement
ਅਜੀਤ ਡੈਸਕ 18-08-2026
ਸੰਗਤ ਮੰਡੀ, 17 ਅਗਸਤ (ਸੁਖਤੇਜ ਧਾਲੀਵਾਲ/ਅੰਮ੍ਰਿਤਪਾਲ ਸ਼ਰਮਾ)- ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਸੰਗਤ ਮੰਡੀ ਵਿਖੇ ਹਲਕਾ ਵਰਕਰ ਮਿਲਣੀ ਪ੍ਰੋਗਰਾਮ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਜੱਸੀ ਬਾਗ਼ਵਾਲੀ ਰੋਡ ‘ਤੇ ਨਿੱਜੀ ਪੈਲੇਸ ਵਿਚ ਰੱਖੇ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਹਲਕਾ ਬਠਿੰਡਾ ਦਿਹਾਤੀ ਦੇ ਲੋਕ ਬਹੁਤ ਮਿਹਨਤੀ ਹਨ ਪਰ ਪਹਿਲਾਂ ਉਨ੍ਹਾਂ ਨਾਲ ਲਗਾਤਾਰ ਬੇਇਨਸਾਫ਼ੀ ਹੁੰਦੀ ਰਹੀ ਹੈ ਪ੍ਰੰਤੂ ਹੁਣ ਪਾਰਟੀ ਨੇ ਉਨ੍ਹਾਂ ਨੂੰ ਗੋਪਾਲ ਸਿੰਘ ਕੋਟਫੱਤਾ ਵਰਗਾ ਮਿਹਨਤੀ ਆਗੂ ਦਿੱਤਾ ਹੈ, ਜੋ ਸਾਬਕਾ ਅਫ਼ਸਰ ਰਹੇ ਹੋਣ ਕਾਰਨ ਜਾਣਦੇ ਹਨ ਕਿ ਲੋਕਾਂ ਦੇ ਕੰਮ ਕਿਸ ਤਰ੍ਹਾਂ ਕਰਾਉਣੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਦੇ ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਾਰੀਆਂ ਪਾਰਟੀਆਂ ਵਲੋਂ ਕਦੇ 20 ਹਜ਼ਾਰ ਮੁਲਾਜ਼ਮ ਵੀ ਭਰਤੀ ਨਹੀਂ ਕੀਤੇ ਜਾਂਦੇ ਸਨ ਪ੍ਰੰਤੂ ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੌਰਾਨ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਮੈਰਿਟ ਦੇ ਅਧਾਰ ਤੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ 2027 ਦੀਆਂ ਚੋਣਾਂ ‘ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਪੰਜਾਬ ਦੇ ਸਾਬਕਾ ਮੰਤਰੀ ਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕਰਦਿਆਂ ਪਾਰਟੀ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ, ਚੇਅਰਮੈਨ ਨਵਦੀਪ ਸਿੰਘ ਜੀਂਦਾ, ਚੇਅਰਮੈਨ ਪਰਮਜੀਤ ਕੋਟਫੱਤਾ, ਚੇਅਰਮੈਨ ਸੁਰਿੰਦਰ ਕੁਮਾਰ ਸੰਗਤ, ਨਰੇਸ਼ ਕੁਮਾਰ ਗੋਇਲ, ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਬਹਾਦਰ ਸਿੰਘ ਸਿੱਧੂ ਫੁੱਲੋ ਮਿੱਠੀ, ਚਰਨਜੀਤ ਸੰਗਤ, ਜਸਵੰਤ ਸਿੰਘ ਸੋਮਾ, ਗੁਰਜੀਤ ਸਿੰਘ ਸੰਗਤ, ਚੇਅਰਮੈਨ ਲਖਵੀਰ ਸਿੰਘ ਮਾਨ, ਚੇਅਰਮੈਨ ਹਰਦੀਪ ਸਿੰਘ ਸਰਾਂ ਸਮੇਤ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਮੁਲਾਜ਼ਮ ਧਿਰਾਂ ਦੇ ‘ਮਹਾਂ-ਬੰਦ’ ਨੂੰ ਸਕੂਲਾਂ ’ਚ ਲਾਗੂ ਕਰਨ ਦਾ ਐਲਾਨ 27 ਨੂੰ ਜ਼ਿਲ੍ਹੇ ਭਰ ਦੇ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਇਤਿਹਾਸ ਲਾਇਬ੍ਰੇਰੀ ਕੀਤੀ ਸੰਗਤਾਂ ਨੂੰ ਅਰਪਣ
Ad Position 24