18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਆਜ਼ਾਦੀ ਦਿਵਸ ਮਨਾਇਆ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਸੀ. ਐੱਮ.

Ad Position 21
No active advertisement
ਸੀ. ਐਮ. ਐਸ. ਗੁਰੂ ਕਾਂਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਪ੍ਰੋਗਰਾਮ ਪੇਸ਼ ਕਰਨ ਸਮੇਂ ਵਿਦਿਆਰਥੀ। ਤਸਵੀਰ: ਸੁਖਪਾਲ ਸਿੰਘ ਸੋਨੀ 18-08-2026
ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਸੀ.ਐੱਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਆਜ਼ਾਦੀ ਦਿਵਸ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ। ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ। ਉਪਰੰਤ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ, ਗੀਤ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਮਹਾਂਤਮਾ ਗਾਂਧੀ, ਸਰੋਜਨੀ ਨਾਇਡੂ, ਸ਼ਹੀਦ ਊਧਮ ਸਿੰਘ ਅਤੇ ਰਾਣੀ ਲਕਸ਼ਮੀ ਬਾਈ ਦੇ ਜੀਵਨ ਨਾਲ ਸਬੰਧਿਤ ਨਾਟਕ ਰੂਪਾਂਤਰਣ ਅਤੇ ਭਾਰਤ ਮਾਤਾ ਦੀ ਭੂਮਿਕਾ ਨਿਭਾਉਂਦਿਆਂ ਪ੍ਰਭਾਵਸ਼ਾਲੀ ਰੋਲ ਪਲੇ ਕਰਦਿਆਂ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਯਾਦ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਸਮੂਹ ਦੇਸ਼ ਵਾਸੀਆਂ ਅਤੇ ਵਿਦਿਆਰਥੀਆਂ ਨੂੰ ਦੇਸ਼ ਦੇ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਹਰ ਇਨਸਾਨ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਲਈ ਸੰਦੇਸ਼ ਦਿੱਤਾ। ਸਕੂਲ ਦੇ ਪਿ੍ਰੰਸੀਪਲ ਰਮਨ ਕੁਮਾਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਨੇਕਾਂ ਸੂਰਵੀਰਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ। ਸਾਨੂੰ ਆਪਣੇ ਦੇਸ਼ ਦੀ ਏਕਤਾ, ਭਾਈਚਾਰਕ ਸਾਂਝ ਅਤੇ ਸੰਵਿਧਾਨ ਕਦਰਾਂ-ਕੀਮਤਾਂ ਦੀ ਰੱਖਿਆ ਕਰਦੇ ਹੋਏ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਮਾਗਮ ਦੌਰਾਨ ਵੱਖ-ਵੱਖ ਕਲਾਸਾਂ ਨੂੰ ਤਿਰੰਗੇ ਦੇ ਰੰਗਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਿਕੰਦਰ ਸਿੰਘ ਬੇਗਾ, ਬਲਵੰਤ ਸਿੰਘ ਬੇਗਾ, ਦਾਰਾ ਆਦੇਸ਼। ਸਿਕੰਦਰ ਬੇਗਾ ਨੂੰ ਅਕਾਲੀ ਦਲ ਬਾਦਲ ਵਲੋਂ ਪੀ.ਏ.ਸੀ. ਮੈਂਬਰ ਲਾਏ... ਅਗਲੀ ਖ਼ਬਰ ਹਰਦੇਵ ਗੋਗੀ ਬਰਾੜ, ਸੁਖਜਿੰਦਰ ਸਿੰਘ ਖਾਨਦਾਨ, ਜਸਪਾਲ ਸਿੰਘ ਵੜਿੰਗ, ਸੁਖਜਿੰਦਰ ਸਿੰਘ ਖਹਿਰਾ। ਸ੍ਰੀ ਨਾਂਦੇੜ ਸਾਹਿਬ ਵਿਖ...
Ad Position 24