18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਿਕੰਦਰ ਸਿੰਘ ਬੇਗਾ, ਬਲਵੰਤ ਸਿੰਘ ਬੇਗਾ, ਦਾਰਾ ਆਦੇਸ਼। ਸਿਕੰਦਰ ਬੇਗਾ ਨੂੰ ਅਕਾਲੀ ਦਲ ਬਾਦਲ ਵਲੋਂ ਪੀ.ਏ.ਸੀ. ਮੈਂਬਰ ਲਾਏ ਜਾਣ ਨਾਲ ਪਾਰਟੀ ਨੂੰ ਹਲਕੇ ’ਚ ਮਿਲੀ ਹੋਰ ਮਜ਼ਬੂਤੀ

ਲਹਿਰਾ ਮੁਹੱਬਤ, 17 ਅਗਸਤ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਤੋਂ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਬੇਗਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰਾਜਸੀ ਮਾਮਲਿਆਂ ਬਾਰੇ ਕਮੇਟੀ ਮੈਂਬਰ ਲਾਏ ਜਾਣ ਨਾਲ ਜਿੱਥੇ ਹਲਕੇ ਵਿਚ ਖੁਸ਼ੀ ਦੀ ਲਹਿਰ ਉਥੇ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਆਗੂ ਦਾਰਾ ਆਦੇਸ਼ ਤੇ ਬਲਵੰਤ ਸਿੰਘ ਬੇਗਾ ਬਲਾਕ ਸੰਮਤੀ ਮੈਂਬਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਪੰਜਾਬ ਦੀ ਭਲਾਈ ਕਰ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 18-08-2026
ਲਹਿਰਾ ਮੁਹੱਬਤ, 17 ਅਗਸਤ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਤੋਂ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਬੇਗਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰਾਜਸੀ ਮਾਮਲਿਆਂ ਬਾਰੇ ਕਮੇਟੀ ਮੈਂਬਰ ਲਾਏ ਜਾਣ ਨਾਲ ਜਿੱਥੇ ਹਲਕੇ ਵਿਚ ਖੁਸ਼ੀ ਦੀ ਲਹਿਰ ਉਥੇ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਆਗੂ ਦਾਰਾ ਆਦੇਸ਼ ਤੇ ਬਲਵੰਤ ਸਿੰਘ ਬੇਗਾ ਬਲਾਕ ਸੰਮਤੀ ਮੈਂਬਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਪੰਜਾਬ ਦੀ ਭਲਾਈ ਕਰ ਸਕਦੇ ਹਨ। ਕਿਉਂਕਿ ਅਕਾਲੀ ਦਲ ਸੂਬੇ ਦੀ ਇਕੋ ਇਕ ਅਜਿਹੀ ਖੇਤਰੀ ਪਾਰਟੀ ਹੈ, ਜਿਸ ਨੇ ਅੱਜ ਤੱਕ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ। ਜਿਸ ਕਰਕੇ ਅਕਾਲੀ ਦਲ ਵਿਧਾਨ ਸਭਾ ਚੋਣ 2027 ਵਿੱਚ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਹਲਕੇ ਭੁੱਚੋ ਨੂੰ ਪਾਰਟੀ ਵਿਚ ਵੱਡੀ ਨੁਮਾਇੰਦਗੀ ਦੇ ਕੇ ਜ਼ਿੰਮੇਵਾਰ ਅਹੁੱਦੇ ਨਾਲ ਸਿਕੰਦਰ ਸਿੰਘ ਬੇਗਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਨਿਵਾਜਿਆ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਜਗਸੀਰ ਸਿੰਘ ਜੱਗਾ ਕਲਿਆਣ ਜ਼ਿਲ੍ਹਾ ਪ੍ਰਧਾਨ ਤੇ ਡਾ: ਦਲਜੀਤ ਸਿੰਘ ਗੁਰੂ ਸੇਵਾਦਾਰ ਹਲਕਾ ਭੁੱਚੋ ਦਾ ਧੰਨਵਾਦ ਕਰਦਿਆਂ ਸਿਕੰਦਰ ਸਿੰਘ ਬੇਗਾ ਨਵ-ਨਿਯੁੱਕਤ ਪੀ.ਏ.ਸੀ ਮੈਂਬਰ ਨੂੰ ਵਧਾਈ ਦਿੰਦਿਆਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜਥੇਦਾਰ ਕਿਰਪਾਲ ਸਿੰਘ, ਬਲਵੀਰ ਸਿੰਘ, ਅਮਰੀਕ ਸਿੰਘ, ਦਰਸ਼ਨ ਸਿੰਘ, ਬਲਜੀਤ ਸਿੰਘ ਜੀਤਾ, ਠਾਣਾ ਸਿੰਘ, ਹਰਵਿੰਦਰ ਸਿੰਘ ਰੂਸੀ, ਡਾ. ਗੱਗੂ ਸਿੰਘ, ਸਤਿੰਦਰਪਾਲ ਸਿੰਘ, ਜਗਜੀਤ ਸਿੰਘ ਭੋਲਾ, ਬਿਕਰਮਜੀਤ ਸਿੰਘ, ਜਗਸੀਰ ਸਿੰਘ ਮਿਸਤਰੀ, ਗੁਰਬਖਸ਼ ਸਿੰਘ ਤੇ ਗਗਨ ਬੇਗਾ, ਸੁਖਵਿੰਦਰ ਸਿੰਘ ਗੇਜੇਕਾ ਨੇ ਵੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24