ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਆਜ਼ਾਦੀ ਦਿਵਸ ਮਨਾਇਆ
ਭਾਈਰੂਪਾ, 17 ਅਗਸਤ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਵਲੋਂ ਆਜ਼ਾਦੀ ਦਿਵਸ ਨਾਲ ਸਬੰਧਿਤ ਗੀਤ, ਕਵਿਤਾ ਤੇ ਨਾਟਕ ਪੇਸ਼ ਕੀਤੇ ਗਏ।
ਭਾਈਰੂਪਾ, 17 ਅਗਸਤ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਵਲੋਂ ਆਜ਼ਾਦੀ ਦਿਵਸ ਨਾਲ ਸਬੰਧਿਤ ਗੀਤ, ਕਵਿਤਾ ਤੇ ਨਾਟਕ ਪੇਸ਼ ਕੀਤੇ ਗਏ। ਪ੍ਰਿੰਸੀਪਲ ਸੋਨੂੰ ਕੁਮਾਰ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਕੁਰਬਾਨੀ ਦੇਣ ਵਾਲੇ ਮਹਾਨ ਯੋਧਿਆਂ ਬਾਰੇ ਬੱਚਿਆਂ ਨੂੰ ਵਿਸਥਾਰ ਨਾਲ ਦੱਸਿਆ ਤੇ ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇਣ ਦੀ ਪ੍ਰੇਰਿਤ ਕੀਤਾ। ਇਸ ਮੌਕੇ ਤਿਰੰਗਾ ਲਹਿਰਾਇਆ ਗਿਆ ਤੇ ਸਮਾਗਮ ’ਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ। ਪ੍ਰਿੰਸੀਪਲ ਕਾਂਗੜ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।