18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰੀਏਵਾਲਾ ਵਿਚ ਅਜ਼ਾਦੀ ਦਿਵਸ ਮਨਾਇਆ

ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰੀਏਵਾਲਾ ਵਿਖੇ ਅਜ਼ਾਦੀ ਦਿਵਸ ਵੱਡੇ ਉਤਸ਼ਾਹ ਅਤੇ ਰਾਸ਼ਟਰੀ ਭਾਵਨਾਵਾਂ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਚੇਅਰਮੈਨ ਹਰਵਿੰਦਰ ਸਿੰਘ, ਗ੍ਰਾਮ ਪੰਚਾਇਤ ਦੇ ਨੁਮਾਇੰਦਿਆ ਵਲੋਂ ਕੀਤੀ ਗਈ।

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰੀਏਵਾਲਾ ਵਿਖੇ ਅਜ਼ਾਦੀ ਦਿਵਸ ਸਮਾਗਮ ਦੌਰਾਨ ਹਾਜਰੀਨ। ਤਸਵੀਰ ਸੁਖਪਾਲ ਸਿੰਘ ਸੋਨੀ 18-08-2026
ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰੀਏਵਾਲਾ ਵਿਖੇ ਅਜ਼ਾਦੀ ਦਿਵਸ ਵੱਡੇ ਉਤਸ਼ਾਹ ਅਤੇ ਰਾਸ਼ਟਰੀ ਭਾਵਨਾਵਾਂ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਚੇਅਰਮੈਨ ਹਰਵਿੰਦਰ ਸਿੰਘ, ਗ੍ਰਾਮ ਪੰਚਾਇਤ ਦੇ ਨੁਮਾਇੰਦਿਆ ਵਲੋਂ ਕੀਤੀ ਗਈ। ਸਮਾਜ ਸੇਵੀ ਯਾਦਵਿੰਦਰ ਸਿੰਘ ਦੇ ਮਾਤਾ ਮਲਕੀਤ ਕੌਰ ਦੀ ਮੌਜੂਦਗੀ ਵਿਚ ਸਕੂਲ ਇੰਚਾਰਜ ਨਵਜੋਤ ਜੋਤੀ ਵਲੋਂ ਤਿਰੰਗਾ ਲਹਿਰਾਇਆ ਗਿਆ। ਬੱਚਿਆਂ ਨੇ ਰਾਸ਼ਟਰੀ ਗੀਤ ‘ਜਨ ਗਣ ਮਨ’ ਗਾਇਆ। ਇਸ ਮੌਕੇ ’ਤੇ ਵਿਦਿਆਰਥੀਆਂ ਨੇ ਭਾਰਤ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਕਈ ਰੰਗਾਰੰਗ ਪ੍ਰਸਤੁਤੀਆਂ ਦਿੱਤੀਆਂ। ਬੱਚਿਆਂ ਨੇ ਕਵਿਤਾਵਾਂ, ਭਾਸ਼ਣਾਂ, ਅਤੇ ਨਾਟਕਾਂ ਰਾਹੀਂ ਅਜ਼ਾਦੀ ਦੇ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ। ਸਕੂਲ ਦੇ ਅਧਿਆਪਕਾਂ ਵਲੋਂ ਵੀ ਸਮਾਗਮ ਵਿਚ ਭਾਗ ਲੈ ਕੇ ਬੱਚਿਆਂ ਨੂੰ ਦੇਸ਼ ਭਗਤੀ ਅਤੇ ਸਮਰਪਣ ਦੀ ਭਾਵਨਾ ਜਗਾਉਣ ਲਈ ਪ੍ਰੇਰਿਤ ਕੀਤਾ। ਸਟੇਜ ਸੈਕਟਰੀ ਦੀ ਭੂਮਿਕਾ ਰਾਜਦੀਪ ਕੌਰ ਨੇ ਬਾਖੂਬੀ ਨਿਭਾਈ। ਇਸ ਸਮੇਂ ਦੌਰਾਨ ਵੱਖ- ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਸਕੂਲ ਦੇ ਇੰਚਾਰਜ ਲੈਕਚਰਾਰ ਨਵਜੋਤ ਜੋਤੀ ਨੇ ਵਿਦਿਆਰਥੀਆਂ ਨੂੰ ਅਜ਼ਾਦੀ ਦੀ ਮਹੱਤਤਾ ਅਤੇ ਉਸ ਦੀ ਰੱਖਿਆ ਕਰਨ ਦੇ ਪ੍ਰਤੀ ਵਚਨਬੱਧ ਹੋਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਨੇ ਸਿੱਖਿਆ, ਸੱਭਿਆਚਾਰ ਅਤੇ ਕੌਮੀ ਏਕਤਾ ਦੀ ਮਹੱਤਤਾ ’ਤੇ ਵੀ ਚਰਚਾ ਕੀਤੀ। ਇਸ ਦਿਹਾੜੇ ਨੂੰ ਯਾਦਗਾਰ ਬਨਾਉਣ ਲਈ ਸਮਾਜਿਕ ਸਿੱਖਿਆ ਅਧਿਆਪਕਾ ਰਾਜਦੀਪ ਕੌਰ ਦਾ ਧੰਨਵਾਦ ਕੀਤਾ। ਵਾਤਾਵਰਨ ਪ੍ਰੇਮੀ ਮਾਲੀ ਸ਼ਮਸ਼ੇਰ ਸਿੰਘ ਦੇ ਯਤਨਾਂ ਸਦਕਾ ਸਕੂਲ ਵਿਚ ਸੁਖਜੀਤ ਕੌਰ, ਮਲਕੀਤ ਕੌਰ, ਪੰਚਾਇਤ ਮੈਂਬਰ, ਸਕੂਲ ਕਮੇਟੀ ਮੈਂਬਰ ਅਤੇ ਸਮੂਹ ਸਟਾਫ਼ ਵਲੋਂ ਪੌਦੇ ਲਗਾਏ ਗਏ। ਸਮਾਗਮ ਦੇ ਅੰਤ ਵਿਚ ਮਿਠਾਈਆਂ ਵੰਡੀਆਂ ਗਈਆਂ। ਇਸ ਦਿਨ ਨੂੰ ਯਾਦਗਾਰ ਬਨਾਉਣ ਲਈ ਅਧਿਆਪਕਾਂ ਸਿਮਰਨਜੀਤ ਕੌਰ, ਇੰਦਰਜੀਤ ਕੌਰ, ਜਸਵੀਰ ਕੌਰ, ਰੁਪਿੰਦਰ ਕੌਰ, ਸੁਨੈਨਾ ਗਰਗ, ਰਣਦੀਪ ਕੌਰ, ਰਾਜਵੀਰ ਕੌਰ, ਕਿਰਨਜੋਤ ਕੌਰ, ਅਨਮੋਲਪ੍ਰੀਤ ਕੌਰ, ਮੋਨਿਕਾ ਅਤੇ ਕੈਂਪਸ ਮੈਨੇਜਰ ਬਾਬਨ ਸਿੰਘ ਵਲੋਂ ਯਤਨ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਡਾ: ਬਲਬੀਰ ਸਿੰਘ ਇੰਸਟੀਟਿਊਟ ਆਫ਼ ਨਰਸਿੰਗ ਵਿਖੇ ਅਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ 80ਵਾਂ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ
Ad Position 24