ਸਿੱਖਿਆ ਮੰਤਰੀ ਤੋਂ ਯੂਥ ਕਾਂਗਰਸ ਆਗੂ ਸੁਖਪ੍ਰੀਤ ਕੌਰ ਐਡਵੋਕੇਟ ਵਲੋਂ ਅਸਤੀਫ਼ੇ ਦੀ ਮੰਗ
ਮਹਿਮਾ ਸਰਜਾ, 19 ਅਗਸਤ (ਬਲਦੇਵ ਸੰਧੂ)-ਕਾਂਗਰਸ ਦੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਸੁਖਪ੍ਰੀਤ ਕੌਰ ਐਡਵੋਕੇਟ ਮਹਿਮਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਏ ਹਨ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੇਪਰ ਲੀਕ ਦੇ ਮਾਮਲੇ ਸਾਹਮਣੇ ਆਉਣ ਕਾਰਨ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ।
ਸ
ਸਿੱਖਿਆ ਮੰਤਰੀ ਤੋਂ ਅਸਤੀਫ਼ੇ ਮੰਗ ਕਰਦੇ ਹੋਏ ਕਾਂਗਰਸ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਐਡਵੋਕੇਟ ਸੁਖਪ੍ਰੀਤ ਕੌਰ ਅਤੇ ਹੋਰ। ਅਜੀਤ ਤਸਵੀਰ
20-08-2026
ਮਹਿਮਾ ਸਰਜਾ, 19 ਅਗਸਤ (ਬਲਦੇਵ ਸੰਧੂ)-ਕਾਂਗਰਸ ਦੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਸੁਖਪ੍ਰੀਤ ਕੌਰ ਐਡਵੋਕੇਟ ਮਹਿਮਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਏ ਹਨ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੇਪਰ ਲੀਕ ਦੇ ਮਾਮਲੇ ਸਾਹਮਣੇ ਆਉਣ ਕਾਰਨ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਯੂਥ ਕਾਂਗਰਸ ਵਲੋਂ ਪੇਪਰ ਲੀਕ ਮਾਮਲਿਆਂ ਖ਼ਿਲਾਫ਼ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਉਦੇ ਭਾਨੂ, ਸ਼ੁਭਮ ਸ਼ਰਮਾ, ਕਰਨਵੀਰ ਢਿੱਲੋਂ ਅਤੇ ਗਗਨ ਜਲਾਲਪੁਰੀਆ ਦੀ ਅਗਵਾਈ ਹੇਠ ਯੂਥ ਕਾਂਗਰਸ ਵਲੋਂ ਵਿਧਾਨ ਸਭਾ ਦਾ ਘਿਰਾਓ ਕੀਤਾ ਗਿਆ ਸੀ। ਹੁਣ ਵੱਖ-ਵੱਖ ਜ਼ਿਲਿ੍ਹਆਂ ਵਿਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਘਿਰਾਓ ਕਰਕੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਸੁਖਪ੍ਰੀਤ ਕੌਰ ਨੇ ਕਿਹਾ ਕਿ ਸਰਕਾਰ ਅਤੇ ਸਿੱਖਿਆ ਮੰਤਰੀ ਦੀ ਕਥਿਤ ਅਣਗਹਿਲੀ ਕਾਰਨ ਵਿਦਿਆਰਥੀਆਂ ਵਿਚ ਨਿਰਾਸ਼ਾ ਪੈਦਾ ਹੋ ਰਹੀ ਹੈ। ਉਨ੍ਹਾਂ ਅੱਜ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੇਪਰ ਲੀਕ ਮਾਮਲਿਆਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਹਰਜੋਤ ਸਿੰਘ ਬੈਂਸ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।