20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ’ਚ ‘ਤੀਆਂ ਤੀਜ ਦੀਆਂ’ ਤਿਉਹਾਰ ਮਨਾਇਆ

ਚਾਉਕੇ, 19 ਅਗਸਤ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਵਿਦਿਆਰਥਣਾਂ ਨੂੰ ਸੱਭਿਆਚਾਰ ਨਾਲ ਜੋੜਨ ਦੇ ਉਪਰਾਲੇ ਵਜੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਮੂਹ ਵਿਦਿਆਰਥਣਾਂ ਨੇ ਪੁਰਾਤਨ ਤਰੀਕੇ ਨਾਲ ਬਰੋਟੇ ਉੱਪਰ ਪੀਂਘਾਂ ਝੂਟ ਕੇ, ਬੋਲੀਆਂ ਗਿੱਧਾ ਪਾ ਕੇ, ਨੱਚ ਟੱਪ ਕੇ ਸਭਿਆਚਾਰਕ ਰੰਗ ਬੰਨਿ੍ਹਆਂ।

Ad Position 21
No active advertisement
ਅਜੀਤ ਡੈਸਕ 20-08-2026
ਚਾਉਕੇ, 19 ਅਗਸਤ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਵਿਦਿਆਰਥਣਾਂ ਨੂੰ ਸੱਭਿਆਚਾਰ ਨਾਲ ਜੋੜਨ ਦੇ ਉਪਰਾਲੇ ਵਜੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਮੂਹ ਵਿਦਿਆਰਥਣਾਂ ਨੇ ਪੁਰਾਤਨ ਤਰੀਕੇ ਨਾਲ ਬਰੋਟੇ ਉੱਪਰ ਪੀਂਘਾਂ ਝੂਟ ਕੇ, ਬੋਲੀਆਂ ਗਿੱਧਾ ਪਾ ਕੇ, ਨੱਚ ਟੱਪ ਕੇ ਸਭਿਆਚਾਰਕ ਰੰਗ ਬੰਨਿ੍ਹਆਂ। ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਯੁਵਰਾਜ ਗਰਗ ਅਤੇ ਉਨ੍ਹਾਂ ਦੀ ਧਰਮ ਪਤਨੀ ਮੈਡਮ ਰਜਨੀ ਗਰਗ ਨੇ ਪ੍ਰੋਗਰਾਮ ਦੀ ਰੀਬਨ ਕੱਟ ਕੇ ਸ਼ੁਰੂਆਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਬਲਜੀਤ ਕੌਰ ਸਿੱਧੂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਵਿਦਿਆਰਥਣਾਂ ਨੂੰ ਤੀਆਂ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਆਪਣੇ ਰੀਤੀ ਰਿਵਾਜ਼ਾਂ ਨੂੰ ਜਿੰਦਾ ਰੱਖਣਾ ਸਾਡਾ ਫ਼ਰਜ਼ ਹੈ। ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ। ਵਿਦਿਆਰਥਣਾਂ ਵਲੋਂ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਮਹਿੰਦੀ ਲਗਵਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚੋਂ ਬੀ.ਏ ਭਾਗ ਦੂਜੇ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਅੱਵਲ ਪੁਜ਼ੀਸ਼ਨ ਪ੍ਰਾਪਤ ਕੀਤੀ। ਸੇਵੀਆਂ ਵੱਟਣ ’ਚ ਗਿਆਰ੍ਹਵੀਂ ਕਲਾਸ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ। ਵਿਦਿਆਰਥਣਾਂ ਦੁਆਰਾ ਲੋਕ ਗੀਤ, ਡਾਂਸ, ਕੋਰੀਉਗਰਾਫ਼ੀ, ਸਕਿੱਟ ਆਦਿ ਕਲਾਵਾਂ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਇਸ ਮੌਕੇ ਗਿਆਰ੍ਹਵੀਂ ਕਲਾਸ ਦੀ ਵਿਦਿਆਰਥਣ ਪ੍ਰਿੰਸਪ੍ਰੀਤ ਕੌਰ ਨੇ ਬਾਕੀ ਵਿਦਿਆਰਥਣਾਂ ਨੂੰ ਪਛਾੜਦੇ ਹੋਏ ਮਿਸ ਤੀਜ ਦਾ ਖ਼ਿਤਾਬ ਜਿੱਤਿਆ। ਜਦਕਿ ਸ਼ਰਨਦੀਪ ਕੌਰ ਬੀ.ਸੀ.ਏ ਭਾਗ ਪਹਿਲਾ ਨੇ ਫ਼ਸਟ ਰਨਰਅੱਪ ਤੇ ਲਵਜੀਤ ਕੌਰ ਬੀ.ਏ ਭਾਗ ਤੀਜਾ ਨੇ ਸੈਕੰਡ ਰਨਰਅੱਪ ਪੁਜ਼ੀਸ਼ਨ ਹਾਸਿਲ ਕੀਤੀ। ਨਿਰਣਾਇਕ ਦੀ ਭੂਮਿਕਾ ਪ੍ਰਿੰਸੀਪਲ ਸੁਖਵਿੰਦਰ ਸਿੰਘ, ਮੈਡਮ ਰਜਨੀ ਗਰਗ, ਪ੍ਰਿੰਸੀਪਲ ਡਾ. ਬਲਜੀਤ ਕੌਰ ਨੇ ਨਿਭਾਈ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਯੁਵਰਾਜ ਗਰਗ ਨੇ ਸਮਾਗਮ ਦੇ ਸਫਲਤਾਪੂਰਵਕ ਆਯੋਜਨ ਕਰਨ ਲਈ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾ ਈ ਦਿੱਤੀ। ਸਟੇਜ ਸੰਚਾਲਨ ਸੀਪ ਰਾਣੀ ਅਤੇ ਭਗਵਾਨ ਦਾਸ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਮੁਕੇਸ਼ ਸਿੰਗਲਾ, ਵਾਇਸ ਚੇਅਰਮੈਨ ਮਾਸਟਰ ਨਿਰੰਜਣ ਲਾਲ, ਜਨਰਲ ਸਕੱਤਰ ਇੰਜ. ਹਿਤੇਸ਼ ਸਿੰਗਲਾ, ਖ਼ਜ਼ਾਨਚੀ ਕੌਸ਼ਲਿਆ ਦੇਵੀ ਨੇ ਵੀ ਸਮੂਹ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ’ਚ ਧੂਮਧਾਮ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’ ਅਗਲੀ ਖ਼ਬਰ ਅਜੀਤ, ਜਲੰਧਰ ਮੇਲਾ ਤੀਆਂ ਦਾ ਸਮਾਗਮ ਵਿਚ ਸੱਭਿਆਚਾਰਕ ਪੇਸ਼ਕਾਰੀਆਂ ਨੇ ਬੰਨ੍ਹਿਆ ਰੰਗ
Ad Position 24