20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ’ਚ ਧੂਮਧਾਮ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’

ਬਠਿੰਡਾ, 19 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਾਬਕਾ ਪ੍ਰਿੰਸੀਪਲ ਮੈਡਮ ਸਰੋਜ ਚੋਪੜਾ ਵਿਸ਼ੇਸ ਤੌਰ ‘ਤੇ ਸ਼ਾਮਿਲ ਹੋਏ।

Ad Position 21
No active advertisement
ਤੀਆਂ ਦਾ ਤਿਉਹਾਰ ਮਨਾਉਣ ਉਪਰੰਤ ਵਿਦਿਆਰਥਣਾਂ ਨਾਲ ਸਕੂਲ ਦੇ ਐਮ.ਡੀ. ਰਮੇਸ਼ ਕੁਮਾਰੀ ਤੇ ਸਾਬਕਾ ਪ੍ਰਿੰਸੀਪਲ ਸਰੋਜ ਚੋਪੜਾ। ਅਜੀਤ ਤਸਵੀਰ 20-08-2026
ਬਠਿੰਡਾ, 19 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਾਬਕਾ ਪ੍ਰਿੰਸੀਪਲ ਮੈਡਮ ਸਰੋਜ ਚੋਪੜਾ ਵਿਸ਼ੇਸ ਤੌਰ ‘ਤੇ ਸ਼ਾਮਿਲ ਹੋਏ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਪੰਜਾਬੀ ਅਧਿਆਪਕਾਂ ਸੁਮਨਜੀਤ ਕੌਰ ਨੇ ‘ਤੀਆਂ ਦੇ ਤਿਉਹਾਰ’ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਆਪਣੇ ਅਮੀਰ ਪੰਜਾਬੀ ਵਿਰਸੇ ਨੂੰ ਸਾਂਭਣ ਅਤੇ ਇਸ ਨਾਲ ਜੁੜੇ ਰਹਿਣ ਲਈ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥਣਾਂ ਵਲੋਂ ਫ਼ੈਂਸੀ ਡਰੈੱਸ, ਗਿੱਧਾ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਵਿਰਸੇ ਦੀ ਝਲਕ ਪੇਸ਼ ਕੀਤੀ ਗਈ। ‘ਤੀਆਂ ਦੇ ਤਿਉਹਾਰ’ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੁਰਾਤਨ ਪੰਜਾਬੀ ਵਿਰਸੇ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਸਕੂਲ ਵਿਚ ਮਹਿੰਦੀ ਪ੍ਰਤੀਯੋਗਤਾ ਹੋਈ, ਜਿਸ ਵਿਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੀ ਸਜਾਵਟ ਦਾ ਕੰਮ ਆਰਟ ਅਧਿਆਪਕਾ ਜਸਵਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥਣਾਂ ਨੇ ਸੁਚੱਜੇ ਢੰਗ ਨਾਲ ਕੀਤਾ। ਸਕੂਲ ਦੇ ਹਿੰਦੀ ਅਧਿਆਪਕਾਂ ਨੀਲਮ ਸ਼ਰਮਾ ਨੇ ‘ਸਾਵਣ’ ਮਹੀਨੇ ਦੀ ਮਹਾਨਤਾ ਬਾਰੇ ਦੱਸਿਆ। ਸਕੂਲ ਦੇ ਪ੍ਰਿੰਸੀਪਲ ਜਗਦੀਸ਼ ਕੌਰ ਨੇ ਸ਼ਾਨਦਾਰ ਪ੍ਰੋਗਰਾਮ ਲਈ ਵਿਦਿਆਰਥਣਾਂ ਤੇ ਸਟਾਫ਼ ਨੂੰ ਵਧਾਈ ਦਿੱਤੀ। ਸਕੂਲ ਦੇ ਐਮ. ਡੀ. ਰਮੇਸ਼ ਕੁਮਾਰੀ ਵਲੋਂ ਸਕੂਲ ਸਟਾਫ਼ ਵਲੋਂ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਲਈ ਕਰਵਾਏ ਇਸ ਸਮਾਗਮ ਦੀ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਨੇ ਸਮੂਹਿਕ ਛੁੱਟੀ ਲੈਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੌਂਪੇ ਪੱਤਰ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ’ਚ ‘ਤੀਆਂ ਤੀਜ ਦੀਆਂ’ ਤਿਉਹਾਰ ਮਨਾਇਆ
Ad Position 24