ਜਗਸੀਰ ਸਿੰਘ ਬੁਰਜ, ਮਨਦੀਪ ਸਿੰਘ ਚਨਾਰਥਲ ਅਤੇ ਹਰਜੱਸ ਸਿੰਘ ਘਸੋਖਾਨਾ।
ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੇਂਦਰੀ ਏਜੰਸੀ ਤੋਂ ਹੋਵੇ ਜਾਂਚ- ਆਗੂ
ਮੌੜ ਮੰਡੀ, 19 ਅਗਸਤ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਹੋਏ ਹਮਲੇ ਦੀ ਕੇਂਦਰ ਸਰਕਾਰ ਐੱਨ ਆਈ ਏ ਜਾਂ ਸੀ ਬੀ ਆਈ ਤੋਂ ਜਾਂਚ ਕਰਵਾਏ ਤਾਂ ਜੋ ਹਮਲੇ ਦੀ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋਵੇ ਅਤੇ ਅਸਲ ਲੋਕਾਂ ਦਾ ਚਿਹਰਾ ਸਾਹਮਣੇ ਆਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਸੀਰ ਸਿੰਘ ਬੁਰਜ, ਹਲਕਾ ਯੂਥ ਪ੍ਰਧਾਨ ਮਨਦੀਪ ਸਿੰਘ ਚਨਾਰਥਲ ਅਤੇ ਸਰਕਲ ਪ੍ਰਧਾਨ ਹਰਜਸ ਸਿੰਘ ਘਸੋਖਾਨਾ ਨੇ ਗੱਲਬਾਤ ਕਰਦੇ ਹੋਏ ਕੀਤਾ।
ਮੌੜ ਮੰਡੀ, 19 ਅਗਸਤ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਹੋਏ ਹਮਲੇ ਦੀ ਕੇਂਦਰ ਸਰਕਾਰ ਐੱਨ ਆਈ ਏ ਜਾਂ ਸੀ ਬੀ ਆਈ ਤੋਂ ਜਾਂਚ ਕਰਵਾਏ ਤਾਂ ਜੋ ਹਮਲੇ ਦੀ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋਵੇ ਅਤੇ ਅਸਲ ਲੋਕਾਂ ਦਾ ਚਿਹਰਾ ਸਾਹਮਣੇ ਆਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਸੀਰ ਸਿੰਘ ਬੁਰਜ, ਹਲਕਾ ਯੂਥ ਪ੍ਰਧਾਨ ਮਨਦੀਪ ਸਿੰਘ ਚਨਾਰਥਲ ਅਤੇ ਸਰਕਲ ਪ੍ਰਧਾਨ ਹਰਜਸ ਸਿੰਘ ਘਸੋਖਾਨਾ ਨੇ ਗੱਲਬਾਤ ਕਰਦੇ ਹੋਏ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਕਾਲੀ ਦਲ ਦੀਆਂ ਰੈਲੀਆਂ ਵਿਚ ਲੋਕਾਂ ਦਾ ਭਾਰੀ ਇਕੱਠ ਵਿਰੋਧੀਆਂ ਦੀ ਨੀਂਦ ਹਰਾਮ ਕਰ ਰਿਹਾ ਹੈ। ਇਸ ਲਈ ਅਜਿਹੀਆਂ ਕੋਝੀਆਂ ਚਾਲਾਂ ਚੱਲੀਆਂ ਜਾਂ ਰਹੀਆਂ ਹਨ। ਆਗੂਆਂ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪਿਛਲੇ ਸਮੇਂ ਵਿਚ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਕਰਵਾਈ ਹੁੰਦੀ ਅਤੇ ਇਸ ਹਮਲੇ ਪਿੱਛੇ ਲੋਕਾਂ ਨੂੰ ਫੜਿਆ ਹੁੰਦਾ ਤਾਂ ਦੁਬਾਰਾ ਕਿਸੇ ਨੇ ਵੀ ਅਜਿਹੀ ਹਰਕਤ ਨਹੀਂ ਕਰਨੀ ਸੀ। ਉਨ੍ਹਾਂ ਕਿਹਾ ਕਿ ਹਰ ਹਲਕੇ ਹਰ ਪਿੰਡ ਵਿਚ ਲੋਕ ਅਕਾਲੀ ਦਲ ਵੱਲ ਮੁੜ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਪ੍ਰਾਪਤ ਕਰਕੇ ਅਕਾਲੀ ਦਲ ਸਰਕਾਰ ਬਣਾ ਰਿਹਾ ਹੈ।