21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

‘ਪੰਜਾਬ ਬੰਦ’ ਦੇ ਸੱਦੇ ਨੂੰ ਸਫਲ ਬਣਾਉਣ ਲਈ ਬਾਬਾ ਕਾਕਾ ਸਿੰਘ ਨੇ ਸੰਗਤਾਂ ਨੂੰ ਸਹਿਯੋਗ ਦੀ ਕੀਤੀ ਅਪੀਲ

ਤਲਵੰਡੀ ਸਾਬੋ, 20 ਅਗਸਤ (ਰਣਜੀਤ ਸਿੰਘ ਰਾਜੂ)- ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦੀ ਪੁਰਜ਼ੋਰ ਹਮਾਇਤ ਕਰਦਿਆਂ ਅੱਜ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਤੇ ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਪ੍ਰਧਾਨ ਅਕਾਲ ਕੌਂਸਲ ਗੁ: ਗੁਰਸਾਗਰ ਮਸਤੂਆਣਾ ਸਾਹਿਬ ਨੇ ਬੰਦ ਨੂੰ ਸਫਲ ਬਣਾਉਣ ਲਈ ਸੰਗਤਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪ੍ਰੈੱਸ ਬਿਆਨ ਰਾਹੀਂ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਕੌਮ ਦੀ ਆਨ ਬਾਨ ਅਤੇ ਸ਼ਾਨ ਬਰਕਰਾਰ ਰੱਖਣ ਲਈ ਕੁਰਬਾਨੀਆਂ ਕਰਦਿਆਂ ਵਰ੍ਹਿਆਂ ਤੋਂ ਜੇਲ੍ਹਾਂ ‘ਚ ਬੰਦ ਸਿੱਖ ਬੰਦੀਆਂ ਨੂੰ ਸਰਕਾਰਾਂ ਨੇ ਰਿਹਾਅ ਤਾਂ ਕੀ ਕਰਨਾ ਸੀ ਉਨ੍ਹਾਂ ਨੂੰ ਪੈਰੋਲ ਤੱਕ ਨਹੀ ਦਿੱਤੀ ਜਾ ਰਹੀ ਜਿਸ ਨਾਲ ਸਿੱਖਾਂ ‘ਚ ਬੇਗਾਨਗੀ ਦੀ ਭਾਵਨਾ ਵਧਦੀ ਹੈ।

Ad Position 21
No active advertisement
ਅਜੀਤ ਡੈਸਕ 21-08-2026
ਤਲਵੰਡੀ ਸਾਬੋ, 20 ਅਗਸਤ (ਰਣਜੀਤ ਸਿੰਘ ਰਾਜੂ)- ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦੀ ਪੁਰਜ਼ੋਰ ਹਮਾਇਤ ਕਰਦਿਆਂ ਅੱਜ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਤੇ ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਪ੍ਰਧਾਨ ਅਕਾਲ ਕੌਂਸਲ ਗੁ: ਗੁਰਸਾਗਰ ਮਸਤੂਆਣਾ ਸਾਹਿਬ ਨੇ ਬੰਦ ਨੂੰ ਸਫਲ ਬਣਾਉਣ ਲਈ ਸੰਗਤਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪ੍ਰੈੱਸ ਬਿਆਨ ਰਾਹੀਂ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਕੌਮ ਦੀ ਆਨ ਬਾਨ ਅਤੇ ਸ਼ਾਨ ਬਰਕਰਾਰ ਰੱਖਣ ਲਈ ਕੁਰਬਾਨੀਆਂ ਕਰਦਿਆਂ ਵਰ੍ਹਿਆਂ ਤੋਂ ਜੇਲ੍ਹਾਂ ‘ਚ ਬੰਦ ਸਿੱਖ ਬੰਦੀਆਂ ਨੂੰ ਸਰਕਾਰਾਂ ਨੇ ਰਿਹਾਅ ਤਾਂ ਕੀ ਕਰਨਾ ਸੀ ਉਨ੍ਹਾਂ ਨੂੰ ਪੈਰੋਲ ਤੱਕ ਨਹੀ ਦਿੱਤੀ ਜਾ ਰਹੀ ਜਿਸ ਨਾਲ ਸਿੱਖਾਂ ‘ਚ ਬੇਗਾਨਗੀ ਦੀ ਭਾਵਨਾ ਵਧਦੀ ਹੈ।ਉਨ੍ਹਾਂ ਕਿਹਾ ਕਿ ਇਸੇ ਸੰਦਰਭ ‘ਚ ਲੜਾਈ ਲੜ ਰਹੇ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ‘ਪੰਜਾਬ ਬੰਦ’ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣਾ ਹਰ ਸਿੱਖ ਦਾ ਫ਼ਰਜ਼ ਬਣ ਜਾਂਦਾ ਹੈ ਕਿਉਂਕਿ ਸਰਕਾਰਾਂ ਨੂੰ ਸਿੱਖਾਂ ਦੀ ਏਕਤਾ ਤੋਂ ਜਾਣੂੰ ਕਰਵਾਉਣਾ ਜ਼ਰੂਰੀ ਹੈ ਤੇ ਅਜਿਹਾ ਤਾਂ ਹੀ ਹੋ ਸਕੇਗਾ ਅਗਰ ਅਸੀਂ ਬੰਦ ਨੂੰ ਸ਼ਾਂਤੀਪੂਰਨ ਢੰਗ ਨਾਲ ਸਫਲ ਬਣਾ ਸਕੀਏ। ਉਨ੍ਹਾਂ ਸਾਰੇ ਹੀ ਵਰਗਾਂ ਦੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖ ਭਾਈਚਾਰੇ ਨਾਲ ਇਕਜੁਟਤਾ ਪ੍ਰਗਟਾਉਂਦਿਆਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਆਪਣੇ ਵਪਾਰਕ ਅਦਾਰੇ ਬੰਦ ਰੱਖਣ ਤਾਂਕਿ ਸਰਕਾਰਾਂ ਨੂੰ ਦੱਸਿਆ ਜਾ ਸਕੇ ਕਿ ਬੰਦੀ ਸਿੰਘਾਂ ਦੀ ਰਿਹਾਈ ਮਸਲੇ ਤੇ ਸਮੁੱਚੇ ਪੰਜਾਬ ਵਾਸੀ ਇੱਕਮਤ ਹਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਭੁੱਚੋ ਤੋਂ ਬਣਾਏ ਪੀ.ਏ.ਸੀ ਮੈਂਬਰ ਸਿਕੰਦਰ ਸਿੰਘ ਬੇਗਾ, ਦਲਜੀਤ ਸਿੰਘ ਬਾਬੇ ਤੋਲ੍ਹਕਾ ਸਰ... ਅਗਲੀ ਖ਼ਬਰ ਰਾਮਪੁਰਾ ਫੂਲ ਤੋਂ ਕਈ ਆਪ ਆਗੂ ਕਾਂਗਰਸ ਵਿੱਚ ਸ਼ਾਮਿਲ ਬਘੇਲ , ਵੜਿੰਗ ਨੇ ਉਨ੍ਹਾਂ ਦਾ ਪਾਰਟੀ ਵਿੱਚ ਕੀਤਾ ਸਵਾਗਤ
Ad Position 24