ਚੈਤਨਿਆ ਟੈਂਕਨੋ ਸਕੂਲ ਰਾਮਪੁਰਾ ਫੂਲ ਦੇ ਹੋਣਹਾਰ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਤੇ ਪ੍ਰਿੰਸੀਪਲ ਮੋਨਿਕਾ ਸ਼ਰਮਾ।
ਦੇਸ਼ ਭਗਤੀ ਦੇ ਜਜ਼ਬੇ ਨਾਲ ਸਰਬਪੱਖੀ ਵਿਕਾਸ ਵੱਲ ਵਧ ਰਹੇ ਹਨ ਸ੍ਰੀ ਚੈਤਨਿਆ ਟੈਕਨੋ ਸਕੂਲ ਦੇ ਵਿਦਿਆਰਥੀ - ਚੇਅਰਮੈਨ ਇੰਦਰਜੀਤ ਸਿੰਘ ਮਾਨ
ਰਾਮਪੁਰਾ ਫੂਲ, 20 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਸੁਤੰਤਰਤਾ ਦਿਵਸ ਦੇ ਪਵਿੱਤਰ ਅਤੇ ਸ਼ੁੱਭ ਅਵਸਰ ’ਤੇ ਸ੍ਰੀ ਚੈਤਨਿਆ ਟੈਕਨੋ ਸਕੂਲ, ਰਾਮਪੁਰਾ ਫੂਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
*
* ਆਜ਼ਾਦੀ ਦਿਹਾੜੇ ’ਤੇ ਮਾਰਕਫੈੱਡ ਚੇਅਰਮੈਨ ਨੇ ਸ੍ਰੀ ਚੈਤਨਿਆ ਟੈਕਨੋ ਸਕੂਲ ਰਾਮਪੁਰਾ ਫੂਲ ਦਾ ਕੀਤਾ ਵਿਸ਼ੇਸ਼ ਦੌਰਾ
* ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਵਾਂ ਆਧੁਨਿਕ ਪਾਠਕ੍ਰਮ ਕੀਤਾ ਜਾਰੀ
21-08-2026
ਰਾਮਪੁਰਾ ਫੂਲ, 20 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਸੁਤੰਤਰਤਾ ਦਿਵਸ ਦੇ ਪਵਿੱਤਰ ਅਤੇ ਸ਼ੁੱਭ ਅਵਸਰ ’ਤੇ ਸ੍ਰੀ ਚੈਤਨਿਆ ਟੈਕਨੋ ਸਕੂਲ, ਰਾਮਪੁਰਾ ਫੂਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਮੋਨਿਕਾ ਸ਼ਰਮਾ ਅਤੇ ਸਮੁੱਚੇ ਅਧਿਆਪਕ ਸਟਾਫ਼ ਵਲੋਂ ਚੇਅਰਮੈਨ ਮਾਨ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ ਭਵਿੱਖ ਸਾਡੇ ਬੱਚਿਆਂ ਦੇ ਹੱਥਾਂ ਵਿਚ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਲਬਰੇਜ਼ ਹੋ ਕੇ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਦੇਸ਼ ਦੀ ਪ੍ਰਗਤੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲ ਦੀ ‘ਇਨਵੈਸਟਰ ਸਮਰੀ’ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕਰਦਿਆਂ ਸਕੂਲ ਪ੍ਰਬੰਧਕਾਂ ਦੇ ਉਪਰਾਲਿਆਂ ਨੂੰ ਸਲਾਹਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੋਨਿਕਾ ਸ਼ਰਮਾ ਵਲੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਮੁੱਖ ਰੱਖਦਿਆਂ ਸਕੂਲ ਦਾ ਨਵਾਂ ਅਕਾਦਮਿਕ ਪਾਠਕ੍ਰਮ ਵੀ ਜਾਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਨਵਾਂ ਪਾਠਕ੍ਰਮ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਆਧੁਨਿਕ ਸਿੱਖਿਆ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਮੋਨਿਕਾ ਸ਼ਰਮਾ ਨੇ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਸਕੂਲ ਪਹੁੰਚਣ, ਬੱਚਿਆਂ ਦਾ ਮਾਰਗ ਦਰਸ਼ਨ ਕਰਨ ਅਤੇ ਉਨ੍ਹਾਂ ਵਿਚ ਨਵਾਂ ਉਤਸ਼ਾਹ ਭਰਨ ਲਈ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਮਾਨ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।