22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕੁਸ਼ਤੀ ’ਚ ਗੁਰੂ ਕਾਸ਼ੀ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਬੱਲ੍ਹੇ-ਬੱਲ੍ਹੇ

ਭਗਤਾ ਭਾਈਕਾ, 21 ਅਗਸਤ (ਸੁਖਪਾਲ ਸਿੰਘ ਸੋਨੀ)-ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ ਵਿਚ ਸੀ ਐਮ ਐਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਕੋਚ ਰੇਸ਼ਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼੍ਰੀ ਸਟਾਇਲ ਕੁਸ਼ਤੀ ਮੁਕਾਬਲਿਆਂ ’ਚ ਉਮਰ ਵਰਗ 14 ਸਾਲ 48 ਕਿੱਲੋ ਭਾਰ ਵਰਗ ਵਿਚੋਂ ਮਹਿਤਾਬ ਸਿੰਘ ਪਹਿਲਾ ਸਥਾਨ, ਉਮਰ ਵਰਗ 14 ਸਾਲ 55 ਕਿੱਲੋ ਭਾਰ ਅਕਾਸ਼ਦੀਪ ਸਿੰਘ ਪਹਿਲਾ ਸਥਾਨ, ਉਮਰ ਵਰਗ 17 ਸਾਲ 55 ਕਿੱਲੋ ਭਾਰ ਵਰਗ ਕੇਸ਼ਵ ਸਿੰਘ ਪਹਿਲਾ ਸਥਾਨ ਅਤੇ ਗਰੀਕੋ ਰੋਮਨ ਕੁਸ਼ਤੀ ਮੁਕਾਬਲਿਆਂ ’ਚ ਉਮਰ ਵਰਗ 1 7 ਸਾਲ 55 ਕਿੱਲੋ ਭਾਰ ਵਰਗ ਵਿਚੋਂ ਵੀ ਕੇਸ਼ਵ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਖਿਡਾਰੀਆਂ ਨੇ ਪੂਰੇ ਜੋਸ਼, ਮਿਹਨਤ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ।

Ad Position 21
No active advertisement
ਅਜੀਤ ਡੈਸਕ 22-08-2026
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸਿੰਘ ਸੋਨੀ)-ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ ਵਿਚ ਸੀ ਐਮ ਐਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਕੋਚ ਰੇਸ਼ਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼੍ਰੀ ਸਟਾਇਲ ਕੁਸ਼ਤੀ ਮੁਕਾਬਲਿਆਂ ’ਚ ਉਮਰ ਵਰਗ 14 ਸਾਲ 48 ਕਿੱਲੋ ਭਾਰ ਵਰਗ ਵਿਚੋਂ ਮਹਿਤਾਬ ਸਿੰਘ ਪਹਿਲਾ ਸਥਾਨ, ਉਮਰ ਵਰਗ 14 ਸਾਲ 55 ਕਿੱਲੋ ਭਾਰ ਅਕਾਸ਼ਦੀਪ ਸਿੰਘ ਪਹਿਲਾ ਸਥਾਨ, ਉਮਰ ਵਰਗ 17 ਸਾਲ 55 ਕਿੱਲੋ ਭਾਰ ਵਰਗ ਕੇਸ਼ਵ ਸਿੰਘ ਪਹਿਲਾ ਸਥਾਨ ਅਤੇ ਗਰੀਕੋ ਰੋਮਨ ਕੁਸ਼ਤੀ ਮੁਕਾਬਲਿਆਂ ’ਚ ਉਮਰ ਵਰਗ 1 7 ਸਾਲ 55 ਕਿੱਲੋ ਭਾਰ ਵਰਗ ਵਿਚੋਂ ਵੀ ਕੇਸ਼ਵ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਖਿਡਾਰੀਆਂ ਨੇ ਪੂਰੇ ਜੋਸ਼, ਮਿਹਨਤ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਰੀਰਕ ਤੰਦਰੁਸਤੀ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਉਪਰੋਕਤ ਜੇਤੂ ਖਿਡਾਰੀਆਂ ਨੂੰ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ ਲਈ, ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲਹਿਰਾ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵਲੋਂ 23 ਨੂੰ ਕੌਮੀ ਸ਼ਾਹ ਮਾਰਗ ਜਾਮ ਕਰਨ ਦਾ ਐਲਾਨ ਅਗਲੀ ਖ਼ਬਰ ‘ਦ ਆਕਸਫ਼ੋਰਡ ਸਕੂਲ ਵਿਖੇ ਧੂਮ-ਧਾਮ ਨਾਲ ਤੀਆਂ ਦਾ ਤਿਉਹਾਰ ਮਨਾਇਆ
Ad Position 24