21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨਸ਼ੀਲੇ ਕੈਪਸੂਲਾਂ ਅਤੇ ਹੈਰੋਇਨ ਸਣੇ 2 ਵਿਅਕਤੀ ਕਾਬੂ

ਬਠਿੰਡਾ, 21 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 4. 59 ਗ੍ਰਾਮ ਹੈਰੋਇਨ ਅਤੇ 300 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਹਨ।

Ad Position 21
No active advertisement
ਅਜੀਤ ਡੈਸਕ 22-08-2026
ਬਠਿੰਡਾ, 21 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 4.59 ਗ੍ਰਾਮ ਹੈਰੋਇਨ ਅਤੇ 300 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨਰਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਪਾਰਟੀ ਵਲੋਂ ਬਿਰਲਾ ਮਿੱਲ ਰੋਡ, ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 4.59 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮੰਥਨ ਸ਼ਰਮਾ ਵਾਸੀ ਬਠਿੰਡਾ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਤਫਤੀਸ਼ੀ ਪੁਲਿਸ ਅਧਿਕਾਰੀ ਕਸ਼ਮੀਰ ਸਿੰਘ ਅਨੁਸਾਰ ਥਾਣਾ ਥਰਮਲ ਪੁਲਿਸ ਵਲੋਂ ਬਠਿੰਡਾ ਥਰਮਲ ਪਾਸੋਂ ਗੁਰਪ੍ਰੀਤ ਸਿੰਘ ਵਾਸੀ ਬਹਿਮਣ ਦੀਵਾਨਾ ਨੂੰ 300 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਨੂੰ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਦੁਪਹਿਰ ਬਾਅਦ ਪੰਜਾਬ ਬੰਦ ਕਾਲ ਸਮਾਪਿਤ ਹੁੰਦਿਆਂ ਪੰਜਾਬ ਦੀਆਂ ਸੜਕਾਂ ’ਤੇ ਟ੍ਰੈਫ਼ਿਕ ਵਧਣ ਨਾਲ ਕਈ ਥਾਵਾਂ ’ਤੇ ਲੱਗਿਆ ਜਾਮ ਅਗਲੀ ਖ਼ਬਰ ਪਰਸ ਰਾਮ ਨਗਰ ਵਿਚ ਟਾਵਰ ਲਗਾਉਣ ਦਾ ਵਿਰੋਧ ਕਰਨ ਵਾਲੇ ਲੋਕਾਂ ’ਤੇ ਦਰਜ ਕੀਤਾ ਮੁਕੱਦਮਾ ਰੱਦ ਕੀਤਾ ਜਾਵੇ- ਹਰਵਿੰਦਰ ਸ਼ਰਮਾ
Ad Position 24