ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਰਾਜ ਵਿਚ ਹੀ ਸੂਬੇ ਦਾ ਵਿਕਾਸ ਹੋਇਆ-ਬਲਕਾਰ ਸਿੰਘ ਬਰਾੜ
ਗੋਨਿਆਣਾ, 22 ਅਗਸਤ (ਲਛਮਣ ਦਾਸ ਗਰਗ)-ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਲੋਕਾਂ ’ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਾਗੂ ਕਰਨ ਦੀ ਬਜਾਏ ਸਰਕਾਰ ਨੇ ਲਾਠੀਆਂ ਚਲਾਕੇ ਮੁਲਾਜ਼ਮਾਂ ’ਤੇ ਤਸ਼ੱਦਦ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਕਾਰ ਸਿੰਘ ਬਰਾੜ ਸੂਬਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਕਰਦਿਆਂ ਕਿਹਾ ਕਿ ਇਸ ਸਰਕਾਰ ਤੋਂ ਹਰ ਵਰਗ ਦੁਖੀ ਹੋ ਚੁੱਕਿਆ ਹੈ।
ਗੋਨਿਆਣਾ, 22 ਅਗਸਤ (ਲਛਮਣ ਦਾਸ ਗਰਗ)-ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਲੋਕਾਂ ’ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਾਗੂ ਕਰਨ ਦੀ ਬਜਾਏ ਸਰਕਾਰ ਨੇ ਲਾਠੀਆਂ ਚਲਾਕੇ ਮੁਲਾਜ਼ਮਾਂ ’ਤੇ ਤਸ਼ੱਦਦ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਕਾਰ ਸਿੰਘ ਬਰਾੜ ਸੂਬਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਕਰਦਿਆਂ ਕਿਹਾ ਕਿ ਇਸ ਸਰਕਾਰ ਤੋਂ ਹਰ ਵਰਗ ਦੁਖੀ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਨੇੜੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਤਿਆਰ ਬੈਠਾ ਹੈ, ਕਿਉਂਕਿ ਜਦੋਂ ਵੀ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਰਹੀ ਹੈ ਸੂਬੇ ਦਾ ਵਿਕਾਸ ਹੋਇਆ ਹੈ ਅਤੇ ਹਰ ਵਰਗ ਅਤੇ ਲੋਕਾਂ ਨੂੰ ਬਣਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਹਨ। ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੀ ਸਿਆਸਤ ਵਿਚ ਲੰਬਾ ਇਤਿਹਾਸ ਰੱਖਣ ਵਾਲੀ ਪਾਰਟੀ ਹੈ। ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਸੂਬੇ ਦੇ ਪੰਜ ਵਾਰੀ ਮੁੱਖ ਮੰਤਰੀ ਰਹੇ ਹਨ ਅਤੇ ਤੀਜੀ ਵਾਰ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਬਣੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਮਾਨ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਲਈ ਵਿਸ਼ੇਸ਼ ਪੈਕੇਜ, ਕਰਤਾਰਪੁਰ ਕੌਰੀਡੋਰ ਮੁੜ ਖੋਲ੍ਹਣ ਅਤੇ ਅਟਾਰੀ-ਵਾਹਗਾ ਸਰਹੱਦ ਰਾਹੀ ਵਪਾਰ ਬਹਾਲ ਕਰਨ ਵਰਗੇ ਮੁੱਦੇ ਉਠਾਏ ਗਏ ਹਨ। ਜਿਸ ਕਰਕੇ ਸੂਬਾ ਨਿਵਾਸੀ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਲਿਆਉਣ ਲਈ ਬਹੁਤ ਜ਼ਿਆਦਾ ਉਤਾਵਲੇ ਹੋ ਚੁੱਕੇ ਹਨ।