ਕਾਰ ਅਤੇ ਨਕਦੀ ਖੋਹਣ ਦੇ ਮਾਮਲੇ ’ਚ 2 ਕਾਬੂ, ਖੋਹ ਕੀਤੀ ਗਈ ਕਾਰ ਬਰਾਮਦ
ਬਠਿੰਡਾ, 22 ਅਗਸਤ (ਵੀਰਪਾਲ ਸਿੰਘ)- ਕਾਰ ਅਤੇ ਨਕਦੀ ਖੋਹਣ ਵਾਲੇ ਵਿਅਕਤੀਆਂ ਵਿਚੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਪਾਸੋਂ ਖੋਹ ਕੀਤੀ ਗਈ ਕਾਰ ਬਰਾਮਦ ਕਰ ਲਈ ਗਈ ਹੈ।
ਬਠਿੰਡਾ, 22 ਅਗਸਤ (ਵੀਰਪਾਲ ਸਿੰਘ)- ਕਾਰ ਅਤੇ ਨਕਦੀ ਖੋਹਣ ਵਾਲੇ ਵਿਅਕਤੀਆਂ ਵਿਚੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਪਾਸੋਂ ਖੋਹ ਕੀਤੀ ਗਈ ਕਾਰ ਬਰਾਮਦ ਕਰ ਲਈ ਗਈ ਹੈ। ਇਸ ਮਾਮਲੇ ਵਿਚ ਜਾਂਚ ਕਰ ਰਹੇ ਤਫ਼ਤੀਸ਼ੀ ਪੁਲਿਸ ਅਧਿਕਾਰੀ ਬਲਜੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੁਮਿਤ ਕੁਮਾਰ ਪੁੱਤਰ ਮਹਿੰਦਰ ਸਿੰਘ ਵਸੀ ਪਿੰਡ ਸੰਧੀਰ ਜ਼ਿਲ੍ਹਾ ਕਰਨਾਲ ਵਲੋਂ ਦਰਜ ਕਰਵਾਈ ਗਹੀ ਸ਼ਿਕਾਇਤ ਵਿਚ ਦੱਸਿਆ ਕਿ 20 ਅਗਸਤ 2026 ਨੂੰ ਉਕਤ ਵਿਅਕਤੀ ਰਣਜੀਤ ਸਿੰਘ, ਵਿਸ਼ਾਲ ਕੁਮਾਰ ਵਾਸੀ ਬਠਿੰਡਾ ਮਨਜੀਤ ਸਿੰਘ ਵਾਸੀ ਪਿੰਡ ਖੂਨਣ ਖ਼ੁਰਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਗਗਨਦੀਪ ਅਤੇ ਨਿਰਵੈਰ ਵਲੋਂ ਗੋਨਿਆਣਾ ਰੋਡ ‘ਤੇ ਮੇਰੀ ਕੁੱਟਮਾਰ ਕਰਕੇ ਮੇਰੀ ਕਾਰ ਨੰਬਰ ਐਚ.ਆਰ.-05.-8526 ਅਤੇ 1500 ਰੁਪਏ ਦੀ ਨਗਦੀ ਖੋਹ ਕੇ ਲੈ ਗਏ। ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀਆਂ ਵਿਚੋਂ ਵਿਸ਼ਾਲ ਕੁਮਾਰ ਅਤੇ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਖੋਹ ਕੀਤੀ ਹੋਈ ਕਾਰ ਬਰਾਮਦ ਕਰ ਲਈ ਗਈ ਹੈ। ਬਾਕੀ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ।