23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

30 ਅਗਸਤ ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲੱਗਣ ਵਾਲੇ ਮੋਰਚੇ ਲਈ ਤਿਆਰੀ ਮੀਟਿੰਗ

ਮੌੜ ਮੰਡੀ, 22 ਅਗਸਤ (ਗੁਰਜੀਤ ਸਿੰਘ ਕਮਾਲੂ)- ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 30 ਅਗਸਤ ਤੋਂ ਸਾਰੇ ਪੰਜਾਬ ਅੰਦਰ ਜ਼ਿਲ੍ਹਾ ਹੈਡਕੁਆਰਟਰਾਂ ਤੇ ਪੱਕੇ ਮੋਰਚੇ ਲਾਉਣ ਦੇ ਸੱਦੇ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਵਲੋਂ ਮੋਰਚੇ ਦੀ ਤਿਆਰੀ ਲਈ ਜ਼ਿਲ੍ਹੇ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਪਿੰਡ ਮਾਈਸਰਖਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਲੋਂ ਅੱਜ ਪੱਕੇ ਮੋਰਚੇ ਦੀ ਠੋਸ ਵਿਉਂਤਬੰਦੀ ਕਰ ਲਈ ਹੈ।

Ad Position 21
No active advertisement
ਅਜੀਤ ਡੈਸਕ 23-08-2026
ਮੌੜ ਮੰਡੀ, 22 ਅਗਸਤ (ਗੁਰਜੀਤ ਸਿੰਘ ਕਮਾਲੂ)- ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 30 ਅਗਸਤ ਤੋਂ ਸਾਰੇ ਪੰਜਾਬ ਅੰਦਰ ਜ਼ਿਲ੍ਹਾ ਹੈਡਕੁਆਰਟਰਾਂ ਤੇ ਪੱਕੇ ਮੋਰਚੇ ਲਾਉਣ ਦੇ ਸੱਦੇ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਵਲੋਂ ਮੋਰਚੇ ਦੀ ਤਿਆਰੀ ਲਈ ਜ਼ਿਲ੍ਹੇ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਪਿੰਡ ਮਾਈਸਰਖਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਲੋਂ ਅੱਜ ਪੱਕੇ ਮੋਰਚੇ ਦੀ ਠੋਸ ਵਿਉਂਤਬੰਦੀ ਕਰ ਲਈ ਹੈ। ਇਸ ਦੀ ਤਿਆਰੀ ਲਈ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ, ਜਾਗੋ ਮਾਰਚ, ਢੋਲ ਮਾਰਚ, ਬਲਾਕ ਪੱਧਰੇ ਮੋਟਰ ਸਾਈਕਲ ਮਾਰਚ ਕਰਕੇ ਜ਼ੋਰਦਾਰ ਮੁਹਿੰਮ ਵਿੱਢੀ ਜਾਵੇਗੀ। ਪੱਕੇ ਮੋਰਚਿਆਂ ‘ਚ ਰਹਿਣ ਲਈ ਟਰਾਲੀਆਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਲੰਗਰ ਲਈ ਪਿੰਡਾਂ ਵਿਚੋਂ ਰਾਸ਼ਨ ਇਕੱਠਾ ਕੀਤਾ ਜਾਵੇਗਾ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਮੋਰਚਿਆਂ ਦੇ ਇਕੱਠਾਂ ਦੇ ਦਬਾਅ ਰਾਹੀਂ ਸਰਕਾਰ ਨੂੰ ਕਿਸਾਨਾਂ ਦੀਆਂ ਬੁਨਿਆਦੀ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਹਰਜਿੰਦਰ ਸਿੰਘ ਬੱਗੀ, ਹਰਿੰਦਰ ਕੌਰ ਬਿੰਦੂ, ਮਾਲਣ ਕੌਰ ਕੋਠਾ ਗੁਰੂ, ਹਰਪ੍ਰੀਤ ਕੌਰ ਜੇਠੂਕੇ, ਜਗਦੇਵ ਸਿੰਘ ਜੋਗੇਵਾਲਾ, ਜਸਵੀਰ ਸਿੰਘ ਬੁਰਜ ਸੇਮਾ, ਨਛੱਤਰ ਸਿੰਘ ਢੱਡੇ, ਬਲਾਕਾਂ ਦੇ ਪ੍ਰਧਾਨ ਸਕੱਤਰਾਂ ਤੋਂ ਇਲਾਵਾ ਸਰਗਰਮ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਸਿੱਧੂ। ਜੀਤਮਹਿੰਦਰ ਸਿੰਘ ਸਿੱਧੂ ਵਲੋਂ ਵਰਕਰ ਮਿਲਣੀਆਂ ਦਾ ਦੌਰ ਜਾਰੀ ਅਗਲੀ ਖ਼ਬਰ 20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Ad Position 24