23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗਰੀਨ ਮਿਸ਼ਨ ਵੈੱਲਫ਼ੇਅਰ ਸੁਸਾਇਟੀ ਵਲੋਂ ਕਾਪੀਆਂ ਅਤੇ ਸਟੇਸ਼ਨਰੀ ਵੰਡੀ

ਰਾਮਪੁਰਾ ਫੂਲ, 22 ਅਗਸਤ (ਹੇਮੰਤ ਕੁਮਾਰ ਸ਼ਰਮਾ): ਸਮਾਜ ਸੇਵੀ ਬਲਵਿੰਦਰ ਸਿੰਘ ਮਿੱਤੂ ਵਲੋਂ ‘ਗਰੀਨ ਮਿਸ਼ਨ ਵੈੱਲਫ਼ੇਅਰ ਸੁਸਾਇਟੀ (ਰਜਿ.) ਰਾਮਪੁਰਾ ਫੂਲ’ ਨੂੰ ਦਿੱਤੇ ਸਹਿਯੋਗ ਨਾਲ ਸਥਾਨਕ ਵਿਸ਼ਵਾਸ ਵਿੱਦਿਆ ਮੰਦਰ ਵਿਖੇ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-08-2026
ਰਾਮਪੁਰਾ ਫੂਲ, 22 ਅਗਸਤ (ਹੇਮੰਤ ਕੁਮਾਰ ਸ਼ਰਮਾ): ਸਮਾਜ ਸੇਵੀ ਬਲਵਿੰਦਰ ਸਿੰਘ ਮਿੱਤੂ ਵਲੋਂ ‘ਗਰੀਨ ਮਿਸ਼ਨ ਵੈੱਲਫ਼ੇਅਰ ਸੁਸਾਇਟੀ (ਰਜਿ.) ਰਾਮਪੁਰਾ ਫੂਲ’ ਨੂੰ ਦਿੱਤੇ ਸਹਿਯੋਗ ਨਾਲ ਸਥਾਨਕ ਵਿਸ਼ਵਾਸ ਵਿੱਦਿਆ ਮੰਦਰ ਵਿਖੇ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਮੁੱਖ ਅਧਿਆਪਕਾ ਅਤੇ ਸਮੂਹ ਸਟਾਫ਼ ਦੀ ਮਦਦ ਨਾਲ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਦੀ ਵੰਡ ਕੀਤੀ ਗਈ। ਇਸ ਮੌਕੇ ਗਰੀਨ ਮਿਸ਼ਨ ਵੈੱਲਫ਼ੇਅਰ ਸੁਸਾਇਟੀ ਦੇ ਕਨਵੀਨਰ ਧਰਮਪਾਲ ਢੱਡਾ, ਜਸ਼ਨਪ੍ਰੀਤ ਸਿੰਘ ਸਿੱਧੂ, ਬੂਟਾ ਸਿੰਘ ਅਤੇ ਬਲਦੇਵ ਜਿੰਦਲ ਨੇ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ। ਸਮਾਰੋਹ ਵਿਚ ਪਹੁੰਚੇ ਸਮਾਜ ਸੇਵੀ ਸਾਬਕਾ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਆਖ਼ਰ ਤੱਕ ਸੇਵਾ ਨਿਭਾਉਂਦਿਆਂ ਵਿਦਿਆਰਥੀਆਂ ਨੂੰ ਨਵੋਦਿਆ ਵਿਦਿਆਲਿਆ ਦੀਆਂ ਪ੍ਰੀਖਿਆਵਾਂ ਅਤੇ ਪੜ੍ਹਾਈ ਬਾਰੇ ਅਹਿਮ ਜਾਣਕਾਰੀ ਦਿੱਤੀ। ਮਿੱਤੂ ਪਰਿਵਾਰ ਨੇ ਸੁਸਾਇਟੀ ਦੇ ਸਮਾਜ ਭਲਾਈ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਹਰ ਸਾਲ ਇਸੇ ਤਰ੍ਹਾਂ ਸਹਿਯੋਗ ਦੇਣ ਦਾ ਵਾਅਦਾ ਕੀਤਾ। ਸੁਸਾਇਟੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਨੇਕ ਕਾਰਜਾਂ ਵਿਚ ਆਪਣਾ ਹਿੱਸਾ ਪਾਉਣ ਲਈ ਸੁਸਾਇਟੀ ਨਾਲ ਜੁੜਨ ਅਤੇ ਆਪਣਾ ਬਣਦਾ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਿੱਥੋ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੰਤਰ-ਮੰਤਰ ਦੇ ਸੰਘਰਸ਼ ’ਚ ਪ੍ਰਦਰਸ਼ਨਕਾਰੀਆਂ ਦੇ ਕੇਸ ਵਾਪਸ ਲਏ ਜਾਣ ਦੀ ਮੰਗ
Ad Position 24