23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਆਈ.ਟੀ.ਆਈ. ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ, ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਦੀ ਰਹਿਨੁਮਾਈ ਹੇਠ ਸਵੀਪ ਗਤੀਵਿਧੀਆਂ ਤਹਿਤ ਸਹਾਇਕ ਸਵੀਪ ਨੋਡਲ ਅਫ਼ਸਰ ਸੁਭਾਸ਼ ਚੰਦ ਦੀ ਸਵੀਪ ਟੀਮ ਵਲੋਂ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ)-92 ’ਚ ਸਥਾਨਕ ਸਰਕਾਰੀ ਆਈ. ਟੀ.

Ad Position 21
No active advertisement
ਅਜੀਤ ਡੈਸਕ 23-08-2026
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ, ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਦੀ ਰਹਿਨੁਮਾਈ ਹੇਠ ਸਵੀਪ ਗਤੀਵਿਧੀਆਂ ਤਹਿਤ ਸਹਾਇਕ ਸਵੀਪ ਨੋਡਲ ਅਫ਼ਸਰ ਸੁਭਾਸ਼ ਚੰਦ ਦੀ ਸਵੀਪ ਟੀਮ ਵਲੋਂ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ)-92 ’ਚ ਸਥਾਨਕ ਸਰਕਾਰੀ ਆਈ. ਟੀ. ਆਈ. ਲੜਕੀਆਂ ਅਤੇ ਲੜਕੇ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਸਵੀਪ ਟੀਮ ਵਲੋਂ ਵੋਟਰ ਜਾਗਰੂਕਤਾ ਪ੍ਰੋਗਰਾਮ ਤਹਿਤ ਐਸ. ਆਈ. ਆਰ. ਸਬੰਧੀ ਵਿਸ਼ੇਸ਼ ਲੈਕਚਰ ਦੇ ਕੇ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਇਸ ਮੌਕੇ ਗੁਰਬਖ਼ਸ਼ ਲਾਲ ਨੇ ਵੋਟ ਦੇ ਮਹੱਤਵ, ਨਵੇਂ ਵੋਟਰ ਰਜਿਸਟਰੇਸ਼ਨ ਲਈ ਫਾਰਮ-6 ਅਤੇ ਵੋਟਰ ਵੇਰਵਿਆਂ ਵਿਚ ਸੋਧ ਲਈ ਫਾਰਮ-8 ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਫ਼ਾਰਮ ਆਫ਼ਲਾਈਨ ਦੇ ਨਾਲ-ਨਾਲ ਘਰ ਬੈਠੇ ਮੋਬਾਇਲ ਫੋਨ ਰਾਹੀਂ ਆਨਲਾਈਨ ਵੀ ਭਰੇ ਜਾ ਸਕਦੇ ਹਨ। ਜੌਨੀ ਸਿੰਗਲਾ ਅਤੇ ਸੁਭਾਸ਼ ਚੰਦ ਵਲੋਂ ਵਿਦਿਆਰਥੀਆਂ ਨੂੰ ਈਸੀਆਈਨੈੱਟ ਐਪ ਦੀ ਵਰਤੋਂ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਦੀਪਿਕਾ ਜਿੰਦਲ, ਸਵੀਪ ਟੀਮ ਦੇ ਮੈਂਬਰ ਰਾਮ ਉਜਾਗਰ ਅਤੇ ਸੁਮੀਤ ਗੋਇਲ, ਨੀਰੂ ਚਾਵਲਾ, ਦੀਪਕ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਾਂਗਰਸ ਦੀ ਮਜ਼ਬੂਤੀ ਲਈ ਵਰਕਰ ਇਕਜੁੱਟ ਹੋ ਕੇ ਕੰਮ ਕਰਨ : ਕ੍ਰਿਸ਼ਨ ਸਿੰਘ ਭਾਗੀਵਾਂਦਰ ਅਗਲੀ ਖ਼ਬਰ ਚੇਅਰਮੈਨ ਨੀਲ ਗਰਗ ‘ਆਪ’ ਦੇ ਸਪੋਕਸਪਰਸਨ ਨਿਯੁਕਤ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਨੀਲ...
Ad Position 24