ਮੁੱਖ ਮੰਤਰੀ ਦੇ ਜੱਦੀ ਦੇ ਪਿੰਡ ਸਤੌਜ ਵਿਚ ਅੱਜ ਗੱਜੇਗਾ ‘ਪੁਰਾਣੀ ਪੈਨਸ਼ਨ ਬਹਾਲੀ ਮੰਚ’
ਬਠਿੰਡਾ, 22 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੁੱਖ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ‘ਪੁਰਾਣੀ ਪੈਨਸ਼ਨ ਬਹਾਲੀ ਮੰਚ ਪੰਜਾਬ’ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ (ਸੰਗਰੂਰ) ਵਿਖੇ ਸੂਬਾ ਪੱਧਰੀ ਰੈਲੀ ਰਾਹੀਂ ਗੱਜਣ ਦਾ ਐਲਾਨ ਕੀਤਾ ਗਿਆ ਹੈ। ਇਸ ਰੈਲੀ ਨੂੰ ਲੈ ਕੇ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਧਿਰਾਂ ਵਲੋਂ ਲਾਮਬੰਦੀ ਕੀਤੀ ਜਾ ਰਹੀ ਹੈ।
ਬਠਿੰਡਾ, 22 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੁੱਖ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ‘ਪੁਰਾਣੀ ਪੈਨਸ਼ਨ ਬਹਾਲੀ ਮੰਚ ਪੰਜਾਬ’ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ (ਸੰਗਰੂਰ) ਵਿਖੇ ਸੂਬਾ ਪੱਧਰੀ ਰੈਲੀ ਰਾਹੀਂ ਗੱਜਣ ਦਾ ਐਲਾਨ ਕੀਤਾ ਗਿਆ ਹੈ। ਇਸ ਰੈਲੀ ਨੂੰ ਲੈ ਕੇ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਧਿਰਾਂ ਵਲੋਂ ਲਾਮਬੰਦੀ ਕੀਤੀ ਜਾ ਰਹੀ ਹੈ। ਰੈਲੀ ਦੀ ਤਿਆਰੀ ਵਿਚ ਜੁਟੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਤੇ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ 23 ਅਗਸਤ ਦੀ ਸਤੌਜ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਬਠਿੰਡਾ, ਮਾਨਸਾ, ਫਰੀਦਕੋਟ, ਸ੍ਰੀ ਮੁਕਤਸਰ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮਲੇਰਕੋਟਲਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ, ਗੁਰਦਾਸਪੁਰ ਅਤੇ ਪਠਾਨਕੋਟ ਸਮੇਤ ਵੱਖ-ਵੱਖ ਜ਼ਿਲਿ੍ਹਆਂ ਦੇ ਅਧਿਆਪਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੁਰਾਣੀ ਪੈਨਸ਼ਨ, 18 ਫੀਸਦੀ ਡੀ. ਏ. ਬਕਾਇਆ, ਵੱਖ-ਵੱਖ ਭੱਤੇ ਬਹਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਪੇਅ ਕਮਿਸ਼ਨ ਦੇ ਬਕਾਏ ਜਾਰੀ ਕਰਨ ਸਮੇਤ ਹੋਰ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ, ਜਿਸ ਖਿਲਾਫ਼ ਇਹ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ।