23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਵੇਕ ਆਸ਼ਰਮ ਜਲਾਲ ਵਿਖੇ ਵਣ ਮਹਾਂਉਤਸਵ ਮਨਾਇਆ

ਭਗਤਾ ਭਾਈਕਾ, 22 ਅਗਸਤ (ਸੁਖਪਾਲ ਸਿੰਘ ਸੋਨੀ)-ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਜਲਾਲ ਵਿਖੇ ਸੰਤ ਗੰਗਾ ਰਾਮ ਦੀ ਰਹਿਨੁਮਾਈ ਹੇਠ ਵਣ ਮਹਾਂਉਤਸਵ ਮਨਾਇਆ ਗਿਆ। ਪੌਦੇ ਲਗਾਉਣ ਦੀ ਸ਼ੁਰੂਆਤ ਮੁੱਖ ਮਹਿਮਾਨ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 23-08-2026
ਭਗਤਾ ਭਾਈਕਾ, 22 ਅਗਸਤ (ਸੁਖਪਾਲ ਸਿੰਘ ਸੋਨੀ)-ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਜਲਾਲ ਵਿਖੇ ਸੰਤ ਗੰਗਾ ਰਾਮ ਦੀ ਰਹਿਨੁਮਾਈ ਹੇਠ ਵਣ ਮਹਾਂਉਤਸਵ ਮਨਾਇਆ ਗਿਆ। ਪੌਦੇ ਲਗਾਉਣ ਦੀ ਸ਼ੁਰੂਆਤ ਮੁੱਖ ਮਹਿਮਾਨ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਵਲੋਂ ਕੀਤੀ ਗਈ। ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਨੇ ਕਿਹਾ ਕਿ ਟਰੱਸਟ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਭਲਾਈ ਗਤੀਵਿਧੀਆਂ ਸ਼ਲਾਘਾਯੋਗ ਹਨ। ਇਸ ਮੌਕੇ ਸੰਤ ਗੰਗਾ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਵਲੋਂ ਲਗਭਗ ਦੋ ਕਿੱਲਿਆਂ ਵਿਚ ਜੰਗਲ ਦੇ ਰੂਪ ਵਿਚ ਦਰੱਖਤ ਲਗਾਏ ਗਏ ਹਨ। ਉਨ੍ਹਾਂ ਨੇ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਦਾ ਪਹੁੰਚਣ ’ਤੇ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਰੀਡਰ ਮਨਜੀਤ ਸਿੰਘ, ਵਿਵੇਕ ਚੈਰੀਟੇਬਲ ਅੱਖਾਂ ਦੇ ਹਸਪਤਾਲ ਦਾ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ. ਸੀ. ਸੀ. ਈ. ਦਿਵਸ ਮੌਕੇ ਬੱਚਿਆਂ ਦੇ ਸਰਵਪੱਖੀ ਵਿਕਾਸ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ-2 ਦੀ ਬੈਠਕ, ਕੋਰ ਕਮੇਟੀ ਦਾ ਵਿਸਤਾਰ
Ad Position 24