ਈ. ਸੀ. ਸੀ. ਈ. ਦਿਵਸ ਮੌਕੇ ਬੱਚਿਆਂ ਦੇ ਸਰਵਪੱਖੀ ਵਿਕਾਸ ਸੰਬੰਧੀ ਜਾਗਰੂਕਤਾ ਪ੍ਰੋਗਰਾਮ
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਠਿੰਡਾ ਪੰਕਜ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਦੇ 1392 ਆਂਗਣਵਾੜੀ ਕੇਂਦਰਾਂ ਈ. ਸੀ.
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਠਿੰਡਾ ਪੰਕਜ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਦੇ 1392 ਆਂਗਣਵਾੜੀ ਕੇਂਦਰਾਂ ਈ.ਸੀ.ਸੀ.ਈ. ਦਿਵਸ ਮਨਾਇਆ ਗਿਆ। ਇਸ ਮੌਕੇ 0 ਤੋਂ 6 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੇ ਉਮਰ ਅਨੁਸਾਰ ਵਿਕਾਸ, ਸਹੀ ਦੇਖਭਾਲ, ਪੋਸ਼ਣ, ਸਿੱਖਿਆ ਅਤੇ ਸਿਹਤ ਸਬੰਧੀ ਮਾਪਿਆਂ ਅਤੇ ਸਮੁਦਾਇਕ ਮੈਂਬਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਈ.ਸੀ.ਸੀ.ਈ. ਦਿਵਸ ਦਾ ਮੁੱਖ ਉਦੇਸ਼ ਮਾਪਿਆਂ ਅਤੇ ਸਮੁਦਾਇਕ ਮੈਂਬਰਾਂ ਨੂੰ ਛੋਟੇ ਬੱਚਿਆਂ ਦੇ ਸ਼ੁਰੂਆਤੀ ਸਾਲਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਇਸ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਉਮਰ ਮੁਤਾਬਿਕ ਲੋੜਾਂ, ਉਨ੍ਹਾਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਦੇ ਨਾਲ-ਨਾਲ ਖੇਡ ਰਾਹੀਂ ਸਿੱਖਣ ਅਤੇ ਬੱਚਿਆਂ ਨਾਲ ਗੁਣਵੱਤਾ ਭਰਪੂਰ ਸਮਾਂ ਬਿਤਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ। ਇਸ ਮੌਕੇ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਈ.ਸੀ.ਸੀ.ਈ. ਦਿਵਸ ਦੀਆਂ ਗਤੀਵਿਧੀਆਂ ਵਿਚ ਆਪਣੇ ਬੱਚਿਆਂ ਸਮੇਤ ਵੱਧ ਤੋਂ ਵੱਧ ਸ਼ਮੂਲੀਅਤ ਕਰਦਿਆਂ ਬੱਚਿਆਂ ਦੇ ਸਹੀ ਵਿਕਾਸ ਤੇ ਦੇਖਭਾਲ ਸਬੰਧੀ ਦਿੱਤੀ ਜਾਣਕਾਰੀ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਜ਼ਰੂਰ ਅਪਣਾਉਣ ਅਤੇ 0 ਤੋਂ 6 ਸਾਲ ਦੇ ਬੱਚਿਆਂ ਲਈ ਸਿਹਤਮੰਦ, ਸੁਰੱਖਿਅਤ, ਖੁਸ਼ਹਾਲ ਅਤੇ ਸਿੱਖਣਯੋਗ ਵਾਤਾਵਰਣ ਤਿਆਰ ਕਰਨ ਵਿਚ ਆਪਣਾ ਯੋਗਦਾਨ ਪਾਇਆ ਜਾਵੇ।