23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕਬੱਡੀ ਵਿਚ ਜ਼ਿਲ੍ਹਾ ਪੱਧਰ ’ਤੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਗਹਿਰੀ ਭਾਗੀ ਸਕੂਲ ਦਾ ਸਟਾਫ਼, ਸਕੂਲ ਕਮੇਟੀ ਤੇ ਪਿੰਡ ਦੀ ਪੰਚਾਇਤ। ਕਬੱਡੀ ਵਿਚ ਜ਼ਿਲ੍ਹਾ ਪੱਧਰ ’ਤੇ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਕੋਟਫੱਤਾ, 22 ਅਗਸਤ (ਰਣਜੀਤ ਸਿੰਘ ਬੁੱਟਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਦੀਆਂ 14 ਸਾਲ ਉਮਰ ਵਰਗ ਦੀਆਂ ਲੜਕੀਆਂ ਦੀ ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ਦੀ ਖ਼ੁਸ਼ੀ ਵਿਚ ਸਕੂਲ ਵਿਖੇ ਪ੍ਰਿੰਸੀਪਲ ਲਵਲੀਨ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 23-08-2026
ਕੋਟਫੱਤਾ, 22 ਅਗਸਤ (ਰਣਜੀਤ ਸਿੰਘ ਬੁੱਟਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਦੀਆਂ 14 ਸਾਲ ਉਮਰ ਵਰਗ ਦੀਆਂ ਲੜਕੀਆਂ ਦੀ ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ਦੀ ਖ਼ੁਸ਼ੀ ਵਿਚ ਸਕੂਲ ਵਿਖੇ ਪ੍ਰਿੰਸੀਪਲ ਲਵਲੀਨ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਕਬੱਡੀ ਟੀਮ ਦੀ ਅਗਵਾਈ ਲੈਕਚਰਾਰ ਰਘਬੀਰ ਸਿੰਘ ਭੀਖੀ ਅਤੇ ਸਰੀਰਕ ਸਿੱਖਿਆ ਅਧਿਆਪਕਾ ਮੈਡਮ ਰੁਪਿੰਦਰ ਕੌਰ ਨੇ ਕੀਤੀ। ਸਮਾਰੋਹ ਦੌਰਾਨ ਰਘਬੀਰ ਸਿੰਘ ਭੀਖੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੋਮੈਂਟੋ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ। ਇਸ ਮੌਕੇ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਕੂਲ ਦੀਆਂ ਵਿਦਿਆਰਥਣਾਂ ਦੀ ਕਬੱਡੀ ਵਿਚ ਸਟੇਟ ਪੱਧਰੀ ਟੀਮ ਲਈ ਚੋਣ ਹੋਈ ਹੈ। ਇਸ ਤੋਂ ਇਲਾਵਾ ਵੇਟ ਲਿਫ਼ਟਿੰਗ ਦੇ ਖੇਤਰ ਵਿਚ ਵੀ ਸਕੂਲ ਦੀਆਂ ਵਿਦਿਆਰਥਣਾਂ ਨੇ ਸਟੇਟ ਪੱਧਰ ਲਈ ਆਪਣੀ ਜਗ੍ਹਾ ਬਣਾਈ ਹੈ। ਸਰੀਰਕ ਸਿੱਖਿਆ ਲੈਕਚਰਾਰ ਅੰਮ੍ਰਿਤਪਾਲ ਕੌਰ ਨੇ ਵਿਦਿਆਰਥਣਾਂ ਦੀਆਂ ਇਨ੍ਹਾਂ ਪ੍ਰਾਪਤੀਆਂ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਮੈਡਮ ਲਵਲੀਨ ਕੌਰ ਨੇ ਖਿਡਾਰਨ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਲੈਕਚਰਾਰ ਰਘਬੀਰ ਸਿੰਘ ਭੀਖੀ ਵਲੋਂ ਖੇਡਾਂ ਦੇ ਖੇਤਰ ਵਿਚ ਕੀਤੇ ਜਾ ਰਹੇ ਯਤਨਾਂ ਅਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਸਖ਼ਤ ਮਿਹਨਤ ਅਤੇ ਲਗਨ ਨਾਲ ਖੇਡਾਂ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੈਕ.ਮਨਜੀਤ ਸਿੰਘ, ਮੈਡਮ ਅਮਨਿੰਦਰ ਕੌਰ, ਮੈਡਮ ਸੁਖਮਿੰਦਰ ਕੌਰ, ਰਜਨਦੀਪ ਕੌਰ ਮੋਨਿਕਾ ਗੁਪਤਾ ਮੈਡਮ, ਮੈਡਮ ਤੁਲਿਕਾ ਰੰਗਬੁਲਾ, ਮੈਡਮ ਕੁਸਮ ਬਾਂਸਲ, ਮੈਡਮ ਤਨੂ, ਮੈਡਮ ਮੋਨਿਕਾ ਤਾਇਲ, ਹਰਚਰਨਜੀਤ ਕੌਰ ਅਤੇ ਪ੍ਰਿਤਪਾਲ ਸਿੰਘ ਕੋਟਸ਼ਮੀਰ ਤੇ ਸਕੂਲ ਦੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਰਹੇ ਅਤੇ ਉਨ੍ਹਾਂ ਵਲੋਂ ਹੋਣਹਾਰ ਖਿਡਾਰਨ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਹਲਕੇ ਅੰਦਰ ਭਾਜਪਾ ਦੀ ਲਹਿਰ ਹੋਰ ਤੇਜ਼... ਪਿੰਡ ਗੋਲੇਵਾਲਾ ਦੇ 26 ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਦੇ ਵਫ਼ਦ ਨੇ ਚੇਅਰਮੈਨ ਇੰਦਰਜੀਤ ਮਾਨ ਨੂੰ ਮੰਗ-ਪੱਤਰ ਸੌਂਪਿਆ, ਕਲਮ ਛੋੜ ਹੜਤਾਲ ਲਾਗਤਾਰ...
Ad Position 24