ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੁੱਧ ਜਾਗਰੂਕਤਾ ਹਫ਼ਤੇ ਦੀ ਸਮਾਪਤੀ
ਤਲਵੰਡੀ ਸਾਬੋ, 22 ਅਗਸਤ (ਰਵਜੋਤ ਸਿੰਘ ਰਾਹੀ)-ਭਾਰਤ ਸਰਕਾਰ ਦੇ ਮਨੁੱਖੀ ਸਰੋਤ ਮੰਤਰਾਲੇ, ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਅਤੇ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਵਿਭਾਗ ਵਲੋਂ ਰੈਗਿੰਗ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਜਿਸ ਦੌਰਾਨ ’ਵਰਸਿਟੀ ਦੀਆਂ ਵੱਖ-ਵੱਖ ਫੈਕਲਟੀਆਂ ਵਲੋਂ ਵਿਦਿਆਰਥੀਆਂ ਨੂੰ ਰੈਗਿੰਗ ਦੇ ਮਾੜੇ ਨਤੀਜਿਆਂ ਪ੍ਰਤੀ ਜਾਗਰੂਕ ਕਰਨ, ਸੁਰੱਖਿਅਤ, ਸਤਿਕਾਰਯੋਗ ਅਤੇ ਪੂਰੀ ਤਰ੍ਹਾਂ ਰੈਗਿੰਗ ਮੁਕਤ ਕੈਂਪਸ ਬਾਰੇ ’ਵਰਸਿਟੀ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।
ਰ
ਰੈਗਿੰਗ ਵਿਰੁੱਧ ਜਾਗਰੂਕਤਾ ਹਫ਼ਤੇ ਦੀ ਸਮਾਪਤੀ ਦੌਰਾਨ ਵੱਖ-ਵੱਖ ਗਤੀਵਿਧੀਆਂ ’ਚੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ
23-08-2026
ਤਲਵੰਡੀ ਸਾਬੋ, 22 ਅਗਸਤ (ਰਵਜੋਤ ਸਿੰਘ ਰਾਹੀ)-ਭਾਰਤ ਸਰਕਾਰ ਦੇ ਮਨੁੱਖੀ ਸਰੋਤ ਮੰਤਰਾਲੇ, ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਅਤੇ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਵਿਭਾਗ ਵਲੋਂ ਰੈਗਿੰਗ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਜਿਸ ਦੌਰਾਨ ’ਵਰਸਿਟੀ ਦੀਆਂ ਵੱਖ-ਵੱਖ ਫੈਕਲਟੀਆਂ ਵਲੋਂ ਵਿਦਿਆਰਥੀਆਂ ਨੂੰ ਰੈਗਿੰਗ ਦੇ ਮਾੜੇ ਨਤੀਜਿਆਂ ਪ੍ਰਤੀ ਜਾਗਰੂਕ ਕਰਨ, ਸੁਰੱਖਿਅਤ, ਸਤਿਕਾਰਯੋਗ ਅਤੇ ਪੂਰੀ ਤਰ੍ਹਾਂ ਰੈਗਿੰਗ ਮੁਕਤ ਕੈਂਪਸ ਬਾਰੇ ’ਵਰਸਿਟੀ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ। ਜਾਗਰੂਕਤਾ ਹਫ਼ਤੇ ਦੇ ਉਦਘਾਟਨ ਅਤੇ ਸਮਾਪਤੀ ਮੌਕੇ ਮੁੱਖ ਮਹਿਮਾਨ ਪਰੋ. ਵਾਇਸ ਚਾਂਸਲਰ ਡਾ: ਜਗਤਾਰ ਸਿੰਘ ਧੀਮਾਨ ਨੇ ਫੈਕਲਟੀ ਮੈਂਬਰਾਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਦੀ ਵੱਡੀ ਇਕਤਰੱਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੈਗਿੰਗ ਇਕ ਗੰਭੀਰ ਖ਼ਤਰਾ ਹੈ, ਜੋ ਵਿਦਿਆਰਥੀਆਂ ਦੀ ਮਨੋਵਿਗਿਆਨਿਕ ਤੰਦਰੁਸਤੀ, ਵਿਸ਼ਵਾਸ ਅਤੇ ਅਕਾਦਮਿਕ ਪ੍ਰਦਸ਼ਰਨ ’ਤੇ ਮਾੜਾ ਪ੍ਰਭਾਵ ਪਾਉਂਦੀ ਹੈ। ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਅਤੇ ਡਾਇਰੈਕਟਰ ਸੁਰੱਖਿਆ ਦੇਸ ਰਾਜ ਕੰਬੋਜ਼ ਨੇ ਰੈਗਿੰਗ ਵਿਰੁੱਧ ਜਾਗਰੂਕਤਾ ਹਫ਼ਤੇ ਦੇ ਉਦੇਸ਼ਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜੀ.ਕੇ.ਯੂ. ਵਲੋਂ ਰੈਗਿੰਗ ਪ੍ਰਤੀ ਜ਼ੀਰੋ ਟੋਲਰੈਂਸ-ਨੀਤੀ ਅਪਨਾਉਣ ਕਾਰਨ ’ਵਰਸਿਟੀ ਵਿਖੇ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਅਨੁਕੂਲ ਵਾਤਾਵਰਣ ਸਿਰਜਿਆ ਗਿਆ ਹੈ। ਜਾਗਰੂਕਤਾ ਪ੍ਰੋਗਰਾਮ ਦੌਰਾਨ ਡਾਇਰੈਕਟਰ ਯੁਵਾ ਦੇ ਸੱਭਿਆਚਾਰਕ ਮਾਮਲਿਆਂ ਡਾ: ਕੰਵਲਜੀਤ ਕੌਰ ਦੇ ਨਿਰਦੇਸ਼ਨ ਹੇਠ ਰੈਗਿੰਗ ਦੇ ਨੁਕਸਾਨਦਾਇਕ ਸਮਾਜਿਕ, ਸਰੀਰਿਕ ਅਤੇ ਮੋਨੋਵਿਗਿਆਨਿਕ ਪਹਿਲੂਆਂ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਨੁੱਕੜ ਨਾਟਕ ‘ਅਦ੍ਰਿਸ਼ ਬੇੜੀਆਂ’ ਪੇਸ਼ ਕੀਤਾ ਗਿਆ। ਇਸ ਮੌਕੇ ਰੈਗਿੰਗ ਵਿਰੋਧੀ ਲੇਖ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ ਤੇ ਪ੍ਰਬੰਧਕਾਂ ਵੱਲੋਂ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਵਲੋਂ ਜਾਗਰੂਕਤਾ ਹਫ਼ਤੇ ਦੇ ਵੱਖ-ਵੱਖ ਦਿਨ ਕਰਵਾਈਆਂ ਗਈਆਂ ਗਤੀਵਿਧੀਆਂ ਲਈ ਡੀਨ, ਡਾ: ਰਾਜੇਸ਼ ਕੁਮਾਰ, ਡਿਪਟੀ ਡਾਇਰੈਕਟਰ ਲੋਕ-ਸੰਪਰਕ ਲਵਲੀਨ ਸੱਚਦੇਵਾ, ਡਾ: ਰਾਜੇਸ਼ ਬਿਸ਼ਨੋਈ, ਡਾ: ਜੀਨੀਅਸ ਵਾਲੀਆ, ਚੀਫ਼ ਵਾਰਡਨ ਵਾਸਤਵ ਅਤੇ ਲੈਫਟੀਨੈਂਟ ਮਿਸਾਲ ਵਲੋਂ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ।