ਦੇਸ ਰਾਜ ਸਕੂਲ ਵਿਚ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਦੀ ਪੇਸ਼ਕਾਰੀ
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਸਥਾਨਕ ਦੇਸ ਰਾਜ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਯੁੱਧ ਨਸ਼ਿਆਂ ਵਿਰੁੱਧ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਅਗਵਾਈ ਸਕੂਲ ਪ੍ਰਿੰਸੀਪਲ ਡਾ. ਜਸਬੀਰ ਸਿੰਘ ਢਿੱਲੋਂ ਨੇ ਕੀਤੀ।
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਸਥਾਨਕ ਦੇਸ ਰਾਜ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਯੁੱਧ ਨਸ਼ਿਆਂ ਵਿਰੁੱਧ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਅਗਵਾਈ ਸਕੂਲ ਪ੍ਰਿੰਸੀਪਲ ਡਾ. ਜਸਬੀਰ ਸਿੰਘ ਢਿੱਲੋਂ ਨੇ ਕੀਤੀ।ਇਸ ਦੌਰਾਨ ਪੰਜਾਬੀ ਸੱਭਿਆਚਾਰਕ ਕਲਾ ਮੰਚ ਜੈਤੋ ਦੇ ਕਲਾਕਾਰਾਂ ਚਮਕੌਰ ਸਿੰਘ, ਬੱਬੂ ਜੌਹਲ ਤੇ ਬਾਲ ਕਲਾਕਾਰ ਏਕਮਜੀਤ ਵਲੋਂ ਇਕ ਘੰਟੇ ਦੇ ਲੰਬੇ ਨੁੱਕੜ ਨਾਟਕ ‘ਫੁੱਲਾਂ ਦੇ ਰੰਗ ਕਾਲੇ’ ਦੀ ਪੇਸ਼ਕਾਰੀ ਕਰਕੇ ਸਕੂਲ ਸਟਾਫ਼, ਵਿਦਿਆਰਥੀਆਂ ਤੇ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਡਾ. ਜਸਬੀਰ ਸਿੰਘ ਢਿੱਲੋਂ ਨੇ ਨਸ਼ਿਆਂ ਵਿਰੁੱਧ ਪੇਸ਼ਕਾਰੀ ਕਰਦੇ ਨਾਟਕ ਅਤੇ ਸਮੁੱਚੀ ਟੀਮ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਨੌਜਵਾਨ ਪੀੜੀ ਖ਼ਾਸਕਰ ਛੋਟੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਤੇ ਉਨ੍ਹਾਂ ਦਾ ਸਕੂਲ ਵੀ ਸਮੇਂ-ਸਮੇਂ ‘ਤੇ ਨਸ਼ਾ ਵਿਰੋਧੀ ਸਮਾਗਮ ਕਰਵਾਉਂਦਾ ਰਹਿੰਦਾ ਹੈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਲਖਵੀਰ ਸਿੰਘ ਇੰਚਾਰਜ ਏਡਜ਼ ਰੋਕੂ ਜਾਗਰੂਕਤਾ ਟੀਮ ਸਿਵਲ ਸਰਜਨ ਦਫ਼ਤਰ ਬਠਿੰਡਾ ਨੇ ਸਕੂਲ ਦੇ ਨਸ਼ਾ ਵਿਰੋਧੀ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ।