ਮਨਿੰਦਰਜੀਤ ਸਿੱਧੂ ਖ਼ਿਲਾਫ਼ ਪਰਚਾ ਦਰਜ ਕਰਨਾ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਉੱਪਰ ਹਮਲਾ-ਜਗਜੀਤ ਲਹਿਰਾ
ਲਹਿਰਾ ਮੁਹੱਬਤ, 22 ਅਗਸਤ (ਸੁਖਪਾਲ ਸਿੰਘ ਸੁੱਖੀ): ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਉੱਪਰ ਖ਼ੁਦਕੁਸ਼ੀ ਲਈ ਉਕਸਾਉਣ ਦਾ ਪਰਚਾ ਦਰਜ ਕਰਨ ਦੀ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਜਗਜੀਤ ਸਿੰਘ ਲਹਿਰਾ ਤੇ ਮੁਖ਼ਤਿਆਰ ਸਿੰਘ ਪੂਹਲਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਪੱਤਰਕਾਰਾਂ ਅਤੇ ਸਿਆਸੀ ਵਿਰੋਧੀਆਂ ਦੀ ਆਵਾਜ਼ ਦਬਾਉਣ ਦਾ ਯਤਨ ਕਰ ਰਹੀ ਹੈ।
ਲਹਿਰਾ ਮੁਹੱਬਤ, 22 ਅਗਸਤ (ਸੁਖਪਾਲ ਸਿੰਘ ਸੁੱਖੀ): ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਉੱਪਰ ਖ਼ੁਦਕੁਸ਼ੀ ਲਈ ਉਕਸਾਉਣ ਦਾ ਪਰਚਾ ਦਰਜ ਕਰਨ ਦੀ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਜਗਜੀਤ ਸਿੰਘ ਲਹਿਰਾ ਤੇ ਮੁਖ਼ਤਿਆਰ ਸਿੰਘ ਪੂਹਲਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਪੱਤਰਕਾਰਾਂ ਅਤੇ ਸਿਆਸੀ ਵਿਰੋਧੀਆਂ ਦੀ ਆਵਾਜ਼ ਦਬਾਉਣ ਦਾ ਯਤਨ ਕਰ ਰਹੀ ਹੈ। ਸਰਕਾਰ ਨੇ ਹੱਕ ਮੰਗਦੇ ਮਗਨਰੇਗਾ ਕਾਮਿਆਂ, ਮੁਲਾਜ਼ਮਾਂ, ਪੈਨਸ਼ਨਰਾਂ, 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ, ਕੰਪਿਊਟਰ ਅਧਿਆਪਕਾਂ, ਅਪ੍ਰੈਂਟਿਸ਼ਸਿਪ ਲਾਈਨਮੈਨਾਂ, ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਅਤੇ ਕਿਸਾਨਾਂ ਤੇ ਮਜ਼ਦੂਰਾਂ ’ਤੇ ਜ਼ਬਰ ਕਰਕੇ ਦੇਖ ਲਿਆ ਹੈ। ਆਗੂਆਂ ਨੇ ਮੰਗ ਕੀਤੀ ਕਿ ਇਹ ਝੂਠਾ ਪਰਚਾ ਰੱਦ ਕੀਤਾ ਜਾਵੇ। ਪੋਸਟਮਾਰਟਮ ਦੀ ਰਿਪੋਰਟ ਅਤੇ ਖ਼ੁਦਕੁਸ਼ੀ ਨੋਟ ਤੋਂ ਬਿਨਾਂ ਇਸ ਗੱਲ ਦਾ ਕੀ ਸਬੂਤ ਹੈ ਕਿ ਮਰਨ ਵਾਲੇ ਨੇ ਖ਼ੁਦਕੁਸ਼ੀ ਕੀਤੀ ਹੈ ਜਾਂ ਕੁਦਰਤੀ ਮੌਤ ਹੈ। ਪੰਜਾਬ ਸਰਕਾਰ ਅਜਿਹੀਆਂ ਘਿਣਾਉਣੀਆਂ ਹਰਕਤਾਂ ਤੋਂ ਬਾਜ਼ ਆਵੇ। ਇਨ੍ਹਾਂ ਕਲਮਾਂ ਦਾ ਪੂਰੀ ਦ੍ਰਿੜਤਾ ਨਾਲ ਸਾਥ ਦਿੰਦਿਆਂ ਕਲਮ ਕਲਾ ਸੰਗਰਾਮ ਦੀ ਜੋਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।