22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੰਗਤ ਹਸਪਤਾਲ ਵਿਖੇ ਕੈਂਪ ਦੌਰਾਨ ਅੱਖਾਂ ਦੀ ਕੀਤੀ ਜਾਂਚ ਕੈਂਪ ‘ ਚ ਪੁੱਜੇ 60 ਲੋਕਾਂ ਦੀ ਜਾਂਚ ਕਰਕੇ 42 ਲੋੜਵੰਦ ਲੋਕਾਂ ਨੂੰ ਦਿੱਤੀਆਂ ਐਨਕਾਂ

ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਪਮਿਲ ਬਾਂਸਲ ਦੀ ਪ੍ਰਧਾਨਗੀ ਹੇਠ ਅੱਜ ਸਮੂਦਾਇਕ ਸਿਹਤ ਕੇਂਦਰ ਸੰਗਤ ਵਿਖੇ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।

Ad Position 21
No active advertisement
ਕੈਂਪ ਦੌਰਾਨ ਅੱਖਾਂ ਦੀ ਜਾਂਚ ਕਰਦੇ ਹੋਏ ਅੱਖਾਂ ਦੇ ਮਾਹਿਰ। ਤਸਵੀਰ: ਸੁਖਤੇਜ ਧਾਲੀਵਾਲ 23-08-2026
ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਸਿਵਲ ਸਰਜਨ ਬਠਿੰਡਾ ਡਾ.ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਪਮਿਲ ਬਾਂਸਲ ਦੀ ਪ੍ਰਧਾਨਗੀ ਹੇਠ ਅੱਜ ਸਮੂਦਾਇਕ ਸਿਹਤ ਕੇਂਦਰ ਸੰਗਤ ਵਿਖੇ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿਚ ਸਰਕਾਰੀ ਹਸਪਤਾਲ ਬਠਿੰਡਾ ਤੋਂ ਅੱਖਾਂ ਦੇ ਮਾਹਿਰ ਡਾਕਟਰ ਪੱਲਵੀ ਕੱਕੜ ਵਲੋਂ 60 ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਮੌਕੇ ’ਤੇ 42 ਲੋੜਵੰਦ ਲੋਕਾਂ ਨੂੰ ਐਨਕਾਂ ਵੰਡੀਆਂ ਗਈਆਂ। ਇਸ ਮੌਕੇ ਡਾ ਪੱਲਵੀ ਕੱਕੜ ਨੇ ਲੋਕਾਂ ਨੂੰ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਬਹੁਤ ਹੀ ਕੀਮਤੀ ਅਤੇ ਮਹੱਤਵਪੂਰਨ ਅੰਗ ਹਨ, ਇਸ ਲਈ ਇਨ੍ਹਾਂ ਦੀ ਸੰਭਾਲ ਕਰਨਾ ਬਹੁਤ ਜ਼ਰੂਰੀ ਹੈ। ਅੱਖਾਂ ਨੂੰ ਸਿਹਤਮੰਦ ਰੱਖਣ ਲਈ ਸਾਨੂੰ ਸੰਤੁਲਿਤ ਅਤੇ ਪੌਸ਼ਟਿਕ ਭੋਜਨ ਖਾਣਾ ਚਾਹੀਦਾ ਹੈ, ਖ਼ਾਸ ਕਰਕੇ ਵਿਟਾਮਿਨ 1 ਵਾਲੀਆਂ ਚੀਜ਼ਾਂ ਜਿਵੇਂ ਗਾਜਰ, ਹਰੀਆਂ ਸਬਜ਼ੀਆਂ, ਦੁੱਧ ਅਤੇ ਫਲ ਲੈਣਾ ਬਹੁਤ ਜ਼ਰੂਰੀ ਹੈ। ਕੈਂਪ ਵਿਚ ਅਪਥਾਲਮਿਕ ਅਫ਼ਸਰ ਕ੍ਰਿਸ਼ਨਾ ਦੇਵੀ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸਾਹਿਲ ਪੁਰੀ ਬਲਾਕ ਹੈਲਥ ਐਜੂਕੇਟਰ, ਸੁਪਰਵਾਈਜ਼ਰ ਪਰਮਿੰਦਰ ਕੌਰ, ਜਸਪਾਲ ਕੌਰ, ਸਿਹਤ ਵਰਕਰ ਪਰਮਿੰਦਰ ਸਿੰਘ, ਵੀਰਪਾਲ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਲੂਆਣਾ ਦੇ ਖੇਤਾਂ ’ਚ ਅਗੇਤੇ ਨਰਮੇ ਦੀ ਚੁਗਾਈ ਸ਼ੁਰੂ ਅਗਲੀ ਖ਼ਬਰ ਮਨਿੰਦਰਜੀਤ ਸਿੱਧੂ ਖ਼ਿਲਾਫ਼ ਪਰਚਾ ਦਰਜ ਕਰਨਾ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਉੱਪਰ ਹਮਲਾ-ਜਗਜੀਤ ਲਹਿਰਾ
Ad Position 24