ਭਾਰਤੀ ਜਨਤਾ ਪਾਰਟੀ ਵਲੋਂ ਸੰਗਤ ਮੰਡੀ ਵਿਖੇ ਕੀਤੀ ਵਰਕਰ ਮਿਲਣੀ
ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਵੱਲੋਂ ਸੰਗਤ ਮੰਡੀ ਦੀ ਅਗਰਵਾਲ ਧਰਮਸ਼ਾਲਾ ਵਿਖੇ ਵਰਕਰਾਂ ਦੀ ਇੱਕ ਭਰਮੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵਿਚ ਵੱਖ-ਵੱਖ ਸਰਕਲਾਂ ਦੇ ਮੰਡਲ ਪ੍ਰਧਾਨਾਂ ਅਤੇ ਅਹੁਦੇਦਾਰਾਂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਉਚੇਚੇ ਤੌਰ ਤੇ ਸ਼ਾਮਿਲ ਹੋਏ ।
ਸ
ਸੰਗਤ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਦੌਰਾਨ ਆਗੂ। ਤਸਵੀਰ ਸੁਖਤੇਜ ਧਾਲੀਵਾਲ
23-08-2026
ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਵੱਲੋਂ ਸੰਗਤ ਮੰਡੀ ਦੀ ਅਗਰਵਾਲ ਧਰਮਸ਼ਾਲਾ ਵਿਖੇ ਵਰਕਰਾਂ ਦੀ ਇੱਕ ਭਰਮੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵਿਚ ਵੱਖ-ਵੱਖ ਸਰਕਲਾਂ ਦੇ ਮੰਡਲ ਪ੍ਰਧਾਨਾਂ ਅਤੇ ਅਹੁਦੇਦਾਰਾਂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਉਚੇਚੇ ਤੌਰ ਤੇ ਸ਼ਾਮਿਲ ਹੋਏ । ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਦੀ ਸੰਗਤ ਮੰਡੀ ਵਿਚ ਪਾਰਟੀ ਵਰਕਰਾਂ ਨਾਲ ਪਹਿਲੀ ਮਿਲਣੀ ਦੌਰਾਨ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਪੂਰਾ ਮਾਨ ਸਨਮਾਨ ਕੀਤਾ ਗਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੱਤਾਧਾਰੀ ਧਿਰ ਨੂੰ ਚੱਲਦੀ ਕਰਕੇ ਪੰਜਾਬ ਵਿਚ ਡੱਬਲ ਇੰਜਣ ਦੀ ਸਰਕਾਰ ਬਣਾਈ ਜਾਵੇਗੀ। ਜਿਸ ਤੋਂ ਸਪੱਸ਼ਟ ਹੈ ਕਿ ਦੂਜੀਆਂ ਪਾਰਟੀਆਂ ਦੇ ਵੱਡੇ ਆਗੂ ਧੜਾ ਧੜ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਬੇਹੱਦ ਜ਼ਰੂਰੀ ਹੈ। ਇਸ ਲਈ ਸਾਨੂੰ 2027 ਦੀਆਂ ਚੋਣਾਂ ਵਿਚ ਵੱਡੀ ਜਿੱਤ ਲਈ ਹੁਣੇ ਤੋਂ ਆਪਣੇ ਕਮਰਕੱਸੇ ਕਸਕੇ ਪੰਜਾਬ ਦੀ ਜਨਤਾ ਨੂੰ ਕੇਂਦਰ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮਨੀਸ਼ ਕੁਮਾਰ ਟਿੰਕੂ, ਮੰਡਲ ਪ੍ਰਧਾਨ ਅਮਰਨਾਥ ਘੁੱਦਾ, ਬਲਵੰਤ ਸਿੰਘ ਗਿੱਲ, ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣਾ, ਸੁਰਿੰਦਰ ਕੁਮਾਰ ਛਿੰਦੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਸਨ।