22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਬੱਲੋ ’ਚ ਗ੍ਰਾਮ ਪੰਚਾਇਤ ਅਤੇ ਯੁੱਧ ਨਸ਼ਿਆਂ ਵਿਰੁੱਧ ਕਮੇਟੀ ਨੇ ਕੀਤੀ ਮੀਟਿੰਗ

ਚਾਉਕੇ, 22 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਬੱਲੋ ਨੂੰ ਨਸ਼ਾ-ਮੁਕਤ ਅਤੇ ਨਰੋਆ ਸਮਾਜ ਬਣਾਉਣ ਦੇ ਮਨੋਰਥ ਨਾਲ ਗ੍ਰਾਮ ਪੰਚਾਇਤ ਬੱਲੋ ਅਤੇ ਯੁੱਧ ਨਸ਼ਿਆਂ ਵਿਰੁੱਧ ਕਮੇਟੀ ਦੀ ਮੀਟਿੰਗ ਵਾਇਸ ਪ੍ਰਧਾਨ ਹਿੰਮਤ ਸਿੰਘ ਖ਼ਾਲਸਾ ਅਤੇ ਬਲਾਕ ਕੋਆਡੀਨੇਟਰ ਮਨਦੀਪ ਸਿੰਘ ਦੀ ਅਗਵਾਈ ਹੇਠ ਅਤੇ ਸਰਪੰਚ ਅਮਰਜੀਤ ਕੌਰ ਦੀ ਹਾਜ਼ਰੀ ਵਿਚ ਹੋਈ। ਇਸ ਮੀਟਿੰਗ ਦੌਰਾਨ ਸਮੁੱਚੇ ਪੰਚਾਇਤ ਮੈਂਬਰਾਂ, ਨਸ਼ਾ ਵਿਰੋਧੀ ਕਮੇਟੀ ਅਤੇ ਪਿੰਡ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪਿੰਡ ਵਿਚੋਂ ਨਸ਼ਿਆਂ ਦਾ ਜੜ੍ਹੋਂ ਖ਼ਖਾਤਮਾ ਕਰਨ ਦਾ ਇਤਿਹਾਸਕ ਪ੍ਰਣ ਲਿਆ।

Ad Position 21
No active advertisement
ਅਜੀਤ ਡੈਸਕ 23-08-2026
ਚਾਉਕੇ, 22 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਬੱਲੋ ਨੂੰ ਨਸ਼ਾ-ਮੁਕਤ ਅਤੇ ਨਰੋਆ ਸਮਾਜ ਬਣਾਉਣ ਦੇ ਮਨੋਰਥ ਨਾਲ ਗ੍ਰਾਮ ਪੰਚਾਇਤ ਬੱਲੋ ਅਤੇ ਯੁੱਧ ਨਸ਼ਿਆਂ ਵਿਰੁੱਧ ਕਮੇਟੀ ਦੀ ਮੀਟਿੰਗ ਵਾਇਸ ਪ੍ਰਧਾਨ ਹਿੰਮਤ ਸਿੰਘ ਖ਼ਾਲਸਾ ਅਤੇ ਬਲਾਕ ਕੋਆਡੀਨੇਟਰ ਮਨਦੀਪ ਸਿੰਘ ਦੀ ਅਗਵਾਈ ਹੇਠ ਅਤੇ ਸਰਪੰਚ ਅਮਰਜੀਤ ਕੌਰ ਦੀ ਹਾਜ਼ਰੀ ਵਿਚ ਹੋਈ। ਇਸ ਮੀਟਿੰਗ ਦੌਰਾਨ ਸਮੁੱਚੇ ਪੰਚਾਇਤ ਮੈਂਬਰਾਂ, ਨਸ਼ਾ ਵਿਰੋਧੀ ਕਮੇਟੀ ਅਤੇ ਪਿੰਡ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪਿੰਡ ਵਿਚੋਂ ਨਸ਼ਿਆਂ ਦਾ ਜੜ੍ਹੋਂ ਖ਼ਖਾਤਮਾ ਕਰਨ ਦਾ ਇਤਿਹਾਸਕ ਪ੍ਰਣ ਲਿਆ। ਮੀਤ ਪ੍ਰਧਾਨ ਹਿੰਮਤ ਸਿੰਘ ਨੇ ਕਿਹਾ ਕਿ ਸਾਡਾ ਮਕਸਦ ਨਸ਼ੇ ਦੀ ਗ੍ਰਿਫ਼ਤ ਵਿਚ ਆ ਚੁੱਕੇ ਨੌਜਵਾਨਾਂ ਨੂੰ ਦੁਰਕਾਰਨਾ ਨਹੀਂ, ਸਗੋਂ ਉਨ੍ਹਾਂ ਨੂੰ ਪਿਆਰ, ਸਹੀ ਮਾਰਗਦਰਸ਼ਨ ਅਤੇ ਡਾਕਟਰੀ ਇਲਾਜ ਰਾਹੀਂ ਮੁੱਖ ਧਾਰਾ ਵਿਚ ਵਾਪਸ ਲਿਆਉਣਾ ਹੈ। ਉਨ੍ਹਾਂ ਪਿੰਡ ਵਾਸੀਆਂ ਅਤੇ ਮਾਪਿਆਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੁਹਿੰਮ ਵਿਚ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਖੁੱਲ੍ਹੀ ਚੇਤਾਵਨੀ ਹੈ ਕਿ ਪਿੰਡਾਂ ਵਿਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਪੰਚ ਅਮਰਜੀਤ ਕੌਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਪਿੰਡ ਪੱਧਰ ਉੱਤੇ ਜਾਗਰੂਕਤਾ ਮੁਹਿੰਮਾਂ ਅਤੇ ਸੈਮੀਨਾਰ ਕਰਵਾਏ ਜਾਣਗੇ। ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣ ਲਈ ਪਿੰਡ ਵਿਚ ਇਕ ਆਧੁਨਿਕ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ। ਗੁਰਲਾਲ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਭੁਪਿੰਦਰ ਸਿੰਘ ਜਟਾਣਾ ਨੇ ਧੰਨਵਾਦ ਕੀਤਾ। ਇਸ ਮੌਕੇ ਤਰਨਜੋਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਪੰਚ ਪਰਮਜੀਤ ਕੌਰ, ਹਰਵਿੰਦਰ ਕੌਰ, ਰਣਜੀਤ ਕੌਰ, ਜਗਸੀਰ ਸਿੰਘ, ਕਰਮਜੀਤ ਸਿੰਘ, ਸੁਰਿੰਦਰ ਸਿੰਘ, ਬਦਿਆਲਾ, ਗੁਰਵਿੰਦਰ ਸਿੰਘ, ਸੁੰਦਰ ਸਿੰਘ, ਸੁਖਦੇਵ ਸਿੰਘ, ਹਰਵਿੰਦਰ ਸਿੰਘ ਜੱਗੀ, ਜਸਵੀਰ ਸਿੰਘ ਅਤੇ ਬਲਵੀਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਫਤਿਹ ਸਿੰਘ ਕਾਨਵੈਂਟ ਸਕੂਲ ਮੌੜ ਮੰਡੀ ਵਿਖੇ ਤੀਆਂ ਤੀਜ ਦੀਆਂ ਪ੍ਰੋਗਰਾਮ ਵਿਚ ਜੇਤੂ ਵਿਦਿਆਰਥਣਾਂ। ਸੰਤ ਫਤਿਹ ਸਿੰਘ... ਅਗਲੀ ਖ਼ਬਰ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਦੀ ਅਗਵਾਈ ਹੇਠ ਭਾਗੀਵਾਂਦਰ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ
Ad Position 24