24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਡੇਂਗੂ ਬੁਖ਼ਾਰ ਸੰਬੰਧੀ ਸਕੂਲੀ ਬੱਚਿਆਂ ਨੂੰ ਜਾਣਕਾਰੀ ਦਿੱਤੀ

ਭੁੱਚੋ ਮੰਡੀ, 24 ਅਗਸਤ (ਪਰਵਿੰਦਰ ਸਿੰਘ ਜੌੜਾ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾ.

Ad Position 21
No active advertisement
ਭੁੱਚੋ ਮੰਡੀ ਦੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਡੇਂਗੂ ਬੁਖ਼ਾਰ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਕਰਮਚਾਰੀ। ਤਸਵੀਰ: ਪਰਵਿੰਦਰ ਸਿੰਘ ਜੌੜਾ 25-08-2026
ਭੁੱਚੋ ਮੰਡੀ, 24 ਅਗਸਤ (ਪਰਵਿੰਦਰ ਸਿੰਘ ਜੌੜਾ)- ਸਿਵਲ ਸਰਜਨ ਬਠਿੰਡਾ ਡਾ.ਤਪਿੰਦਰਜੋਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾ.ਉਮੇਸ਼ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਡੇਂਗੂ ਸਬੰਧੀ ਸਰਵੇ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਬੁਲਾਰੇ ਰਾਜਵਿੰਦਰ ਸਿੰਘ ਰੰਗੀਲਾ ਨੇ ਬੱਚਿਆਂ ਨੂੰ ਡੇਂਗੂ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੱਛਰ ਸਾਫ਼ ਖੜ੍ਹੇ ਪਾਣੀ ਉੱਪਰ ਫੈਲਦਾ ਹੈ। ਸਾਡੇ ਘਰਾਂ ਵਿਚ ਫਰਿੱਜ ਦੀ ਪਿਛਲੀ ਟਰੇਅ, ਕੂਲਰਾਂ ਵਿਚ ਖੜ੍ਹੇ ਪਾਣੀ, ਗਮਲਿਆਂ ਅਤੇ ਛੱਤਾਂ ਉਪਰ ਪਏ ਕਬਾੜ ਆਦਿ ਵਿਚ ਪੈਦਾ ਹੁੰਦਾ ਹੈ। ਇਸ ਲਈ ਹਫ਼ਤੇ ਵਿਚ ਇਕ ਵਾਰ ਕੂਲਰਾਂ ਦਾ ਪਾਣੀ ਜ਼ਰੂਰ ਬਦਲੋ ਅਤੇ ਕਿਸੇ ਵੀ ਥਾਂ ਜ਼ਿਆਦਾ ਦੇਰ ਪਾਣੀ ਨਾ ਰੁਕਣ ਦੇਓ ਤਾਂ ਜੋ ਡੇਂਗੂ ਮੱਛਰ ਪੈਦਾ ਹੀ ਨਾ ਹੋ ਸਕੇ। ਇਸ ਮੌਕੇ ਸਿਹਤ ਸੁਪਰਵਾਈਜ਼ਰ ਸੁਰਜੀਤ ਸਿੰਘ, ਸਿਹਤ ਕਰਮਚਾਰੀ ਗੁਰਵਿੰਦਰ ਸਿੰਘ ਅਤੇ ਤਰਸੇਮ ਸਿੰਘ ਸਮੇਤ ਬ੍ਰੀਡਿੰਗ ਚੈੱਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਅਤੇ ਜਮਹੂਰੀ ਅਧਿਕਾਰ ਸਭਾ ਵਲੋਂ 27 ਦੇ ਪੰਜਾਬ ਬੰਦ ਦਾ ਸਮਰਥਨ ਅਗਲੀ ਖ਼ਬਰ ‘ਆਪ’ ਸਰਕਾਰ ਦੇ ਕਾਰਜਕਾਲ ’ਚ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੀ ਚੇਅਰਮੈਨੀ ਦੂਜੀ ਵਾਰ ਫਿਰ ਰਾਮਾਂ ਬਲਾਕ ਹਵਾਲੇ
Ad Position 24