24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦਰਜਨਾਂ ਨੌਜਵਾਨਾਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ

ਰਾਮਾਂ ਮੰਡੀ, 24 ਅਗਸਤ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਅਧੀਨ ਰਾਮਾਂ ਮੰਡੀ ਦੇ ਵਾਰਡ ਨੰਬਰ 3 ਵਿਖੇ ਅੱਜ ਮੀਟਿੰਗ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ , ਜਦੋਂ ਦਰਜਨਾਂ ਪਰਿਵਾਰਾਂ ਨੇ ਭਾਜਪਾ ਅਤੇ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ਼ਾਮਿਲ ਹੋਏ ਸਮੂਹ ਪਰਿਵਾਰਾਂ ਦਾ ਭਾਜਪਾ ਦੇ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਸਨਮਾਨ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 25-08-2026
ਰਾਮਾਂ ਮੰਡੀ, 24 ਅਗਸਤ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਅਧੀਨ ਰਾਮਾਂ ਮੰਡੀ ਦੇ ਵਾਰਡ ਨੰਬਰ 3 ਵਿਖੇ ਅੱਜ ਮੀਟਿੰਗ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ , ਜਦੋਂ ਦਰਜਨਾਂ ਪਰਿਵਾਰਾਂ ਨੇ ਭਾਜਪਾ ਅਤੇ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ਼ਾਮਿਲ ਹੋਏ ਸਮੂਹ ਪਰਿਵਾਰਾਂ ਦਾ ਭਾਜਪਾ ਦੇ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਸਨਮਾਨ ਸਵਾਗਤ ਕੀਤਾ। ਇਸ ਮੌਕੇ ਗੁਣੀ ਗਾਟਵਾਲੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਵਰਗ ਦੀ ਭਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਵੀ ਤੇਜ਼ੀ ਨਾਲ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਕੇਂਦਰ ਅਤੇ ਸੂਬੇ ਵਿਚ ਇਕੋ ਵਿਚਾਰਧਾਰਾ ਵਾਲੀ ਡਬਲ ਇੰਜਣ ਸਰਕਾਰ ਹੀ ਪੰਜਾਬ ਦੇ ਸਰਵਪੱਖੀ ਵਿਕਾਸ ਦਾ ਰਾਹ ਖੋਲ੍ਹ ਸਕਦੀ ਹੈ। ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸ੍ਰੀ ਕੁਰੂ , ਬਹਾਦਰ ਕੁਮਾਰ, ਮੋਂਟੀ ਕੁਮਾਰ, ਕਰਨ ਕੁਮਾਰ, ਸੰਦੀਪ ਕੁਮਾਰ, ਤਰੁਨ ਕੁਮਾਰ, ਗਗਨ, ਮਨੀਸ਼ ਕੁਮਾਰ, ਦੀਪਕ ਕੁਮਾਰ, ਜੱਜ ਸਿੰਘ, ਅਮਨ ਕੁਮਾਰ, ਬਾਬੂ, ਹਨੀ, ਸਰਬ ਅਤੇ ਰਵਿੰਦਰ ਕੁਮਾਰ ਸਮੇਤ ਹੋਰ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਸ਼ਾਮਲ ਸਨ। ਉਨ੍ਹਾਂ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਟੀਮ ਐਨ. ਜੀ. ਜੀ. ਹਰਦੀਪ ਸਿੰਘ, ਅਮਰਿੰਦਰ ਸਿੰਘ, ਮਨਦੀਪ ਸਿੰਘ, ਹਰਭਜਨ ਸਿੰਘ, ਰੋਮੀ ਸਮਰਾ ਰਾਮਸਰਾ, ਅੰਮ੍ਰਿਤਪਾਲ ਔਲਖ ਅਤੇ ਸਮੁੱਚੀ ਟੀਮ ਐਨਜੀਜੀ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੂੰ ਦਿੱਤੀ ਦਰਖਾਸਤ ਦਿਖਾਉਂਦੀਆਂ ਹੋਈਆਂ ਪੀੜਤ ਪਰਿਵਾਰ ਦੀਆਂ ਮਹਿਲਾਵਾਂ। ਸਾਧੂ ਦੇ ਭੇਸ ’ਚ ਚੋਰ ਨਕਦੀ ਅਤੇ ਗੈਸ... ਅਗਲੀ ਖ਼ਬਰ ਸਬ-ਤਹਿਸੀਲ ਬਾਲਿਆਂਵਾਲੀ ਦੀ ਵਰ੍ਹੇਗੰਢ ਸਮੇਂ ਵਾਤਾਵਰਨ ਪ੍ਰੇਮੀਆਂ ਦੇ ਸਹਿਯੋਗ ਨਾਲ 150 ਬੂਟੇ ਲਗਾਏ
Ad Position 24