ਇਕ ਸਤੰਬਰ ਨੂੰ ਚੰਡੀਗੜ੍ਹ ਮੋਰਚੇ ਦੀ ਤਿਆਰੀ ਸਬੰਧੀ ਕਿਸਾਨ ਆਗੂਆਂ ਦੀ ਹੋਈ ਮੀਟਿੰਗ
ਭੁੱਚੋ ਮੰਡੀ, 24 ਅਗਸਤ (ਬਿੱਕਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਆਗੂਆਂ ਦੀ ਇਕ ਸਤੰਬਰ ਨੂੰ ਚੰਡੀਗੜ੍ਹ ਮੋਰਚੇ ਦੀ ਤਿਆਰੀ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਮਿਊਂਸੀਪਲ ਪਾਰਕ ਭੁੱਚੋ ਮੰਡੀ ਵਿਚ ਹੋਈ। ਮੀਟਿੰਗ ਦੀ ਅਗਵਾਈ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕੀਤੀ।
ਭੁੱਚੋ ਮੰਡੀ, 24 ਅਗਸਤ (ਬਿੱਕਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਆਗੂਆਂ ਦੀ ਇਕ ਸਤੰਬਰ ਨੂੰ ਚੰਡੀਗੜ੍ਹ ਮੋਰਚੇ ਦੀ ਤਿਆਰੀ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਮਿਊਂਸੀਪਲ ਪਾਰਕ ਭੁੱਚੋ ਮੰਡੀ ਵਿਚ ਹੋਈ। ਮੀਟਿੰਗ ਦੀ ਅਗਵਾਈ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕੀਤੀ। ਮੀਟਿੰਗ ਦੌਰਾਨ 1 ਸਤੰਬਰ ਨੂੰ ਚੰਡੀਗੜ੍ਹ ਮੋਰਚੇ ਦੀ ਤਿਆਰੀ ਸਬੰਧੀ ਲਾਮਬੰਦੀ ਕੀਤੀ ਗਈ। ਮੀਟਿੰਗ ਵਿਚ ਹਾਜ਼ਰ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਦੀਪ ਸਿੰਘ ਨਾਥਪੁਰਾ, ਜਗਦੇਵ ਸਿੰਘ ਲਹਿਰਾ ਮੁਹੱਬਤ, ਪਾਲਾ ਸਿੰਘ ਬਲਾਕ ਪ੍ਰਧਾਨ ਨਥਾਣਾ, ਬੰਤਾ ਸਿੰਘ ਬਲਾਕ ਪ੍ਰਧਾਨ ਸੰਗਤ, ਸਰਦੂਲ ਸਿੰਘ ਬਲਾਕ ਪ੍ਰਧਾਨ ਰਾਮਪੁਰਾ ਹਾਜ਼ਰ ਸਨ।