25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਲੋਕ ਭਲਾਈ ਸੇਵਾ ਸੰਮਤੀ ਵਲੋਂ 100 ਬੂਟੇ ਲਗਾਏ ਗਏ- ਵਿਸ਼ਾਲ ਲੈਹਰੀ

ਰਾਮਾਂ ਮੰਡੀ, 24 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਮੰਡੀ ਦੀ ਸਾਂਝੀ ਸਮਾਜਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ 100 ਬੂਟੇ ਲਗਾਏ ਗਏ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ਼ ਰਖਿਆ ਜਾ ਸਕੇ। ਅੱਜ ਦੇ ਸਮੇਂ ਦੀ ਲੋੜ ਹੈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਰਖਿਆ ਜਾ ਸਕੇ।

Ad Position 21
No active advertisement
ਰਾਮਾਂ ਮੰਡੀ ਵਿਖੇ ਪੌਦੇ ਲਗਾਉਂਦੇ ਹੋਏ ਸੰਸਥਾ ਦੇ ਮੈਂਬਰ। ਤਸਵੀਰ: ਗੁਰਪ੍ਰੀਤ ਸਿੰਘ ਅਰੋੜਾ 25-08-2026
ਰਾਮਾਂ ਮੰਡੀ, 24 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਮੰਡੀ ਦੀ ਸਾਂਝੀ ਸਮਾਜਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ 100 ਬੂਟੇ ਲਗਾਏ ਗਏ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ਼ ਰਖਿਆ ਜਾ ਸਕੇ। ਅੱਜ ਦੇ ਸਮੇਂ ਦੀ ਲੋੜ ਹੈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਰਖਿਆ ਜਾ ਸਕੇ। ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿਸ਼ਾਲ ਲੈਹਰੀ ਨੇ ਕਿਹਾ ਕਿ ਲਗਾਤਾਰ ਹੋ ਰਹੀ ਰੁੱਖਾਂ ਦੀ ਕਟਾਈ ਕਰਕੇ ਵਾਤਾਵਰਨ ਖ਼ਰਾਬ ਹੋ ਰਿਹਾ। ਹਰ ਇਕ ਇਨਸਾਨ ਨੂੰ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਨੂੰ ਸਾਫ਼ ਰਖਿਆ ਜਾ ਸਕੇ। ਵਧ ਰਹੀ ਗਰਮੀ ਅਤੇ ਪ੍ਰਦੂਸ਼ਣ ਕਰਕੇ ਵਾਤਾਵਰਨ ਖ਼ਰਾਬ ਹੋ ਰਿਹਾ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਗਏ। ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਖ-ਵੱਖ ਥਾਵਾਂ ‘ਤੇ ਬੂਟੇ ਲਗਾਏ ਜਾਣਗੇ। ਇਸ ਮੌਕੇ ਸੰਸਥਾ ਦੇ ਡਾ.ਅਮਿਤੋਸ ਵਿਸ਼ਵਾਸ, ਰੋਵਿਨ ਗਰਗ (ਸੀ ਏ), ਵੈਭਵ, ਪਾਰਸ ਅਰੋੜਾ, ਵਿਸ਼ਾਲ ਅਰੋੜਾ, ਸੋਰਭ ਰਾਠੀ, ਐਡਵੋਕੇਟ ਸਿਮਰ ਰੋਮਾਣਾ, ਸੁਭਾਸ਼ ਚੰਦ ਬਾਂਸਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਦਾ ਨੇ ਚੰਡੀਗੜ੍ਹ ਮੋਰਚੇ ਲਈ ਖਿੱਚੀ ਤਿਆਰੀ ਅਗਲੀ ਖ਼ਬਰ ਇਕ ਸਤੰਬਰ ਨੂੰ ਚੰਡੀਗੜ੍ਹ ਮੋਰਚੇ ਦੀ ਤਿਆਰੀ ਸਬੰਧੀ ਕਿਸਾਨ ਆਗੂਆਂ ਦੀ ਹੋਈ ਮੀਟਿੰਗ
Ad Position 24