25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਭਾਰਤੀ ਕਿਸਾਨ ਯੂਨੀਅਨ ਡਕੌਦਾ ਨੇ ਚੰਡੀਗੜ੍ਹ ਮੋਰਚੇ ਲਈ ਖਿੱਚੀ ਤਿਆਰੀ

ਭਾਈਰੂਪਾ, 24 ਅਗਸਤ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਇਕਾਈ ਭਾਈ ਰੂਪਾ ਵਲੋਂ ਇਕ ਮੀਟਿੰਗ ਇਕਾਈ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਸ਼ਾਮਲ ਹੋਏ। ਮੀਟਿੰਗ ਵਿਚ ਆਉਣ ਵਾਲੀ 1 ਸਤੰਬਰ ਨੂੰ ਸੰਯੁਕਤ ਮੋਰਚਾ ਪੰਜਾਬ ਵਲੋਂ ਕਿਸਾਨੀ ਮੰਗਾਂ ਜਿਵੇਂਕਿ ਦਰਿਆਈ ਪਾਣੀਆਂ ਦੇ ਸਮਝੌਤੇ, ਧਰਤੀ ਹੇਠਲੇ ਪਾਣੀ ਅਤੇ ਨਹਿਰੀ ਪਾਣੀ, ਬਾਸਮਤੀ ਝੋਨਾ, ਮੂੰਗੀ, ਮੱਕੀ ਆਦਿ ਅਤੇ ਆਲੂ, ਗੋਭੀ, ਟਮਾਟਰ, ਮਟਰ ਆਦਿ ਸਬਜ਼ੀਆਂ ਤੇ ਘੱਟੋ ਘੱਟ ਸਮਰਥਨ ਮੁੱਲ ਅਤੇ ਸਰਕਾਰੀ ਖਰੀਦ ਦੀ ਗਰੰਟੀ ਅਤੇ ਕਿਸਾਨੀ ਸਿਰ ਚੜਿਆ ਸਮੁੱਚਾ ਕਰਜ਼ਾ ਖਤਮ ਕਰਨ ਸਬੰਧੀ ਆਦਿ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ, ਜਿਸ ’ਚ ਸ਼ਾਮਲ ਹੋਣ ਦੀ ਤਿਆਰੀ ਕੀਤੀ ਜਾ ਰਹੀ ਹੈ।

Ad Position 21
No active advertisement
ਮੀਟਿੰਗ ਦੌਰਾਨ ਕਿਸਾਨ ਆਗੂ। ਅਜੀਤ ਤਸਵੀਰ 25-08-2026
ਭਾਈਰੂਪਾ, 24 ਅਗਸਤ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਇਕਾਈ ਭਾਈ ਰੂਪਾ ਵਲੋਂ ਇਕ ਮੀਟਿੰਗ ਇਕਾਈ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਸ਼ਾਮਲ ਹੋਏ। ਮੀਟਿੰਗ ਵਿਚ ਆਉਣ ਵਾਲੀ 1 ਸਤੰਬਰ ਨੂੰ ਸੰਯੁਕਤ ਮੋਰਚਾ ਪੰਜਾਬ ਵਲੋਂ ਕਿਸਾਨੀ ਮੰਗਾਂ ਜਿਵੇਂਕਿ ਦਰਿਆਈ ਪਾਣੀਆਂ ਦੇ ਸਮਝੌਤੇ, ਧਰਤੀ ਹੇਠਲੇ ਪਾਣੀ ਅਤੇ ਨਹਿਰੀ ਪਾਣੀ, ਬਾਸਮਤੀ ਝੋਨਾ, ਮੂੰਗੀ, ਮੱਕੀ ਆਦਿ ਅਤੇ ਆਲੂ, ਗੋਭੀ, ਟਮਾਟਰ, ਮਟਰ ਆਦਿ ਸਬਜ਼ੀਆਂ ਤੇ ਘੱਟੋ ਘੱਟ ਸਮਰਥਨ ਮੁੱਲ ਅਤੇ ਸਰਕਾਰੀ ਖਰੀਦ ਦੀ ਗਰੰਟੀ ਅਤੇ ਕਿਸਾਨੀ ਸਿਰ ਚੜਿਆ ਸਮੁੱਚਾ ਕਰਜ਼ਾ ਖਤਮ ਕਰਨ ਸਬੰਧੀ ਆਦਿ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ, ਜਿਸ ’ਚ ਸ਼ਾਮਲ ਹੋਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਸਬਾ ਭਾਈ ਰੂਪਾ ’ਚੋਂ ਵੱਡੀ ਗਿਣਤੀ ਵਿਚ ਕਿਸਾਨ ਮੋਰਚੇ ’ਚ ਟਰੈਕਟਰ ਟਰਾਲੀਆਂ ਤੇ ਲੰਗਰ ਪਾਣੀ ਲੈ ਕੇ ਹਾਜ਼ਰ ਹੋਣਗੇ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਜ਼ਿਲ੍ਹਾ ਸਕੱਤਰ ਕਰਮ ਸਿੰਘ, ਸਵਰਨ ਸਿੰਘ, ਸੁਖਵਿੰਦਰ ਸਿੰਘ, ਹਰਮੇਲ ਸਿੰਘ ਜੱਗੂ, ਅਮਨਦੀਪ ਸਿੰਘ, ਰਾਜ ਸਿੰਘ, ਬਿੰਦਰ ਸਿੰਘ, ਸੁਖਵੀਰ ਸਿੰਘ, ਮੋਹਣ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਲੋਕ ਭਲਾਈ ਸੇਵਾ ਸੰਮਤੀ ਵਲੋਂ 100 ਬੂਟੇ ਲਗਾਏ ਗਏ- ਵਿਸ਼ਾਲ ਲੈਹਰੀ
Ad Position 24