25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਰਾਮਗੜ੍ਹ ਭੂੰਦੜ ਸੜਕ ਮਾਮਲੇ ਵਿਚ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਦੇ ਘਰ ਪਹੁੰਚੇ ਰਵਨੀਤ ਬਿੱਟੂ

ਮੌੜ ਮੰਡੀ, 24 ਅਗਸਤ (ਗੁਰਜੀਤ ਸਿੰਘ ਕਮਾਲੂ)- ਬੀਤੇ ਦਿਨੀਂ ਪਿੰਡ ਰਾਮਗੜ੍ਹ ਭੂੰਦੜ ਵਿਖੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਵੱਲੋਂ ਜੋ ਖ਼ਰਾਬ ਸੜਕ ਦਾ ਮਾਮਲਾ ਚੁੱਕਿਆ ਗਿਆ ਸੀ ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਸ਼ਿਕਾਇਤ ਦੇ ਕੇ ਉਸ ਦੇ ਘਰ ਪੁਲਿਸ ਰੇਡ ਕੀਤੀ ਗਈ ਜਿਸ ਤੋਂ ਬਾਅਦ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਵਿਚ ਰੋਸ ਦੀ ਲਹਿਰ ਉੱਠ ਖੜੀ ਹੋਈ ਜਿਸ ਤੋਂ ਬਾਅਦ ਵੱਖ ਵੱਖ ਪਾਰਟੀਆਂ ਦੇ ਆਗੂਆਂ ਵਲੋਂ ਗੁਰਵਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਆਪਣੀ ਹਮਦਰਦੀ ਜਤਾਈ ਜਾ ਰਹੀ ਹੈ। ਅੱਜ ਦੇਰ ਸ਼ਾਮ ਭਾਜਪਾ ਦੇ ਪੰਜਾਬ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਗੁਰਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 25-08-2026
ਮੌੜ ਮੰਡੀ, 24 ਅਗਸਤ (ਗੁਰਜੀਤ ਸਿੰਘ ਕਮਾਲੂ)- ਬੀਤੇ ਦਿਨੀਂ ਪਿੰਡ ਰਾਮਗੜ੍ਹ ਭੂੰਦੜ ਵਿਖੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਵੱਲੋਂ ਜੋ ਖ਼ਰਾਬ ਸੜਕ ਦਾ ਮਾਮਲਾ ਚੁੱਕਿਆ ਗਿਆ ਸੀ ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਸ਼ਿਕਾਇਤ ਦੇ ਕੇ ਉਸ ਦੇ ਘਰ ਪੁਲਿਸ ਰੇਡ ਕੀਤੀ ਗਈ ਜਿਸ ਤੋਂ ਬਾਅਦ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਵਿਚ ਰੋਸ ਦੀ ਲਹਿਰ ਉੱਠ ਖੜੀ ਹੋਈ ਜਿਸ ਤੋਂ ਬਾਅਦ ਵੱਖ ਵੱਖ ਪਾਰਟੀਆਂ ਦੇ ਆਗੂਆਂ ਵਲੋਂ ਗੁਰਵਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਆਪਣੀ ਹਮਦਰਦੀ ਜਤਾਈ ਜਾ ਰਹੀ ਹੈ। ਅੱਜ ਦੇਰ ਸ਼ਾਮ ਭਾਜਪਾ ਦੇ ਪੰਜਾਬ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਗੁਰਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਉਂਝ ਤਾਂ ਮੁੱਖ ਮੰਤਰੀ ਕਹਿੰਦੇ ਨੇ ਕਿ ‘ਸੜਕ ‘ਚ ਜਿੱਥੇ ਗੜਬੜ ਲੱਗੇ ਦੱਸੋ’, ਪਰ ਜਦੋਂ ਪਿੰਡ ਵਾਸੀਆਂ ਨੇ ਵੀਡੀਓ ਪਾ ਕੇ ਸੱਚ ਦਿਖਾਇਆ ਤਾਂ ਪੁਲਿਸ ਭੇਜ ਕੇ ਕੈਮਰੇ ਭੰਨ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਵਾਲ ਇਹ ਹੈ ਕਿ ਇੱਕ ਜਾਗਰੂਕ ਨਾਗਰਿਕ ਵਜੋਂ ਖ਼ਰਾਬ ਸੜਕ ਦਾ ਸੱਚ ਸਾਹਮਣੇ ਲਿਆਉਣਾ ਕਿਹੜਾ ਗੁਨਾਹ ਸੀ? ਪੰਜਾਬ ਸਰਕਾਰ ਦੀ ਇਸ ਦੋਹਰੇ ਮਾਪਦੰਡ ਵਾਲੀ ਨੀਤੀ ਅਤੇ ਪੁਲਿਸ ਧੱਕੇਸ਼ਾਹੀ ਖ਼ਿਲਾਫ਼ ਅਸੀਂ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਲੋਕਾਂ ਦੀ ਆਵਾਜ਼ ਦਬਾਉਣ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਸਪੇਸ ਡੇਅ ਮੌਕੇ ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ 27 ਨੂੰ ਸਮੂਹਿਕ ਛੁੱਟੀ ’ਤੇ ਜਾਣ ਵਾਲੇ ਮੁਲਾਜ਼ਮਾਂ ਦੀ ਹਮਾਇਤ ਦਾ ਐਲਾਨ
Ad Position 24