26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬੁਰਜ ਸੇਮਾਂ ਸਕੂਲ ਨੂੰ ਫੰਕਸ਼ਨਲ ਕਰਵਾਉਣ ਅਤੇ ਸਟਾਫ਼ ਦੀ ਘਾਟ ਨੂੰ ਪੂਰਾ ਕਰਵਾਉਣ ਲਈ ਧਰਨਾ ਲਗਾਇਆ

ਮੌੜ ਮੰਡੀ, 25 ਅਗਸਤ (ਗੁਰਜੀਤ ਸਿੰਘ ਕਮਾਲੂ): ਪਿੰਡ ਬੁਰਜ ਸੇਮਾਂ ਦੇ ਮਿਡਲ ਤੋਂ ਅਪਗਰੇਡ ਹੋਏ ਸਰਕਾਰੀ ਸਕੂਲ ਨੂੰ ਫੰਕਸ਼ਨਲ ਕਰਾਉਣ ਅਤੇ ਅਧਿਆਪਕਾਂ ਦੀ ਕਮੀ ਪੂਰੀ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਬੁਰਜ ਸੇਮਾਂ ਤੇ ਬੰਗੇਹਰ ਮੁਹੱਬਤ ਦੇ ਪਿੰਡ ਵਾਸੀਆਂ ਵਲੋਂ ਅੱਜ ਸਕੂਲ ਅੱਗੇ ਸਕੂਲ ਟਾਈਮ ਤੱਕ ਧਰਨਾ ਲਾਇਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਅੱਜ ਧਰਨੇ ਦੌਰਾਨ ਸਿੱਖਿਆ ਵਿਭਾਗ ਬਠਿੰਡਾ ਵਲੋਂ ਦਵਿੰਦਰ ਕੁਮਾਰ ਗੋਇਲ ਬਲਾਕ ਨੋਡਲ ਅਫ਼ਸਰ ਤਲਵੰਡੀ ਸਾਬੋ ਅਤੇ ਅੰਮ੍ਰਿਤਪਾਲ ਸਿੰਘ ਭੱਟੀ ਪ੍ਰਿੰਸੀਪਲ ਆਦਰਸ਼ ਸਕੂਲ ਬਠਿੰਡਾ ਤੋਂ ਗੱਲਬਾਤ ਲਈ ਸ਼ਾਮਿਲ ਹੋਏ ਜਿਸ ਵਿਚ ਪਿੰਡ ਦੀ ਤਰਫ਼ੋਂ ਜਸਵੀਰ ਸਿੰਘ, ਨੈਬ ਸਿੰਘ, ਐਡਵੋਕੇਟ ਅਵਤਾਰ ਸਿੰਘ, ਗੁਰਸਾਹਿਬ ਸਿੰਘ, ਸੁਖਪਾਲ ਸਿੰਘ ਨੰਬਰਦਾਰ, ਬਲਜੀਤ ਸਿੰਘ, ਸੁਖਜਿੰਦਰ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ ਅਤੇ ਹੋਰ ਮੋਹਤਬਰ ਵਿਅਕਤੀ ਸ਼ਾਮਿਲ ਹੋਏ।

Ad Position 21
No active advertisement
ਬੁਰਜ ਸੇਮਾਂ ਸਕੂਲ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਵਾਉਣ ਲਈ ਧਰਨਾ ਦਿੰਦੇ ਹੋਏ ਵੱਖ-ਵੱਖ ਪਿੰਡ ਦੇ ਲੋਕ । 26-08-2026
ਮੌੜ ਮੰਡੀ, 25 ਅਗਸਤ (ਗੁਰਜੀਤ ਸਿੰਘ ਕਮਾਲੂ): ਪਿੰਡ ਬੁਰਜ ਸੇਮਾਂ ਦੇ ਮਿਡਲ ਤੋਂ ਅਪਗਰੇਡ ਹੋਏ ਸਰਕਾਰੀ ਸਕੂਲ ਨੂੰ ਫੰਕਸ਼ਨਲ ਕਰਾਉਣ ਅਤੇ ਅਧਿਆਪਕਾਂ ਦੀ ਕਮੀ ਪੂਰੀ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਬੁਰਜ ਸੇਮਾਂ ਤੇ ਬੰਗੇਹਰ ਮੁਹੱਬਤ ਦੇ ਪਿੰਡ ਵਾਸੀਆਂ ਵਲੋਂ ਅੱਜ ਸਕੂਲ ਅੱਗੇ ਸਕੂਲ ਟਾਈਮ ਤੱਕ ਧਰਨਾ ਲਾਇਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਅੱਜ ਧਰਨੇ ਦੌਰਾਨ ਸਿੱਖਿਆ ਵਿਭਾਗ ਬਠਿੰਡਾ ਵਲੋਂ ਦਵਿੰਦਰ ਕੁਮਾਰ ਗੋਇਲ ਬਲਾਕ ਨੋਡਲ ਅਫ਼ਸਰ ਤਲਵੰਡੀ ਸਾਬੋ ਅਤੇ ਅੰਮ੍ਰਿਤਪਾਲ ਸਿੰਘ ਭੱਟੀ ਪ੍ਰਿੰਸੀਪਲ ਆਦਰਸ਼ ਸਕੂਲ ਬਠਿੰਡਾ ਤੋਂ ਗੱਲਬਾਤ ਲਈ ਸ਼ਾਮਿਲ ਹੋਏ ਜਿਸ ਵਿਚ ਪਿੰਡ ਦੀ ਤਰਫ਼ੋਂ ਜਸਵੀਰ ਸਿੰਘ, ਨੈਬ ਸਿੰਘ, ਐਡਵੋਕੇਟ ਅਵਤਾਰ ਸਿੰਘ, ਗੁਰਸਾਹਿਬ ਸਿੰਘ, ਸੁਖਪਾਲ ਸਿੰਘ ਨੰਬਰਦਾਰ, ਬਲਜੀਤ ਸਿੰਘ, ਸੁਖਜਿੰਦਰ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ ਅਤੇ ਹੋਰ ਮੋਹਤਬਰ ਵਿਅਕਤੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਸਿੱਖਿਆ ਵਿਭਾਗ ਤੋਂ ਆਏ ਅਧਿਕਾਰੀਆਂ ਨੇ ਕਿਹਾ ਕਿ ਸਕੂਲ ਚ ਅਧਿਆਪਕਾਂ ਦੀ ਕਮੀ ਪੂਰੀ ਕਰ ਦਿੱਤੀ ਜਾਵੇਗੀ ਅਤੇ ਹਾਈ ਸਕੂਲ ਨੂੰ ਪੱਕਾ ਕਰਨ ਲਈ ਵਿਭਾਗ ਤਰਫ਼ੋਂ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਡੀਪੀਆਈ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੂੰ ਸਿਫ਼ਾਰਸ਼ ਕਰਕੇ ਇਸ ਨੂੰ ਫੰਕਸ਼ਨ ਕਰਾਉਣ ਦਾ ਪ੍ਰੋਸੈੱਸ ਸ਼ੁਰੂ ਕਰਵਾਇਆ ਜਾਵੇਗਾ ਅਤੇ ਇਸ ਸਕੂਲ ਨੂੰ ਡੀਡੀਓ ਜੋਧਪੁਰ ਪਾਖਰ ਨਾਲ ਜੋੜਨ ਦੀ ਮੰਗ ’ਤੇ ਵੀ ਉਨ੍ਹਾਂ ਨੇ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮੌੜ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਮ ਨਗਰ, ਹਰਪ੍ਰੀਤ ਕੌਰ ਜੇਠੂਕੇ, ਗੁਰਜੀਤ ਸਿੰਘ ਬੰਗੇਹਰ ਅਤੇ ਡੀਟੀਐਫ ਦੇ ਬਲਾਕ ਪ੍ਰਧਾਨ ਬਲਕਰਨ ਸਿੰਘ ਨੇ ਵੀ ਸੰਬੋਧ ਨ ਕੀਤਾ। ਜ਼ਿਕਰ ਯੋਗ ਹੈ ਕਿ ਪਿੰਡ ਦੇ ਇਸ ਸਰਕਾਰੀ ਸਕੂਲ ਨੂੰ ਮਿਡਲ ਤੋਂ ਅਪਗਰੇਡ ਹੋਇਆਂ ਤਾਂ ਸਰਕਾਰੀ ਹਾਈ ਸਕੂਲ ਨੂੰ ਪੰਜ ਸਾਲ ਹੋ ਗਏ ਹਨ ਪਰ ਇਸ ਨੂੰ ਫੰਕਸ਼ਨਲ ਨਹੀਂ ਕੀਤਾ ਗਿਆ ਅਤੇ ਨਾ ਹੀ ਪੋਸਟਾਂ ਭੇਜੀਆਂ ਹਨ। ਹੁਣ ਇਸ ਸਕੂਲ ਵਿੱਚ ਦੋ ਸਰਕਾਰੀ ਅਧਿਆਪਕ ਰੈਗੂਲਰ ਹਨ ਜੋ ਛੇਵੀਂ ਤੋਂ ਦਸਵੀਂ ਕਲਾਸ ਦੇ ਬੱਚਿਆਂ ਨੂੰ ਪੜਾ ਰਹੇ ਹਨ।,ਬਾਕੀ ਅਸਾਮੀਆਂ ਖਾਲੀ ਪਈਆਂ ਹਨ ਜਿਸ ਕਰਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਪਿੰਡ ਦੀ ਪੰਚਾਇਤ ਅਤੇ ਹੋਰ ਮੋਹਤਬਰਾਂ ਵੱਲੋਂ ਸਕੂਲ ਨੂੰ ਫੰਕਸ਼ਨਲ ਕਰਾਉਣ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਪੂਰੀਆਂ ਕਰਾਉਣ ਲਈ ਕਈ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਿੱਖਿਆ ਸਕੱਤਰ ਪੰਜਾਬ ਸਰਕਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਚੰਡੀਗੜ੍ਹ ਦੇ ਉਚੇਰੇ ਸਿੱਖਿਆ ਅਫ਼ਸਰਾਂ ਨੂੰ ਮਿਲ ਕੇ ਲਿਖਤੀ ਤੌਰ ’ਤੇ ਧਿਆਨ ’ਚ ਲਿਆਂਦਾ ਜਾ ਚੁੱਕਾ ਹੈ ਪਰ ਹਾਲੇ ਤੱਕ ਸਰਕਾਰ ਜਾਂ ਸਿੱਖਿਆ ਵਿਭਾਗ ਵਲੋਂ ਸਕੂਲ ਨਾਲ ਸੰਬੰਧਿਤ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਜਿਸ ਤੋਂ ਮਜਬੂਰ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਵਿੱਚ ਧਰਨਾ ਸ਼ੁਰੂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਚ.ਐੱਮ. ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 2 ਸਤੰਬਰ ਤੱਕ ਵਧੀ ਸਿਹਤ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਅੱਗੇ ਵਧਾਉਣ ਤੋ... ਅਗਲੀ ਖ਼ਬਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਮਹਾਂਬੰਦ ਦੀ ਕਾਮਯਾਬੀ ਲਈ ਲਾਮਬੰਦੀ ਤੇਜ਼
Ad Position 24