26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਕੰਟਰੈਕਟ ਅਧਿਆਪਕਾਂ ਵਲੋਂ ਹਾਈਕੋਰਟ ਦਾ ਫ਼ੈਸਲਾ ਲਾਗੂ ਕਰਨ ਤੱਕ ਕਲਾਸਾਂ ਦਾ ਬਾਈਕਾਟ

ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਦੇ ਸੱਦੇ ’ਤੇ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਕੰਟਰੈਕਟ ਅਧਾਰ ’ਤੇ ਤਾਇਨਾਤ ਸਹਾਇਕ ਪ੍ਰੋਫ਼ੈਸਰਾਂ ਵਲੋਂ ਆਪਣੀਆਂ ਬਣਦੀਆਂ ਮੰਗਾਂ ਸਬੰਧੀ ਕੈਂਪਸ ਡਾਇਰੈਕਟਰ ਡਾ: ਅਮਨਦੀਪ ਸਿੰਘ ਨੂੰ ਯੂਨੀਵਰਸਿਟੀ ਪ੍ਰਸਾਸ਼ਨ ਦੇ ਨਾਮ ਇਕ ਮੰਗ-ਪੱਤਰ ਸੌਂਪ ਕੇ ਕਲਾਸਾਂ ਸਮੇਤ ਕਾਲਜ ਦੇ ਬਾਕੀ ਸਾਰੇ ਕੰਮਾਂ ਦੇ ਪੂਰਨ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਹਾਇਕ ਪ੍ਰੋਫ਼ੈਸਰ ਗਗਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਟਰੈਕਟ ਅਧਿਆਪਕਾਂ ਨੂੰ ਰੈਗੂਲਰ ਸਹਾਇਕ ਪ੍ਰੋਫ਼ੈਸਰਾਂ ਦੇ ਬਰਾਬਰ ਗ੍ਰਾਸ ਸੈਲਰੀ ਦੇਣ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ 30 ਅਪ੍ਰੈਲ 2026 ਨੂੰ ਸਹਾਇਕ ਪ੍ਰੋਫੈਸਰ ਰਾਜਨ ਗੋਇਲ ਵਲੋਂ ਦਾਇਰ ਸਿਵਲ ਰਿੱਟ ਪਟੀਸ਼ਨ ਤੇ ਦਿੱਤੇ.

Ad Position 21
No active advertisement
ਅਜੀਤ ਡੈਸਕ 26-08-2026
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਦੇ ਸੱਦੇ ’ਤੇ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਕੰਟਰੈਕਟ ਅਧਾਰ ’ਤੇ ਤਾਇਨਾਤ ਸਹਾਇਕ ਪ੍ਰੋਫ਼ੈਸਰਾਂ ਵਲੋਂ ਆਪਣੀਆਂ ਬਣਦੀਆਂ ਮੰਗਾਂ ਸਬੰਧੀ ਕੈਂਪਸ ਡਾਇਰੈਕਟਰ ਡਾ: ਅਮਨਦੀਪ ਸਿੰਘ ਨੂੰ ਯੂਨੀਵਰਸਿਟੀ ਪ੍ਰਸਾਸ਼ਨ ਦੇ ਨਾਮ ਇਕ ਮੰਗ-ਪੱਤਰ ਸੌਂਪ ਕੇ ਕਲਾਸਾਂ ਸਮੇਤ ਕਾਲਜ ਦੇ ਬਾਕੀ ਸਾਰੇ ਕੰਮਾਂ ਦੇ ਪੂਰਨ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਹਾਇਕ ਪ੍ਰੋਫ਼ੈਸਰ ਗਗਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਟਰੈਕਟ ਅਧਿਆਪਕਾਂ ਨੂੰ ਰੈਗੂਲਰ ਸਹਾਇਕ ਪ੍ਰੋਫ਼ੈਸਰਾਂ ਦੇ ਬਰਾਬਰ ਗ੍ਰਾਸ ਸੈਲਰੀ ਦੇਣ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ 30 ਅਪ੍ਰੈਲ 2026 ਨੂੰ ਸਹਾਇਕ ਪ੍ਰੋਫੈਸਰ ਰਾਜਨ ਗੋਇਲ ਵਲੋਂ ਦਾਇਰ ਸਿਵਲ ਰਿੱਟ ਪਟੀਸ਼ਨ ਤੇ ਦਿੱਤੇ. ਸਪੱਸ਼ਟ ਫੈਸਲੇ ਨੂੰ ਯੂਨੀਵਰਸਿਟੀ ਪ੍ਰਸਾਸ਼ਨ ਵਲੋਂ ਲਾਗੂ ਨਹੀਂ ਕੀਤਾ ਜਾ ਰਿਹਾ। ਇਸੇ ਸਬੰਧੀ ਯੂਨੀਵਰਸਿਟੀ ਦੇ ਕੰਟਰੈਕਟ ਅਧਿਆਪਕਾਂ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵੀ ਆਪਣਾ ਧਰਨਾ ਲਗਾਤਾਰ ਲਗਾਇਆ ਜਾ ਰਿਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮ ਅਤੇ ਅਦਾਲਤੀ ਫ਼ੈਸਲੇ ਬਿਲ ਕੁੱਲ ਸਪੱਸ਼ਟ ਹਨ, ਇਸ ਲਈ ਇਨ੍ਹਾਂ ਨੂੰ ਲਾਗੂ ਕਰਨਾ ਯੂਨੀਵਰਸਿਟੀ ਦੀ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਹੈ। ਅਧਿਆਪਕ ਆਗੂਆਂ ਨੇ ਐਲਾਨ ਕੀਤਾ ਕਿ ਇਹ ਬਾਈਕਾਟ ਅਤੇ ਸੰਘਰਸ਼ ਉਦੋਂ ਤੱਕ ਨਿਰੰਤਰ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਨਹੀਂ ਹੋ ਜਾਂਦੀ। ਇਸ ਮੌਕੇ ਗੁਰੂ ਕਾਸ਼ੀ ਕੈਂਪਸ ਦੇ ਸਮੂਹ ਕੰਟਰੈਕਟ ਸਹਾਇਕ ਪ੍ਰੋਫ਼ੈਸਰ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਮਰੇ ਹੋਏ ਅਵਾਰਾ ਢੱਠੇ ਨੂੰ ਚੁੱਕਣ ਲਈ ਕੋਈ ਵਿਭਾਗ ਤਿਆਰ ਨਹੀਂ, ਮੰਡੀ ਵਾਸੀਆਂ ਵਿਚ ਭਾਰੀ ਰੋਸ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ’ਚ ਮੋਟਰਸਾਈਕਲ ਮਾਰਚ
Ad Position 24