2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ-ਗੁਰਪ੍ਰੀਤ ਸਿੰਘ ਵਿੱਕੀ
ਮਾਨਸਾ, 25 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ: ਵਿੱਕੀ ਜੋ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖਾਸਮ-ਖਾਸ ਹਨ, ਦਾ ਦੱਸਣਾ ਹੈ ਕਿ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ’ਤੇ ਪ੍ਰਦੇਸ਼ ਕਾਂਗਰਸ ਆਗੂਆਂ ਦੇ ਮਤਭੇਦ ਲਗਪਗ ਖ਼ਤਮ ਹਨ ਜਦਕਿ ਪਾਰਟੀ ਵਿਰੋਧੀ ਗਤੀਵਿਧੀ ਕਰਨ ਵਾਲਿਆਂ ਨੂੰ ਜਲਦ ਹੀ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ।
ਮਾਨਸਾ, 25 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ: ਵਿੱਕੀ ਜੋ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖਾਸਮ-ਖਾਸ ਹਨ, ਦਾ ਦੱਸਣਾ ਹੈ ਕਿ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ’ਤੇ ਪ੍ਰਦੇਸ਼ ਕਾਂਗਰਸ ਆਗੂਆਂ ਦੇ ਮਤਭੇਦ ਲਗਪਗ ਖ਼ਤਮ ਹਨ ਜਦਕਿ ਪਾਰਟੀ ਵਿਰੋਧੀ ਗਤੀਵਿਧੀ ਕਰਨ ਵਾਲਿਆਂ ਨੂੰ ਜਲਦ ਹੀ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਸ੍ਰੀ ਰਾਹੁਲ ਗਾਂਧੀ ਸਤੰਬਰ ਦੇ ਪਹਿਲੇ ਹਫ਼ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣਗੇ। ਇੱਥੋਂ ਉਹ ਧਾਰਮਿਕ ਸਥਾਨਾਂ ’ਚ ਨਤਮਸਤਕ ਹੋਣ ਤੋਂ ਬਾਅਦ ਸੀਨੀਅਰ ਆਗੂਆਂ ਨਾਲ ਇਸ ਫੇਰੀ ਦੌਰਾਨ ਬੱਸ ਰਾਹੀਂ ਰਾਜ ਦੇ ਵੱਖ-ਵੱਖ ਜ਼ਿਲਿ੍ਆਂ ’ਚ ਪਾਰਟੀ ਵਰਕਰਾਂ ਤੇ ਆਮ ਲੋਕਾਂ ਦੀਆਂ ਭਾਵਨਾਵਾਂ ਜਾਣਨਗੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਪਾਰਟੀ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ। ਮਾਨਸਾ ਵਿਧਾਨ ਸਭਾ ਹਲਕੇ ਤੋਂ ਮੁੱਖ ਦਾਅਵੇਦਾਰ ਆਗੂ ਨੇ ਕਿਹਾ ਕਿ ਇਸ ਵਾਰ ਕਾਂਗਰਸ ਪਾਰਟੀ ਰਾਜ ਦੇ 117 ਵਿਧਾਨ ਸਭਾ ਹਲਕਿਆਂ ’ਚ 50 ਫ਼ੀਸਦੀ ਨੌਜਵਾਨਾਂ ਨੂੰ ਚੋਣ ਮੈਦਾਨ ’ਚ ਉਤਾਰੇਗੀ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਹਰ ਫ਼ਰੰਟ ’ਤੇ ਫ਼ੇਲ੍ਹ ਦੱਸਦਿਆਂ ਆਖਿਆ ਕਿ ਮਹਿੰਗਾਈ ਨੇ ਜਿੱਥੇ ਲੋਕਾਂ ਦਾ ਕਚੂਮਰ ਕੱਢ ਰੱਖਿਆ ਹੈ ਉੱਥੇ ਅਮਨ ਕਾਨੂੰਨ ਦੀ ਸਥਿਤੀ ਗੜਬੜਾਈ ਹੋਈ ਹੈ ਅਤੇ ਨਸ਼ਿਆਂ ਦਾ ਬੋਲਬਾਲਾ ਵਧਿਆ ਹੋਇਆ ਹੈ। ਸ: ਵਿੱਕੀ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਤੁਰੰਤ ਕਾਬੂ ਕੀਤਾ ਜਾਵੇ ਅਤੇ ਜਮਾਂ ਖੋਰੀ ਤੇ ਕਾਲਾਬਾਜ਼ਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ ਹੀ ਲੋਕਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ। ਗੱਲਬਾਤ ਮੌਕੇ ਐਡਵੋਕੇਟ ਰਵੀ ਰੁਪਾਲ, ਮਨਦੀਪ ਸਿੰਘ ਚਹਿਲ, ਜੁਗਰਾਜ ਸਿੰਘ ਵੀ ਹਾਜ਼ਰ ਸਨ।