25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਗਏ ਹਮਲੇ ਦੀ ਉੱਚ ਪੱਧਰੀ ਜਾਂਚ ਹੋਵੇ -ਜ਼ਿਲ੍ਹਾ ਆਗੂ ਧੰਨਾ ਕੋਟੜਾ/ਬਲਜੀਤ ਕੋਟੜਾ

ਬਾਲਿਆਂਵਾਲੀ, 25 ਅਗਸਤ (ਕੁਲਦੀਪ ਮਤਵਾਲਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਨਾਂਦੇੜ ਸਾਹਿਬ (ਮਹਾਂਰਾਸਟਰ) ਵਿਖੇ ਗੁਰੂ ਘਰਾਂ ਦੇ ਦਰਸ਼ਨ ਕਰਨ ਸਮੇਂ ਕੀਤਾ ਗਿਆ ਜਾਨਲੇਵਾ ਹਮਲਾ ਕਰਨਾ ਕਾਇਰਾਨਾ ਤੇ ਸਿੱਖਾਂ ਦੀ ਸਾਖ ਖ਼ਰਾਬ ਕਰਨ ਵਾਲਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਧੰਨਾ ਸਿੰਘ ਕੋਟੜਾ ਤੇ ਬਲਜੀਤ ਸਿੰਘ ਕੋਟੜਾ ਜ਼ਿਲ੍ਹਾ ਜਨਰਲ ਸਕੱਤਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਜਿਲ੍ਹਾ ਮੀਤ ਪ੍ਰਧਾਨ ਧੰਨਾ ਸਿੰਘ ਕੋਟੜਾ ਤੇ ਜ਼ਿਲ੍ਹਾ ਜਨਰਲ ਸਕੱਤਰ ਬਲਜੀਤ ਸਿੰਘ ਕੋਟੜਾ । ਤਸਵੀਰ : ਮਤਵਾਲਾ 26-08-2026
ਬਾਲਿਆਂਵਾਲੀ, 25 ਅਗਸਤ (ਕੁਲਦੀਪ ਮਤਵਾਲਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਨਾਂਦੇੜ ਸਾਹਿਬ (ਮਹਾਂਰਾਸਟਰ) ਵਿਖੇ ਗੁਰੂ ਘਰਾਂ ਦੇ ਦਰਸ਼ਨ ਕਰਨ ਸਮੇਂ ਕੀਤਾ ਗਿਆ ਜਾਨਲੇਵਾ ਹਮਲਾ ਕਰਨਾ ਕਾਇਰਾਨਾ ਤੇ ਸਿੱਖਾਂ ਦੀ ਸਾਖ ਖ਼ਰਾਬ ਕਰਨ ਵਾਲਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਧੰਨਾ ਸਿੰਘ ਕੋਟੜਾ ਤੇ ਬਲਜੀਤ ਸਿੰਘ ਕੋਟੜਾ ਜ਼ਿਲ੍ਹਾ ਜਨਰਲ ਸਕੱਤਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਚ ਕਿਸੇ ਵੀ ਸ਼ਰਧਾਲੂ ਤੇ ਹਮਲਾ ਕਰਨਾ ਗੁਰਦੁਆਰਾ ਸਾਹਿਬ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਢਾਹ ਲਗਾਉਣ ਵਾਲਾ ਹੈ। ਉਨ੍ਹਾਂ ਇਸ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਆਖਿਆ ਕਿ ਇਸ ਹਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਗੁਰੂ ਨਾਨਕ ਸੇਵ ਸਾਹਿਬ ਜੀ ਦੇ ਘਰ ਗੁਰਦੁਆਰਾ ਸਾਹਿਬ ’ਚ ਹਮਲਾ ਕਰਨ ਦੀ ਕੋਸ਼ਿਸ਼ ਨਾ ਕਰੇ।
Ad Position 22
No active advertisement
ਪਿਛਲੀ ਖ਼ਬਰ ਹਸਪਤਾਲ ਦੇ ਡਾਕਟਰ ਤੇ ਸਟਾਫ਼ ’ਤੇ ਬਦਸਲੂਕੀ ਦੇ ਦੋਸ਼, ਪਰਿਵਾਰ ਨੇ ਲਾਇਆ ਹਸਪਤਾਲ ਦੇ ਬਾਹਰ ਸੰਕੇਤਕ ਧਰਨਾ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ-ਗੁਰਪ੍ਰੀਤ ਸਿੰਘ ਵਿੱਕੀ
Ad Position 24