25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ’ਚ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਦੀ ਰਹੀ ਝੰਡੀ

ਬਠਿੰਡਾ, 25 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦੀ ਇਕਾਈ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਕੁਸ਼ਤੀ ਅਤੇ ਮੁੱਕੇਬਾਜ਼ੀ ਦੇ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ, ਐੱਮ.

Ad Position 21
No active advertisement
ਅਜੀਤ ਡੈਸਕ 26-08-2026
ਬਠਿੰਡਾ, 25 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦੀ ਇਕਾਈ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਕੁਸ਼ਤੀ ਅਤੇ ਮੁੱਕੇਬਾਜ਼ੀ ਦੇ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ, ਐੱਮ.ਡੀ. ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੰਸਥਾ ਵੱਲੋਂ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ ਅਤੇ ਵਿਦਿਆਰਥਣਾਂ ਨੂੰ ਵੱਖ-ਵੱਖ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੀਆਂ ਕਈ ਵਿਦਿਆਰਥਣਾਂ ਨੇ ਇੱਥੋਂ ਹੀ ਤਿਆਰੀ ਕਰਕੇ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਭਾਰਤੀ ਫ਼ੌਜ ਵਿਚ ਭਰਤੀ ਹੋ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਖੇਡ ਵਿਭਾਗ ਦੇ ਮੁਖੀ ਪ੍ਰੋ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁੱਕੇਬਾਜ਼ੀ ਮੁਕਾਬਲਿਆਂ ਵਿਚ ਰਾਮਦੀਪ ਕੌਰ ਅਤੇ ਅੰਮਿਤ ਕੌਰ ਨੇ ਸੋਨ ਤਗਮੇ, ਜਸਵਿੰਦਰ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਚਾਂਦੀ ਦੇ ਤਗਮੇ, ਜਦਕਿ ਅਨੁਪ੍ਰੀਤ ਕੌਰ ਅਤੇ ਪ੍ਰਨੀਤ ਕੌਰ ਨੇ ਕਾਂਸੀ ਦੇ ਤਗਮੇ ਜਿੱਤੇ। ਕੁਸ਼ਤੀ ਮੁਕਾਬਲਿਆਂ ਵਿਚ ਸਿਮਰਜੀਤ ਕੌਰ ਨੇ 75-78 ਕਿਲੋਗ੍ਰਾਮ ਤੇ ਰਮਨਦੀਪ ਕੌਰ ਨੇ 80 ਕਿਲੋਗ੍ਰਾਮ ਭਾਰ ਵਿਚ ਸੋਨ ਤਗਮੇ, ਅਰਸ਼ਦੀਪ ਕੌਰ ਨੇ 54-57 ਕਿਲੋਗ੍ਰਾਮ ਭਾਰ ਤੇ ਕਰਨਪ੍ਰੀਤ ਕੌਰ ਨੇ 57-60 ਕਿਲੋਗ੍ਰਾਮ ਭਾਰ ਵਿਚ ਚਾਂਦੀ ਦੇ ਤਗਮੇ ਜਿੱਤੇ। ਇਸ ਤੋਂ ਇਲਾਵਾ ਸੁਖਮਨਦੀਪ ਕੌਰ ਨੇ 57-60 ਕਿਲੋਗ੍ਰਾਮ, ਪਰਮਵੀਰ ਕੌਰ ਨੇ 60-63 ਕਿਲੋਗ੍ਰਾਮ ਭਾਰ ਅਤੇ ਬਵਨਜੋਤ ਕੌਰ ਨੇ ਵੀ ਕਾਂਸੀ ਦੇ ਤਗਮੇ ਜਿੱਤ ਕੇ ਸੰਸਥਾ ਦੀ ਝੋਲੀ ਪਾਏ ਹਨ। ਵਿਦਿਆਰਥਣਾਂ ਦੇ ਇਸ ਪ੍ਰਾਪਤੀ ਵਿਚ ਪ੍ਰੋ. ਕਰਨਵੀਰ ਸਿੰਘ ਅਤੇ ਮੈਡਮ ਸਤਵੀਰ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਸੰਸਥਾ ਦੇ ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਖਿਡਾਰੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਸਮੂਹ ਮੈਨੇਜਮੈਂਟ ਕਮੇਟੀ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਘਿਓ ਅਤੇ ਬਦਾਮਾਂ ਨਾਲ ਸਨਮਾਨਿਤ ਕਰਨ ਦੀ ਪ੍ਰਸੰਸਾ ਕੀਤੀ। ਸੰਸਥਾ ਦੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਅਤੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਅੰਡਰ ਬ੍ਰਿਜ ਦੇ ਟੈਂਡਰ ਜਲਦ ਜਾਰੀ ਕਰਵਾਉਣ ਲਈ ਤਰੁਣ ਚੁੱਘ ਨੂੰ ਮੰਗ-ਪੱਤਰ ਅਗਲੀ ਖ਼ਬਰ ਰਾਮਪੁਰਾ ਫੂਲ ’ਚ ਬਦਲੇ ਸਿਆਸੀ ਸਮੀਕਰਨ : ਹਾਈਕਮਾਂਡ ਦੀ ਹਰੀ ਝੰਡੀ ਤੋਂ ਬਾਅਦ ਇੰਦਰਜੀਤ ਸਿੰਘ ਮਾਨ ਦਾ ਦਬਦਬਾ, ਵਿਰੋਧੀਆ...
Ad Position 24